
ਵਕੀਲ ਤੇ ਹੋਏ ਹਮਲੇ ਵਿੱਚ ਪੁਲਿਸ ਵਲੋਂ ਕਾਰਵਾਈ ਨਾ ਕਰਨ ਤੇ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਨੇ ਕੀਤੀ ਹੜਤਾਲ
ਖਮਾਣ 'ਚ ਵਕਾਲਤ ਦੀ ਪ੍ਰੈਕਟਿਸ ਕਰ ਰਹੇ ਖੰਨਾ ਨਿਵਾਸੀ ਵਕੀਲ ਅਤੇ ਉਨ੍ਹਾਂ ਦੀ ਪਤਨੀ 'ਤੇ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਹਮਲਾ ਕੀਤਾ ਗਿਆ। ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਵਕੀਲਾਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦੀ ਪ੍ਰਧਾਨਗੀ ਹੇਠ ਫਤਹਿਗੜ੍ਹ ਸਾਹਿਬ ਅਦਾਲਤ ਦੇ ਬਾਹਰ ਧਰਨਾ ਦਿੱਤਾ। ਇਸ ਮੌਕੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਖੰਨਾ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ |
ਸੋਸ਼ਲ ਮੀਡੀਆ ਤੇ ਪੈਂਟਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਵੀਡੀਓ ਹੋ ਰਹੀ ਹੈ ਵਾਇਰਲ
ਸੋਸ਼ਲ ਮੀਡੀਆ ਤੇ ਮੰਡੀ ਗੋਬਿੰਦਗੜ੍ਹ ਦੇ ਨਾਂ ਨਾਲ ਇਕ ਵੀਡੀਓ ਵਾਇਰਲ ਹੋਈ ਰਹੀ ਹੈਂ,ਜਿਸ ਵਿਚ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ ਕੋਈ ਵਿਕਅਤੀ ਗੋਲੀਆਂ ਮਾਰਕੇ ਕਤਲ ਕਰਦਾ ਹੈ ਇਹ ਵੀਡੀਓ ਮੰਡੀ ਗੋਬਿੰਦਗੜ੍ਹ ਦੀ ਦਸ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ ਐਚ ਓ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਇਹ ਵੀਡੀਓ ਮੰਡੀ ਗੋਬਿੰਦਗੜ੍ਹ ਦੀ ਨਹੀਂ ਹੈ। ਪਰ ਇਸ ਦੀ ਜਾਂਚ ਕੀਤੀ ਜਾ ਰਹੀ ਹੈ।