ਧੂਰੀ 'ਚ ਨਸ਼ਾ ਰੋਕੂ ਕਮੇਟੀ ਵੱਲੋਂ ਚੇਤਨਾ ਮਾਰਚ
ਨਸ਼ਾ ਰੋਕੂ ਕਮੇਟੀ ਸ਼ੇਰਪੁਰ ਖੇੜੀ ਕਲਾਂ ਨੇ ਧੂਰੀ ਵਿੱਚ ਨਸ਼ਿਆਂ ਵਿਰੁੱਧ ਚੇਤਨਾ ਮਾਰਚ ਕੱਢਿਆ। ਕਮੇਟੀ ਨੇ ਸ਼ਹਿਰ ਨੂੰ ਨਸ਼ਾ-ਮੁਕਤ ਬਣਾਉਣ ਦਾ ਵਾਅਦਾ ਕੀਤਾ। ਸੂਬਾ ਸਰਕਾਰ ਦੇ ਨਸ਼ਾ-ਵਿਰੋਧੀ ਉਪਰਾਲਿਆਂ ਦੇ ਸਮਰਥਨ ਵਿੱਚ, ਸ਼ੇਰਪੁਰ ਅਤੇ ਖੇੜੀ ਕਲਾਂ ਸੰਸਥਾ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮਾਰਚ ਕੱਢਿਆ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣ ਦੀ ਅਪੀਲ ਕੀਤੀ, ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।
"ਧੂਰੀ ਮਾਰਕੀਟ ਵਿੱਚ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ"
ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ, ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਧੂਰੀ ਮਾਰਕੀਟ ਕਮੇਟੀ ਦੀ ਅਨਾਜ ਮੰਡੀ ਵਿੱਚ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਦੀਆਂ ਸੜਕਾਂ ਦੀ ਉਸਾਰੀ ਲਈ 2892 ਕਰੋੜ ਰੁਪਏ ਦਾ ਪ੍ਰਾਜੈਕਟ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਹਰ ਵਿਅਕਤੀ ਨੂੰ ਪੰਜ ਦਰਖਤ ਲਗਾਉਣ ਦੀ ਅਪੀਲ ਕੀਤੀ ਅਤੇ ਲੱਗਭਗ 5 ਲੱਖ ਦਰੱਖਤ ਲਗਾਉਣ ਦਾ ਟੀਚਾ ਰੱਖਿਆ ਹੈ।
ਧੂਰੀ ਵਿੱਚ ਸੁਨਿਆਰੇ ਦੀ ਦੁਕਾਨ 'ਚ ਚੋਰੀ, CCTV 'ਚ ਕੈਦ ਹੋਏ ਚੋਰ
ਧੂਰੀ ਵਿੱਚ ਸੁਨਿਆਰੇ ਦੀ ਦੁਕਾਨ 'ਤੇ ਚੋਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਚੋਰੀ ਕਰਨ ਵਾਲੇ ਚੋਰੀ ਦੇ ਸਮੇਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ। ਇਸ ਘਟਨਾ ਕਾਰਨ ਸ਼ਹਿਰ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ, ਕਿਉਂਕਿ ਦਿਨ-ਪ੍ਰਤੀਦਿਨ ਦੁਕਾਨਾਂ ਦੇ ਤਾਲੇ ਟੁੱਟ ਰਹੇ ਹਨ ਅਤੇ ਚੋਰੀ ਕਰਨ ਵਾਲੇ ਬੇਖੌਫ ਹੋਕੇ ਚੋਰੀ ਕਰ ਰਹੇ ਹਨ। ਤਾਜ਼ਾ ਮਾਮਲੇ ਵਿੱਚ ਚੋਰ ਦੁਕਾਨ ਦੇ ਸ਼ਟਰ ਨੂੰ ਤੋੜ ਕੇ ਚੋਰੀ ਕਰਦੇ ਹੋਏ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ। ਸਥਾਨਕ ਨਿਵਾਸੀਆਂ ਦੀ ਮੰਗ ਹੈ ਕਿ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਲੋਕ ਸੁਰੱਖਿਅਤ ਮਹਿਸੂਸ ਕਰ ਸਕਣ।
ਧੂਰੀ ਸਕੂਲ ਵਿੱਚ ਨਵੀਂ ਰੋਬੋਟਿਕ ਲੈਬ ਦਾ ਉਦਘਾਟਨ
ਧੂਰੀ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਨਵੀਂ ਰੋਬੋਟਿਕ ਲੈਬ ਸ਼ੁਰੂ ਕੀਤੀ ਗਈ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਲੈਬ ਦਾ ਉਦਘਾਟਨ ਕੀਤਾ। ਇਹ ਪੰਜਾਬ ਵਿੱਚ ਕਿਸੇ ਵੀ ਸਰਕਾਰੀ ਸਕੂਲ ਵਿੱਚ ਸ਼ੁਰੂ ਕੀਤੀ ਗਈ ਪਹਿਲੀ ਰੋਬੋਟਿਕ ਲੈਬ ਹੈ। ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ, ਸਰਕਾਰੀ ਸਕੂਲਾਂ ਵਿੱਚ ਤਕਨੀਕੀ ਸੁਵਿਧਾਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਦਾ ਧੂਰੀ 'ਚ ਮੁੱਖ ਮੰਤਰੀ ਦਫ਼ਤਰ ਅੱਗੇ ਧਰਨਾ
ਸੰਯੁਕਤ ਕਿਸਾਨ ਮੋਰਚੇ ਨੇ ਆਪਣੀਆਂ ਮੰਗਾਂ ਲਈ ਧੂਰੀ ਮੁੱਖ ਮੰਤਰੀ ਕੈਪ ਦਫ਼ਤਰ ਅੱਗੇ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇਣ ਦਾ ਦਾਅਵਾ ਕੀਤਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਮੰਗਾਂ 'ਤੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਕੋਲਕਾਤਾ ਘਟਨਾ ਦੇ ਵਿਰੋਧ 'ਚ ਧੂਰੀ ਹਸਪਤਾਲ ਵਿੱਚ ਡਾਕਟਰਾਂ ਦੀ ਹੜਤਾਲ
ਕੋਲਕਾਤਾ ਮੈਡੀਕਲ ਕਾਲਜ ਦੀ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਦੇ ਵਿਰੋਧ 'ਚ ਧੂਰੀ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ। ਡਾਕਟਰਾਂ ਨੇ ਸਰਕਾਰ ਨੂੰ ਸੁਰੱਖਿਆ ਲਈ ਅਪੀਲ ਕੀਤੀ ਅਤੇ ਓਪੀਡੀ ਸੇਵਾਵਾਂ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਨਾਲ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
धुरी में सुरिंदर सिंह नीझर का 12वां आई कैंप, शिल्पा शेट्टी और हिमांशी खुराना ने की शिरकत
संगरूर के धुरी में समाजसेवी एनआरआई सुरिंदर सिंह नीझर ने 12वां आई कैंप आयोजित किया। इस अवसर पर बॉलीवुड अभिनेत्री शिल्पा शेट्टी और पंजाबी फिल्म जगत की हिमांशी खुराना विशेष रूप से उपस्थित थीं। इसके अलावा, भगवंत मान की माता हरपाल कौर और उनकी पत्नी डॉक्टर गुरप्रीत कौर भी इस कार्यक्रम में शामिल हुईं। इस कैंप में आंखों के ऑपरेशन किए गए, नकली अंग वितरित किए गए और जरूरतमंद लोगों को मुफ्त में ट्राई साइकिल भी बांटी गई।
ਧੂਰੀ ਸੰਗਰੂਰ ਮੁੱਖ ਸੜਕ ’ਤੇ ਸੀਮਿੰਟ ਨਾਲ ਭਰੀ ਟਰਾਲੀ ਦਾ ਹਾਦਸਾ
ਧੂਰੀ ਸੰਗਰੂਰ ਰੋਡ ‘ਤੇ ਸੀਮਿੰਟ ਨਾਲ ਭਰੀ ਟਰਾਲੀ ਨਾਲ ਭਿਆਨਕ ਹਾਦਸਾ ਵਾਪਰਿਆ, ਜਿਸ ‘ਚ ਦੋ ਕਾਰਾਂ ਅਤੇ ਇੱਕ ਟਰੱਕ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਿਕਰਯੋਗ ਹੈ ਕਿ ਇਸ ਹਾਦਸੇ 'ਚ ਦੋ ਵਿਅਕਤੀਆਂ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਸੰਗਰੂਰ ਰੈਫਰ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਸਬੰਧੀ ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸ ਹਾਦਸੇ ਦਾ ਸ਼ਿਕਾਰ ਹੋਏ ਕਾਰ ਚਾਲਕ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਸਾਡੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਧੂਰੀ ਦੀ ਪੁਰਾਣੀ ਅਨਾਜ ਮੰਡੀ 'ਚ ਇੱਕ ਵਪਾਰਕ ਬਹੁਮੰਜਲੀ ਕੰਪਲੈਕਸ ਦੀ ਤਜਵੀਜ!
ਧੂਰੀ ਦੀ ਪੁਰਾਣੀ ਅਨਾਜ ਮੰਡੀ ਵਿੱਚ ਸੰਗਰੂਰ ਵਾਲੀ ਕੋਠੀ 'ਚ ਬਣੀ ਸੰਗਰੂਰ ਵਾਲੀ ਕੋਠੀ ਵਿੱਚ ਬਹੁ-ਮੰਜਲੀ ਵਪਾਰਕ ਕੰਪਲੈਕਸ ਅਤੇ ਅੰਡਰਗਰਾਊਂਡ ਪਾਰਕਿੰਗ ਦੀ ਤਜਵੀਜ ਲਈ ਪੁਡਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੁਡਾ ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ, ਐਸ.ਡੀ.ਐਮ. ਧੂਰੀ ਦੇ ਅਮਿਤ ਗੁਪਤਾ ਅਤੇ ਅਮੀਸ਼ਾ ਰਾਣਾ ਨਾਲ ਵਿਚਾਰ-ਵਿਮਰਸ਼ ਕੀਤਾ।
ਧੂਰੀ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਤੇ ਪ੍ਰਦਰਸ਼ਨ, ਸਫਾਈ ਦਾ ਕੰਮ ਸ਼ੁਰੂ
ਪਿਛਲੇ ਦਿਨੀਂ ਵਾਟਰ ਸਪਲਾਈ ਅਤੇ ਸੀਵਰੇਜ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਖ਼ਿਲਾਫ਼ ਧੂਰੀ ਵਿੱਚ ਪ੍ਰਦਰਸ਼ਨ ਕਰਨ ਦੀ ਖ਼ਬਰ ਹੈ। ਜਿਸ ਦਾ ਅਸਰ ਇਹ ਹੋਇਆ ਕਿ ਜਲ ਨਿਗਮ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਅਤੇ ਧੂਰੀ ਦੇ ਸੀਵਰੇਜ ਦੀ ਸਫਾਈ ਦਾ ਕੰਮ ਸ਼ੁਰੂ ਹੋ ਗਿਆ। ਧੂਰੀ ਤੋਂ ਵਾਟਰ ਸਪਲਾਈ ਅਤੇ ਸੀਵਰੇਜ ਕਰਮਚਾਰੀਆਂ ਨੂੰ ਪੇਮੈਂਟ ਨਾ ਮਿਲਣ 'ਤੇ ਵੀ ਮੀਡੀਆ ਦਾ ਧੰਨਵਾਦ ਕੀਤਾ।
ਪਟਿਆਲਾ ਦੇ ਡੀਆਈਜੀ ਨੇ ਨਸ਼ਾ ਵੇਚਣ ਵਾਲਿਆਂ ਨੂੰ ਦਿੱਤੀ ਚੇਤਾਵਨੀ, ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾਣਗੀਆਂ
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਪਟਿਆਲਾ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸੁਚੇਤ ਕਰਦਿਆਂ ਧੂਰੀ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ 'ਮਿਸ਼ਨ ਸਹਿਯੋਗ' ਤਹਿਤ ਸਮਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਣ। ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ਾਲ ਜਾਗਰੂਕਤਾ ਮੁਹਿੰਮ ਵਿੱਚ ਡੀ.ਆਈ.ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਸੀ.ਐਮ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ DGP ਦੀ ਅਗਵਾਈ ਹੇਠ ਸੂਬੇ ਨੂੰ ਪੂਰੀ ਤਰ੍ਹਾਂ ਸਾਫ਼ ਕੀਤਾ ਜਾ ਰਿਹਾ ਹੈ। ਨਸ਼ਾ ਛੁਡਾਉਣ ਲਈ ਪੂਰੀ ਤਨਦੇਹੀ ਨਾਲ ਪ੍ਰਾਪਤੀ ਕੀਤੀ ਗਈ, ਜਿਸ ਲਈ ਹਰ ਨਾਗਰਿਕ ਨੂੰ ਅੱਗੇ ਆਉਣਾ ਚਾਹੀਦਾ ਹੈ।
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਰੇਸ਼ਾਨ ਹੋ ਰਹੇ ਹਨ ਧੂਰੀ ਪਿੰਡ ਦੇ ਮੁਹਲਾ ਨਿਵਾਸੀ
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਰੇਸ਼ਾਨ ਹੋ ਰਹੇ ਹਨ ਧੂਰੀ ਪਿੰਡ ਦੇ ਮੁਹਲਾ ਨਿਵਾਸੀ। ਗੰਦੇ ਪਾਣੀ ਕਾਰਨ ਲੋਕਾ ਦੇ ਘਰਾ ਵਿੱਚ ਪੈ ਰਹੀਆ ਹਨ ਤਰੇੜਾ ਅੰਤਾ ਦੀ ਪੈ ਰਹੀ ਗਰਮੀ ਦੇ ਚਲਦੇ ਜਥੇ ਪਈ ਬਰਸਾਤ ਨੇ ਲੋਕਾ ਨੂੰ ਕੁਝ ਰਾਹਤ ਦਿੱਤੀ ਹੈ ਉਥੇ ਹੀ ਮੀਹ ਦੇ ਖੜੇ ਗੰਦੇ ਪਾਣੀ ਕਾਰਨ ਧੂਰੀ ਪਿੰਡ ਦੇ ਨਿਵਾਸੀ ਖੜੇ ਗੰਦੇ ਪਾਣੀ ਕਾਰਨ ਭਾਰੀ ਮੁਸ਼ਕਲਾ ਚ ਹਨ ਕਿਉ ਕਿ ਇਸ ਖੜੇ ਗੰਦੇ ਪਾਣੀ ਕਾਰਨ ਲੋਕਾ ਦੇ ਘਰਾ ਵਿੱਚ ਤਰੇੜਾ ਪੈਣੀਆ ਸੁਰੂ ਹੋ ਗਈ ਹਨ ਜਿਸ ਕਾਰਨ ਲੋਕਾ ਦੇ ਸਰਕਾਰ ਤੋਮਗ ਕੀਤੀ ਹੈ ਇਸ ਦਾ ਫੋਰਨ ਹੱਲ ਕੀਤਾ ਜਾਵੇ ਤਾ ਜੋ ਅਸੀ ਚੈਨ ਦੀ ਨੀਦ ਸੋ ਸਕੀਏ ਬਾਈਟਾ ਪਿੰਡ ਵਾਸੀ।
ਧੂਰੀ ਚ ਕਾਲੀਆ ਝੰਡੀਆ ਨਾਲ ਪੰਜਾਬ ਵਾਟਰ ਬੋਰਡ ਦੇ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ 2 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ 'ਤੇ ਧੂਰੀ ਵਿਖੇ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਬਾਰੇ ਕੋਸਲਰਾ ਨੇ ਮੀਡੀਆਂ ਨਾਲ ਗਲਬਾਤ ਕਰਦਿਆ ਕਿਹਾ ਕਿ ਸਰਕਾਰ ਤੋ ਮੰਗ ਕਰਦੇ ਹਾ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇ।
ਧੂਰੀ ਵਿੱਚ ਪੰਜਾਬ ਜਲ ਬੋਰਡ ਦੇ ਠੇਕਾ ਕਰਮਚਾਰੀਆਂ ਨੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ 'ਤੇ ਕੀਤਾ ਪ੍ਰਦਰਸ਼ਨ
ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਦੋ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਮੁੱਖ ਮੰਤਰੀ ਦੇ ਹਲਕੇ ਧੂਰੀ 'ਚ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਲਾਸ ਫੋਰ ਸਰਕਾਰੀ ਮੁਲਾਜ਼ਮ ਯੂਨੀਅਨ ਸੰਗਰੂਰ ਵੱਲੋਂ ਉਪ ਮੰਡਲ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਸੀਵਰਮੈਨ ਤੇ ਪੰਪ ਅਪਰੇਟਰਾਂ ਨੂੰ ਤਨਖਾਹ ਨਾ ਮਿਲਣ ਨਾਲ ਪਰਿਵਾਰ ਚਲਾਉਣਾ ਔਖਾ ਹੋ ਗਿਆ ਹੈ। ਆਗੂਆਂ ਨੇ ਦੱਸਿਆ ਕਿ 5 ਜੂਨ ਨੂੰ ਐਸਡੀਓ ਨੇ 8 ਜੂਨ ਤੱਕ ਤਨਖਾਹ ਦੇਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ਤੱਕ ਨਹੀਂ ਦਿੱਤੀ ਗਈ, ਜਿਸ ਕਰਕੇ ਮੁਲਾਜ਼ਮਾਂ 'ਚ ਭਾਰੀ ਰੋਸ ਹੈ।