Back
पंजाब बजट में महिलाओं के लिए बड़ा ऐलान: हर माह 1000 रुपये सहायता
BSBHARAT SHARMA
Mar 08, 2026 09:51:28
Ludhiana, Punjab
ਪੰਜਾਬ ਬਜਟ ‘ਚ ਮਹਿਲਾਵਾਂ ਲਈ ਵੱਡਾ ਐਲਾਨ, ਹਜ਼ਾਰ ਰੁਪਏ ਸਕੀਮ ‘ਤੇ ਅੰਮ੍ਰਿਤਸਰ ਚ ਮਹਿਲਾਵਾਂ ‘ਚ ਖੁਸ਼ੀ 2.60 ਲੱਖ ਕਰੋੜ ਦਾ ਪੰਜਾਬ ਬਜਟ ਪੇਸ਼, ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ ਮਹਿਲਾਵਾਂ ਨੇ ਇਕੱਠੇ ਬੈਠ ਸੁਣਿਆ ਬਜਟ ਮਹੀਨਾਵਾਰ ਸਹਾਇਤਾ ‘ਤੇ ਪਿੰਡ ਦੀਆਂ ਔਰਤਾਂ ਖੁਸ਼, ਕਿਹਾ—ਸਰਕਾਰ ਨੇ ਵਾਅਦਾ ਨਿਭਾਇਆ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਪੰਜ ਸਾਲਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਨੂੰ ਸਮਰਪਿਤ ਹੈ ਅਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਨ ਵੱਲ ਇੱਕ ਵੱਡਾ ਕਦਮ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣੀ ਮਾਤਾ ਮਨਜੀਤ ਕੌਰ ਦਾ ਆਸ਼ੀਰਵਾਦ ਲਿਆ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਵਾਂ ਅਤੇ ਧੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ ਅਤੇ ਇਹ ਬਜਟ ਵੀ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ। ਦੂਜੇ ਪਾਸੇ ਅੰਮ੍ਰਿਤਸਰ ਦੇ ਹਲਕਾ ਰਾਜਾ ਸਾਂਸੀ ਦੇ ਇੱਕ ਕਮਿਊਨਿਟੀ ਸੈਂਟਰ ਵਿੱਚ ਪਿੰਡ ਦੀਆਂ ਮਹਿਲਾਵਾਂ ਵੱਲੋਂ ਇਕੱਠੇ ਬੈਠ ਕੇ ਪੰਜਾਬ ਸਰਕਾਰ ਦਾ ਬਜਟ ਸੁਣਿਆ ਗਿਆ। ਜਿਵੇਂ ਹੀ ਬਜਟ ਦੌਰਾਨ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਘੋਸ਼ਣਾ ਕੀਤੀ ਗਈ, ਉੱਥੇ ਮੌਜੂਦ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਕਈ ਮਹਿਲਾਵਾਂ ਨੇ ਇਸ ਫੈਸਲੇ ਦਾ svaਗਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਹੁਣ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਦੀਆਂ ਮਹਿਲਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਮਾਨ-ਸਨਮਾਨ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਬਹੁਤ ਹੀ ਸਰਾਹਣਯੋਗ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500 ਰੁਪਏ ਮਹੀਨਾਵਾਰ ਦੇਣ ਦੀ ਘੋਸ਼ਣਾ ਵੀ ਕੀਤੀ ਗਿਆ ਹੈ ਜੋ ਸਮਾਜਿਕ ਤੌਰ ‘ਤੇ ਪਿੱਛੜੇ ਵਰਗਾਂ ਲਈ ਵੱਡੀ ਸਹਾਇਤਾ ਸਾਬਤ ਹੋਵੇਗੀ। ਮਹਿਲਾਵਾਂ ਨੇ ਕਿਹਾ ਕਿ ਪਹਿਲਾਂ ਕਈ ਵਾਰ ਘਰੇਲੂ ਖਰਚ ਲਈ ਉਨ੍ਹਾਂ ਨੂੰ ਆਪਣੇ ਪਤੀ ਜਾਂ ਪਰਿਵਾਰਕ ਮੈਂਬਰਾਂ ‘ਤੇ ਨਿਰਭਰ ਰਹਿਣਾ ਪੈਂਦਾ ਸੀ ਅਤੇ ਪੈਸਿਆਂ ਲਈ ਉਨ੍ਹਾਂ ਵੱਲ ਤੱਕਣਾ ਪੈਂਦਾ ਸੀ। ਪਰ ਹੁਣ ਜੇਕਰ ਸਰਕਾਰ ਵੱਲੋਂ ਹਰ ਮਹੀਨੇ ਇਹ ਰਕਮ ਮਿਲੇਗੀ ਤਾਂ ਮਹਿਲਾਵਾਂ ਨੂੰ ਆਪਣੇ ਛੋਟੇ-ਮੋਟੇ ਘਰੇਲੂ ਖਰਚੇ ਪੂਰੇ ਕਰਨ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ Sਾਬਤ ਹੋ ਸਕਦੀ ਹੈ। ਇਸ ਨਾਲ ਮਹਿਲਾਵਾਂ ਘਰੇਲੂ ਬਜਟ ਨੂੰ ਹੋਰ ਸੁਚੱਜੇ ਤਰੀਕੇ ਨਾਲ ਸੰਭਾਲ ਸਕਣਗੀਆਂ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਵੀ ਯੋਗਦਾਨ ਪਾ ਸਕਣਗੀਆਂ। ਪਿੰਡ ਦੀਆਂ ਮਹਿਲਾਵਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ ਲਿਆਂਦੇ ਜਾ ਰਹੇ ਇਹ ਫੈਸਲੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਦੇ ਹਨ। ਉਨ੍ਹਾਂ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਵੱਲੋਂ मਹਿਲਾਵਾਂ ਦੀ ਭਲਾਈ ਲਈ ਇਸ ਤਰ੍ਹਾਂ ਦੀਆਂ ਹੋਰ ਯੋਜਨਾਵਾਂ ਲਿਆਂਦੀਆਂ ਜਾਣਗੀਆਂ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
G1GULSHAN 1
FollowMar 09, 2026 01:30:350
Report
NKNaveen Kumar Kashyap
FollowMar 09, 2026 01:16:03Noida, Uttar Pradesh:मुख्यमंत्री डॉ. मोहन यादव ने T20 वर्ल्ड कप मुकाबला जीतने पर भारतीय क्रिकेट टीम और राष्ट्रवासियों को बधाई दी
0
Report
HGHarish Gupta
FollowMar 09, 2026 01:02:410
Report
UJUmesh Jadhav
FollowMar 09, 2026 01:02:240
Report
UJUmesh Jadhav
FollowMar 09, 2026 01:02:120
Report
UJUmesh Jadhav
FollowMar 09, 2026 01:02:040
Report
UJUmesh Jadhav
FollowMar 09, 2026 01:01:510
Report
PPPRAFULLA PAWAR
FollowMar 09, 2026 01:01:420
Report
KRKishore Roy
FollowMar 09, 2026 01:00:390
Report
STSharad Tak
FollowMar 09, 2026 01:00:140
Report
PKPRASHANT KUMAR1
FollowMar 09, 2026 00:46:120
Report
RKRANJAN KUMAR
FollowMar 09, 2026 00:45:520
Report
BPBHUPESH PRATAP
FollowMar 09, 2026 00:45:37Greater Noida, Uttar Pradesh:T20 वर्ल्ड कप के फाइनल में भारत के जीतने पर ग्रेटर नोएडा में भी लोगों ने नाच गा कर जमकर जश्न मनाया। लोग ढोल बजाकर उसके पर नाचते हुए नजर आए।
0
Report
ASANIMESH SINGH
FollowMar 08, 2026 23:16:570
Report
ASANIMESH SINGH
FollowMar 08, 2026 23:16:400
Report