
ਬੁਢਲਾਡਾ 'ਚ ਕੰਬਲੀ ਚੋਰ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਬੁਢਲਾਡਾ ਪੁਲਿਸ ਨੇ ਸ਼ਹਿਰ 'ਚ ਦਹਿਸ਼ਤ ਫੈਲਾਉਣ ਵਾਲੇ ਕੰਬਲੀ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਚੋਰਾਂ ਨੂੰ ਫੜਿਆ ਗਿਆ। ਉਨ੍ਹਾਂ ਤੋਂ 2400 ਰੁਪਏ ਨਕਦ ਅਤੇ ਇੱਕ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਗਿਰੋਹ ਨੇ ਧਰਮਪੁਰਾ ਮੁਹੱਲੇ 'ਚ ਦੋ ਗੁਰਦੁਆਰਿਆਂ ਦੇ ਗੋਲਕ, ਇੱਕ ਪੀਰਖਾਨਾ ਅਤੇ ਦੋ ਘਰਾਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਕਾਰਵਾਈ ਨਾਲ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ 'ਤੇ ਅੰਕੁਸ਼ ਲੱਗਣ ਦੀ ਉਮੀਦ ਹੈ।
ਕੱਲਕੱਤਾ ਘਟਨਾ ਦੇ ਵਿਰੋਧ ਚੋਂ ਮਾਨਸਾ ਹਸਪਤਾਲ ਸਟਾਫ ਨੇ ਸੇਵਾਵਾਂ ਠੱਪ ਕਰ ਕੀਤਾ ਪ੍ਰਦਰਸ਼ਨ
ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਤੇ ਸਟਾਫ਼ ਨਰਸਾਂ ਨੇ ਓਪੀਡੀ ਬੰਦ ਕਰਕੇ ਕਲਮ ਛੋੜ ਹੜਤਾਲ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੇਸ਼ ਵਿੱਚ ਔਰਤਾਂ ਸੁਰੱਖਿਅਤ ਨਹੀਂ ਹਨ, ਹਰ ਰੋਜ਼ ਬਲਾਤਕਾਰ ਅਤੇ ਕਤਲ ਵਰਗੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਹਸਪਤਾਲਾਂ ਵਿੱਚ ਗੁੰਡਿਆਂ ਵੱਲੋਂ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਨੇ ਪੂਰੇ ਦੇਸ਼ ਵਿੱਚ ਸਨਸਨੀ ਫੈਲਾ ਦਿੱਤੀ ਹੈ। ਇਸ ਸਥਿਤੀ ਕਾਰਨ ਡਾਕਟਰਾਂ ਅਤੇ ਨਰਸਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਨਸਾ ਵਿਖੇ ਪੱਲੇਦਾਰਾਂ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਮਾਨਸਾ ਵਿੱਚ ਪੱਲੇਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕਰ ਲਿਆ। ਪੱਲੇਦਾਰਾਂ ਨੇ ਸਰਸਾ-ਪਟਿਆਲਾ ਰੋਡ ਨੂੰ ਜਾਮ ਕਰਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਵੀ ਘਿਰਾਓ ਕੀਤਾ ਜਾਵੇਗਾ। ਸੰਗਰੂਰ ਵਿੱਚ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਜਾਰੀ ਹੈ, ਅਤੇ ਨਵੀਂ ਪਾਲਸੀ ਵਿੱਚ ਲੇਬਰ ਅਤੇ ਟਰੱਕਾਂ ਦੇ ਟੈਂਡਰ ਇਕੱਠੇ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਮਾਨਸਾ ਵਿੱਚ ਰੋਸ ਪ੍ਰਦਰਸ਼ਨ ਤੋਂ ਬਾਅਦ ਸਰਸਾ-ਪਟਿਆਲਾ ਰੋਡ ਜਾਮ ਕੀਤਾ ਗਿਆ।
ਮਾਨਸਾ 'ਚ ਕਿਸਾਨਾਂ ਵੱਲੋਂ WTO ਖਿਲਾਫ਼ ਵਿਰੋਧ ਪ੍ਰਦਰਸ਼ਨ
ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵਿਸ਼ਵ ਵਪਾਰ ਸੰਗਠਨ (WTO) ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਭਾਰਤ ਸਰਕਾਰ 'ਤੇ WTO ਦੀਆਂ ਨੀਤੀਆਂ ਲਾਗੂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਹ ਨੀਤੀਆਂ ਕਿਸਾਨਾਂ ਦੀਆਂ ਸਹੂਲਤਾਂ ਘਟਾ ਰਹੀਆਂ ਹਨ। ਕਿਸਾਨ ਪਹਿਲਾਂ ਹੀ ਕਰਜ਼ੇ ਹੇਠ ਦੱਬੇ ਹੋਏ ਹਨ ਅਤੇ ਫਸਲਾਂ ਦੇ ਘੱਟ ਮੁੱਲ ਕਾਰਨ ਨਿਰਾਸ਼ ਹਨ। ਆਗੂਆਂ ਨੇ ਮੰਗ ਕੀਤੀ ਕਿ ਭਾਰਤ WTO ਤੋਂ ਆਪਣੀ ਮੈਂਬਰਸ਼ਿਪ ਵਾਪਸ ਲਵੇ ਅਤੇ ਕਿਸਾਨਾਂ ਦੀਆਂ ਸਹੂਲਤਾਂ ਬਹਾਲ ਕਰੇ।
ਫੂਡ ਸਪਲਾਈ ਦਫ਼ਤਰ ਦੇ ਬਾਹਰ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ
ਪੰਜਾਬ ਭਰ ਦੇ ਪੱਲੇਦਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿੱਚ ਪਿਛਲੇ 7 ਮਹੀਨਿਆਂ ਤੋਂ ਸਰਕਾਰ ਖਿਲਾਫ ਅਣਮਿੱਥੇ ਸਮੇਂ ਦੀ ਹੜਤਾਲ ਕਰ ਰਹੇ ਹਨ, ਪੱਲੇਦਾਰਾਂ ਨੂੰ ਇੱਕ ਹੋਰ ਦੋਹਰਾ ਝਟਕਾ ਲੱਗਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਲੇਬਰ ਟੈਂਡਰ ਟਰੱਕ ਯੂਨੀਅਨ ਕੋਲ ਸੀ, ਪਰ ਹੁਣ ਫੂਡ ਸਪਲਾਈ ਵਿਭਾਗ ਨੇ ਲੇਬਰ ਅਤੇ ਟਰੱਕਾਂ ਦੇ ਟੈਂਡਰ ਇਕੱਠੇ ਕਰ ਦਿੱਤੇ ਹਨ, ਜਿਸ ਕਾਰਨ ਪੱਲੇਦਾਰਾਂ ਨੂੰ ਦੋਹਰੀ ਮਾਰ ਪੈ ਰਹੀ ਹੈ, ਪਹਿਲਾਂ ਹੀ ਠੇਕੇਦਾਰੀ ਸਿਸਟਮ ਪੱਲੇਦਾਰਾਂ ਦਾ ਖੂਨ ਚੂਸ ਰਿਹਾ ਹੈ ਅਤੇ ਹੁਣ ਅਜਿਹਾ ਹੀ ਇੱਕ ਹੋਰ ਝਟਕਾ ਪੱਲੇਦਾਰਾਂ ਅਤੇ ਸਰਕਾਰ ਨੇ ਦਿੱਤਾ ਹੈ।