ਉੱਘੇ ਖੇਡ ਪ੍ਰਮੋਟਰ ਅਤੇ ਸੀਨੀਅਰ ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਕੱਲ੍ਹ ਚੰਡੀਗੜ੍ਹ ਪੀਜੀਆਈ ਵਿਖੇ ਦੇਹਾਂਤ ਹੋ ਗਿਆ, ਅੱਜ ਉਨ੍ਹਾਂ ਦੇ ਪਿੰਡ ਚੈੜੀਆਂ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ, ਕੇ.ਪੀ.ਰਾਣਾ ਸਾਬਕਾ ਸਪੀਕਰ ਪੰਜਾਬ, ਬਲਵੀਰ ਸਿੰਘ ਸਿੱਧ ਸਾਬਕਾ ਸਿਹਤ ਮੰਤਰੀ, ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਰਣਜੀਤ ਸਿੰਘ ਜੀਤੀ ਪਡਿਆਲਾ ਕਮਲਜੀਤ ਸਿੰਘ ਆਦਿ ਹਾਜ਼ਰ ਸਨ। ਚਾਵਲ ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਆਗੂ ਹਾਜ਼ਰ ਸਨ।