icon-pinewzicon-zee
PINEWZ
become creator
Become a News Creator

Your local stories, Your voice

Follow us on
Download App fromplay-storeapp-store
Advertisement
Pinewz
140401
Kuldeep SinghKuldeep SinghFollow14 Jun 2026, 08:50 am

ਰਾਜਪੁਰਾ (ਕੁਲਦੀਪ ਸਿੰਘ): ਰਾਜਪੁਰਾ ਚ ਹੋਏ ਸੈਣੀ ਸਮਾਜ ਦੇ ਸਮਾਗਮ ਨੂੰ ਲੈ ਕੇ ਬੋਲੇ ਪ੍ਰਬੰਧਕ

Rajpura, Punjab:ਰਾਜਪੁਰਾ ਦੇ ਨਜ਼ਦੀਕ ਸਥਿਤ ਪਿੰਡ ਨਲਾਸ ਵਿੱਚ ਸੈਣੀ ਸਮਾਜ ਵੱਲੋਂ ਆਯੋਜਿਤ ਸਮਾਗਮ ਨੂੰ ਲੈ ਕੇ ਪ੍ਰਬੰਧਕਾਂ ਨੇ ਸਪਸ਼ਟੀਕਰਨ ਜਾਰੀ ਕੀਤਾ ਹੈ। ਪ੍ਰੋਗਰਾਮ ਦੇ ਪ੍ਰਬੰਧਕ ਅਤੇ ਸੈਣੀ ਸਮਾਜ ਦੇ ਪ੍ਰਧਾਨ ਜਤਿੰਦਰ ਸਿੰਘ ਰੋਮੀ ਅਬਰਾਵਾ ਨੇ ਕਿਹਾ ਕਿ ਇਹ ਸਮਾਗਮ ਪੂਰੀ ਤਰ੍ਹਾਂ ਗੈਰ ਰਾਜਨੀਤਿਕ ਸੀ ਅਤੇ ਇਸ ਦਾ ਮਕਸਦ ਸੈਣੀ ਸਮਾਜ ਦੀ ਇੱਕਜੁਟਤਾ ਨੂੰ ਦਰਸਾਉਣਾ ਸੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਆਗੂ ਸ਼ਾਮਲ ਹੋਏ ਸਨ, ਪਰ ਸਮਾਗਮ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਗਿਆ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੁਝ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪੋਸਟਰ ਵੀ ਲਗਾਏ ਗਏ, ਜਿਨ੍ਹਾਂ ਨੂੰ ਸਮੇਂ ਸਿਰ ਹਟਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਸੈਣੀ ਸਮਾਜ ਨੂੰ ਇੱਕ ਮੰਚ ‘ਤੇ ਇਕੱਠਾ ਕਰਨਾ ਅਤੇ ਰਾਜਨੀਤਿਕ ਪਾਰਟੀਆਂ ਤੱਕ ਸਮਾਜ ਦੀ ਆਵਾਜ਼ ਪਹੁੰਚਾਉਣਾ ਸੀ।
0
0
Report
Pinewz
140601
Kuldeep SinghKuldeep SinghFollow12 Jun 2026, 03:45 am

Rajpura (ਕੁਲਦੀਪ ਸਿੰਘ):ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਭਲਕੇ ਪਹੁੰਚ ਰਹੇ ਰਾਜਪੁਰਾ

Gobindpura, Punjab:ਕੁਲਦੀਪ ਸਿੰਘ ਰਾਜਪੁਰਾ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੱਲ੍ਹ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਪਿੰਡ ਨਲਾਸ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਮੁੱਖ ਮੰਤਰੀ ਸੈਣੀ ਇੱਥੇ ਸੈਨੀ ਸਮਾਜ ਦੀ ਇਕ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਨਗੇ। ਭਾਜਪਾ ਵੱਲੋਂ ਇਸ ਪ੍ਰੋਗਰਾਮ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਸ ਨੂੰ ਰਾਜਨੀਤਿਕ ਤੌਰ ’ਤੇ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਪਿੰਡ ਨਲਾਸ ਦੀਆਂ ਖਸਤਾ ਹਾਲਤ ਗਲੀਆਂ ਅਤੇ ਰਸਤਿਆਂ ਨੂੰ ਸੁਧਾਰਨ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਦੌਰੇ ਦੌਰਾਨ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ। ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਸੈਨੀ ਸਮਾਜ ਅਤੇ ਭਾਜਪਾ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
0
0
Report
Pinewz
147021
Kuldeep SinghKuldeep SinghFollow8 Jun 2026, 08:05 am

BANUR (ਕੁਲਦੀਪ ਸਿੰਘ): ਧਰਮਗੜ੍ਹ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਖਰਾਬ ਪਈ ਸੜਕ ਤੋਂ ਆਖ਼ਿਰਕਾਰ ਰਾਹਤ ਮਿਲੀ

Daun Kalan, Punjab:ਰਾਜਪੁਰਾ ਹਲਕੇ ਦੇ ਪਿੰਡ ਧਰਮਗੜ੍ਹ ਦੇ ਵਸਨੀਕਾਂ ਨੂੰ *ਲੰਬੇ ਸਮੇਂ ਤੋਂ ਖਰਾਬ ਪਈ ਸੜਕ ਤੋਂ ਆਖ਼ਿਰਕਾਰ ਰਾਹਤ ਮਿਲ ਗਈ ਹੈ। ਹਲਕਾ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਹੇਠ 45 ਲੱਖ ਰੁਪਏ ਦੀ ਲਾਗਤ ਨਾਲ ਸੜਕ* ਦਾ ਨਿਰਮਾਣ ਕਰਵਾਇਆ ਗਿਆ ਹੈ। ਕੁਲਦੀਪ ਸਿੰਘ ਬਨੂੜ - ਪਿੰਡ ਧਰਮਗੜ੍ਹ ਵਿੱਚ ਲਿੰਕ ਰੋਡ ਤੋਂ ਪਿੰਡ ਅਤੇ ਮੈਰਿਜ ਪੈਲੇਸ ਨੂੰ ਜੋੜਨ ਵਾਲੀ ਸੜਕ ਪਿਛਲੇ ਕਰੀਬ 20 ਸਾਲਾਂ ਤੋਂ ਖਸਤਾ ਹਾਲਤ ਵਿੱਚ ਪਈ ਹੋਈ ਸੀ, ਜਿਸ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਵੱਲੋਂ 45 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਨਿਰਮਾਣ ਕਰਵਾਇਆ ਗਿਆ ਹੈ। ਸੜਕ ਬਣਨ ਨਾਲ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਨੀਨਾ ਮਿੱਤਲ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਨੂੜ ਖੇਤਰ ਵਿੱਚ ਕਰੀਬ 20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ, ਜਿਨ੍ਹਾਂ ਦਾ ਲਾਭ ਲੋਕਾਂ ਨੂੰ ਮਿਲੇਗਾ।
0
0
Report
Advertisement
Pinewz
147021
Kuldeep SinghKuldeep SinghFollow8 Jun 2026, 07:47 am

BANUR (ਕੁਲਦੀਪ ਸਿੰਘ):ਧਰਮਗੜ੍ਹ ਚ ਹਲਕਾ ਵਿਧਾਇਕ ਨੀਨਾ ਮਿੱਤਲ ਵੱਲੋਂ ਖੇਡ ਸਟੇਡੀਅਮ ਦਾ ਉਦਘਾਟਨ

Daun Kalan, Punjab:ਕੁਲਦੀਪ ਸਿੰਘ ਬਨੂੜ - ਰਾਜਪੁਰਾ ਹਲਕੇ ਦੇ ਪਿੰਡ ਧਰਮਗੜ੍ਹ ਵਿੱਚ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਨਵੇਂ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਪਿੰਡ ਧਰਮਗੜ੍ਹ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ਤਹਿਤ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਮਿੱਤਲ ਨੇ ਕਿਹਾ ਕਿ ਬਨੂੜ ਖੇਤਰ ਵਿੱਚ ਚਾਰ ਹੋਰ ਖੇਡ ਸਟੇਡੀਅਮਾਂ ਦਾ ਨਿਰਮਾਣ ਕੰਮ ਵੀ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਧਰਮਗੜ੍ਹ ਵਿੱਚ ਪੀਣ ਵਾਲੇ ਪਾਣੀ ਦੀ ਟੈਂਕੀ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਨਾਲਿਆਂ ਦਾ ਨਿਰਮਾਣ ਵੀ ਕਰਵਾਇਆ ਜਾ ਚੁੱਕਾ ਹੈ। ਪਿੰਡ ਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
0
0
Report
Pinewz
140601
Kuldeep SinghKuldeep SinghFollow2 Jun 2026, 07:29 am

BANUR (ਕੁਲਦੀਪ ਸਿੰਘ): ਵਾਰਡ ਨੰਬਰ 1 ਨੂੰ ਪੰਜਾਬ ਦਾ ਸਭ ਤੋਂ ਸੋਹਣਾ ਮਾਡਲ ਵਾਰਡ ਬਣਾਇਆ ਜਾਵੇਗਾ: ਕੁਲਦੀਪ ਸਿੰਘ

Gobindpura, Punjab:ਕੁਲਦੀਪ ਸਿੰਘ ਬਨੂੜ : ਬਨੂੜ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 13 ਵਿੱਚੋਂ 10 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਇਸ ਜਿੱਤ ਤੋਂ ਬਾਅਦ ਵਾਰਡ ਨੰਬਰ 1 ਤੋਂ ਚੁਣੀ ਗਈ ਕੌਂਸਲਰ ਜਸਪਾਲ ਕੌਰ ਦੇ ਸਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਕੁਲਦੀਪ ਸਿੰਘ ਨੇ ਵਾਰਡ ਦੇ ਵਿਕਾਸ ਲਈ ਵੱਡਾ ਦਾਅਵਾ ਕੀਤਾ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਵਾਰਡ ਨੰਬਰ 1 ਨੂੰ ਪੰਜਾਬ ਦਾ ਸਭ ਤੋਂ ਸੋਹਣਾ ਅਤੇ ਮਾਡਲ ਵਾਰਡ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਹਲਕਾ ਵਿਧਾਇਕਾ ਨੀਨਾ ਮਿੱਤਲ ਵੱਲੋਂ ਦਿੱਤੇ ਗਏ ਮੌਕੇ ਅਤੇ ਵਾਰਡ ਵਾਸੀਆਂ ਦੇ ਭਰਪੂਰ ਸਹਿਯੋਗ ਸਦਕਾ ਇਹ ਜਿੱਤ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਬਹੁਤੇ ਵਿਕਾਸ ਕਾਰਜ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ, ਜਦਕਿ ਬਾਕੀ ਰਹਿੰਦੇ ਕੰਮ ਵੀ ਤਰਜੀਹ ਦੇ ਆਧਾਰ 'ਤੇ ਕਰਵਾਏ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।
0
0
Report
Advertisement
Back to top