Back
पंजाब में नशा विरोधी मुहिम तेज, मंत्री खुद्धियां ने बड़ी कार्रवाई की
RBRohit Bansal
Feb 07, 2026 13:01:40
Chandigarh, Chandigarh
ਨਸ਼ੇ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ-ਕੈਬਨਿਟ ਮੰਤਰੀ ਖੁੱਡੀਆਂ
ਕੈਬਨਿਟ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੀ.ਡੀ.ਸੀ.ਕਮੇਟੀਆਂ ਨਾਲ ਕੀਤੀ ਮੀਟਿੰਗ
ਮਲੋਟ/ਲੰਬੀ, 07 ਫਰਵਰੀ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਜ਼-2 ਦੌਰਾਨ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਵਿਖੇ ਬਣਾਈਆਂ ਗਈਆਂ ਵੀ.ਡੀ.ਸੀ. ਕਮੇਟੀਆਂ, ਅਹੁਦੇਦਾਰਾਂ, ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਮਾਰਕਿਟ ਕਮੇਟੀ ਮਲੋਟ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ।
ਇਸ ਮੌਕੇ ਸ. ਖੁੱਡੀਆਂ ਨੇ ਕਿਹਾ ਕਿ ਨਸ਼ਾ ਵਿਸ਼ਵ ਵਿਆਪੀ ਸਮੱਸਿਆ ਹੈ ਜੋ ਕੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਰਡ ਜਾਂ ਪਿੰਡ ਵਿੱਚ ਕਿਸੇ ਨੂੰ ਵੀ ਨਸ਼ੇ ਸਬੰਧੀ ਜਾਂ ਨਸ਼ਾ ਤਸਕਰ ਸਬੰਧੀ ਜਾਣकारी ਮਿਲਦੀ ਹੈ ਤਾਂ ਉਹ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਅਤੇ ਸੂਚਨਾ ਦੇਣ ਵਾਲੇ ਦੀ ਜਾਣकारी ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀਆਂ ਕਾਰਵਾਈਆਂ ਹੋਈਆਂ ਹਨ, ਵੱਡੀਆਂ ਰਿਕਵਰੀਆਂ ਹੋਈਆਂ ਹਨ ਅਤੇ ਇਸ ਕੰਮ ਵਿੱਚ ਸਿਵਲ ਪ੍ਰਸ਼ਾਸ਼ਨ ਦਾ ਪੁਲਿਸ ਨੂੰ ਵੱਡਾ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨਸ਼ਿਆਂ ਨੂੰ ਨੱਥ ਪਾਉਣ ਲਈ ਇਸ ਮੁਹਿੰਮ ਤਹਿਤ ਡੀ.ਐਸ.ਪੀ. ਲੰਬੀ ਵੱਲੋਂ ਇਕੱਤਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ 239 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 251 ਦੋਸ਼ੀ ਫੜੇ ਗਏ ਹਨ, 2.5 ਕਿਲੋ heroin ਦੀ ਬਰਾਮਦੀ ਹੋਈ ਹੈ, 35 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 23 ਹਜ਼ਾਰ ਕੈਪਸੂਲ, 6 ਕਿਲੋ ਅਫ਼ੀਮ, 8 ਕੁਇੰਟਲ ਪੋਸਟ, ਇੱਕ ਫੈਕਟਰੀ ਸੀਲ ਕੀਤੀ ਗਈ ਹੈ ਅਤੇ ਇਸਤੋਂ ਇਲਾਵਾ ਤਿੰਨ ਦੋਸ਼ੀਆਂ ਦੀ ਪ੍ਰਾਪਰਟੀ ਅਟੈਚ ਕੀਤੀ ਜਾ ਚੁੱਕੀ ਹੈ。
ਇਸੇ ਤਰ੍ਹਾਂ ਡੀ.ਐਸ.ਪੀ. ਮਲੋਟ ਵੱਲੋਂ ਇਕੱਤਰ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 256 ਐਫ਼.ਆਈ.ਆਰ., ਸੱਤ ਕਿਲੋ ਹੈਰੋਇਨ, 24 ਕਿਲੋ ਅਫ਼ੀਮ, 65 ਕਿਲੋ ਪੋਸਟ, 11,877 ਨਸ਼ੀਲੀਆਂ ਗੋਲੀਆਂ, 10 ਲੱਖ ਦੇ ਕਰੀਬ ਡਰੱਗ ਮਨੀ ਤੋਂ ਇਲਾਵਾ ਨਸ਼ਿਆਂ ਤੋਂ ਮੁਨਾਫ਼ੇ ਕਮਾ ਕੇ ਬਣਾਈਆਂ ਗਈਆਂ ਪ੍ਰਾਪਰਟੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਛੇ ਨਜਾਇਜ਼ ਇਮਾਰਤਾਂ ਨੂੰ ਢਹਿ ਢੇਰੀ ਕੀਤਾ ਗਿਆ ਹੈ ਅਤੇ 403 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਸ ਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਤੇ ਜ਼ਿਲ੍ਹੇ ਦੀਆਂ ਪੇਂਡੂ ਰੱਖਿਆ ਕਮੇਟੀਆਂ, ਵਾਰਡ ਰੱਖਿਆ ਕਮੇਟੀਆਂ ਦੀ ਪ੍ਰਸ਼ੰਸ਼ਾ ਕੀਤੀ, ਜਿੰਨ੍ਹਾਂ ਨੇ ਇਸ ਮੁਹਿੰਮ ਵਿੱਚ ਉਸਾਰੂ ਰੋਲ ਅਦਾ ਕਰਕੇ ਨਸ਼ਿਆਂ ਦੇ ਖਾਤਮੇ ਵੱਲ ਕਦਮ ਚੁੱਕਿਆ ਹੈ, ਜਿਸ ਤਹਿਤ ਵੱਡੀ ਪੱਧਰ ’ਤੇ ਗ੍ਰਿਫਤਾਰੀਆਂ, ਨਸ਼ਿਆਂ ਦੀ ਰਿਕਵਰੀ, ਨਸ਼ਾ ਤਸਕਰਾਂ ਦੇ ਘਰ ਢਾਹੁਣ ਵਰਗੀਆਂ ਕਾਰਵਾਈਆਂ ਤੋਂ ਇਲਾਵਾ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੁਣ ਅੰਜਾਮ ਤੇ ਲਿਜਾਣ ਲਈ ਸਿਵਲ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ, ਪੇਂਡੂ ਰੱਖਿਆ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।
ਇਸ ਮੌਕੇ ਜ਼ਿਲ੍ਹਾ ਕੁਆਰਡੀਟੇਨਰ ਸ੍ਰ. ਮਨਵੀਰ ਖੁੱਡੀਆਂ ਨੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਸਬੰਧੀ ਸੂਚਨਾ ਵੀ.ਡੀ.ਸੀ. ਕਮੇਟੀ ਮੈਂਬਰਾਂ ਦੇ ਨਾਲ ਜਰੂਰ ਸਾਂਝੀ ਕਰਨ ਤਾਂ ਜੋ ਵੀ.ਡੀ.ਸੀ. ਕਮੇਟੀ ਦੇ ਮੈਂਬਰ ਆਪਣੀ ਆਈ.ਡੀ. ਨਾਲ ਅੱਗੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਾਣੂੰ ਕਰਵਾ ਸਕਣ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਐਸ.ਡੀ.ਐੱਮ. ਮਲੋਟ ਸ੍ਰੀ ਜੁਗਰਾਜ ਸਿਂਘ ਕਾਹਲੋਂ, ਬੀ.ਡੀ.ਪੀ.ਓ. ਲੰਬੀ ਸ੍ਰੀ ਰਾਕੇਸ਼ ਬਿਸ਼ਨੋਈ, ਡੀ.ਐਸ.ਪੀ. ਲੰਬੀ ਸ੍ਰ. ਹਰਬੰਸ ਸਿੰਘ ਧਾਲੀਵਾਲ, ਡੀ.ਐਸ.ਪੀ. ਮਲੋਟ ਸ੍ਰੀ ਐਨ.ਪੀ.ਐੱਸ. ਲਹੀਲ, ਐਸ.ਐੱਚ.ਓ ਕਬਰਵਾਲਾ ਹਰਪ੍ਰੀਤ ਕੌਰ, ਐਸ.ਐੱਚ.ਓ. ਜਸਵੀਰ ਸਿੰਘ, ਐਸ.ਐੱਚ.ਓ. ਕਿਲਿਆਂਵਾਲੀ ਜਗਸੀਰ ਸਿੰਘ, ਗੁਰਬਾਜ ਸਿੰਘ ਪੀ.ਏ. ਪਰਮਪਾਲ ਸਿੰਘ, ਹਰਪ੍ਰੀਤ ਸਿੰਘ, ਦਿਲਬਾਗ ਸਰਪੰਚ, ਸ਼ਿਵਰਾਜ ਸਿੰਘ ਮਿੱਠੜੀ, ਸੁਰਜੀਤ ਸਿੰਘ ਚੇਅਰਮੈਨ, ਰਾਜਦੀਪ ਸਿੰਘ ਥਰਾਜਵਾਲਾ, ਮੰਗਪਾਲ ਸਿੰਘ ਸੇਖੋਂ, ਇੰਦਰਜੀਤ ਸਿੰਘ, ਮਨਜੀਤ ਸਿੰਘ ਭੁੱਲਰ, ਜਸਵਿੰਦਰ ਸਿੰਘ ਭਾਗੂ, ਸਰਪੰਚ ਬਲਵੀਰ ਸਿੰਘ, ਸਰਪੰਚ ਜਗਦੇਵ ਸਿੰਘ, ਹਰਪਾਲ ਸਿੰਘ ਸੰਧੂ, ਸਰਪੰਚ ਗੁਰਤੇਜ ਸਿੰਘ ਮਹੂਆਣਾ, ਸਮੂਹ ਪੰਚਾਇਤ ਸਕੱਤਰਾਂ ਤੋਂ ਇਲਾਵਾ ਸਿਵਲ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੀ.ਡੀ.ਸੀ. ਕਮੇਟੀਆਂ ਦੇ ਨੁਮਾਂਇੰਦੇ ਹਾਜ਼ਰ ਸਨ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
RKRANJEET Kumar OJHA
FollowFeb 07, 2026 14:35:110
Report
IKIsateyak Khan
FollowFeb 07, 2026 14:34:470
Report
PKPRASHANT KUMAR1
FollowFeb 07, 2026 14:34:300
Report
SASARWAR ALI
FollowFeb 07, 2026 14:33:580
Report
DVDinesh Vishwakarma
FollowFeb 07, 2026 14:33:450
Report
MMMohammad Muzammil
FollowFeb 07, 2026 14:33:28Dehradun, Uttarakhand:विकासनगर में अवैध अतिक्रमण के खिलाफ एक बार फिर प्रशासन का बुलडोजर गरजा है। वहीं प्रशासन ने भूमाफियाओं को दोबारा कब्जा करने पर कानूनी कार्रवाई की चेतावनी दी।
0
Report
ACAshish Chauhan
FollowFeb 07, 2026 14:33:180
Report
JGJugal Gandhi
FollowFeb 07, 2026 14:32:540
Report
ACAshish Chauhan
FollowFeb 07, 2026 14:32:340
Report
HBHeeralal Bhati
FollowFeb 07, 2026 14:32:180
Report
KKKRISNDEV KUMAR
FollowFeb 07, 2026 14:30:59Noida, Uttar Pradesh:बबीता सिंह चौहान ने कहा है कि जिम और बुटीक पर सबसे ज्यादा मुस्लिम लोग काम करते हैं, लव जिहाद के अड्डे बन गए हैं
0
Report
0
Report
0
Report