Become a News Creator

Your local stories, Your voice

Follow us on
Download App fromplay-storeapp-store
Advertisement
Back
Ludhiana141401

30 ਸਾਲਾ ਵਿਆਹੁਤਾ ਦੀ ਦਰਦਨਾਕ ਮੌਤ: ਦਾਜ ਦੇ ਕਾਰਨ ਕਤਲ ਦਾ ਦੋਸ਼

Dharmindr Singh
Jul 07, 2025 18:31:36
Khanna, Punjab
ਦਾਜ ਦੀ ਬਲੀ ਚੜ੍ਹੀ ਇੱਕ ਹੋਰ ਵਿਆਹੁਤਾ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ  ਖੰਨਾ ਖੁਰਦ ਰੋਡ ਸਥਿਤ ਸਿੰਘ ਐਵੇਨਿਊ ਕਾਲੋਨੀ ਵਿੱਚ ਸੋਮਵਾਰ ਸ਼ਾਮ ਇੱਕ ਦਰਦਨਾਕ ਘਟਨਾ ਵਾਪਰੀ ਜਦੋਂ 30 ਸਾਲਾ ਵਿਆਹੁਤਾ ਰਮਨਦੀਪ ਕੌਰ ਦੀ ਲਾਸ਼ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਰਮਨਦੀਪ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਖੁਦਕੁਸ਼ੀ ਨਹੀਂ, ਸਗੋਂ ਕਤਲ ਕਰਾਰ ਦਿੰਦਿਆਂ ਸਹੁਰਿਆਂ 'ਤੇ ਗੰਭੀਰ ਦੋਸ਼ ਲਾਏ ਹਨ। ਮ੍ਰਿਤਕ ਦੇ ਭਰਾ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਆਹ ਤੋਂ ਕੁੱਝ ਦਿਨ ਮਗਰੋਂ ਹੀ ਉਸਦੀ ਭੈਣ ਨੂੰ ਦਾਜ ਲਈ ਤੰਗ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਸਹੁਰੇ ਪਰਿਵਾਰ ਵੱਲੋਂ ਕਾਰ ਅਤੇ ਬੁਲੇਟ ਮੋਟਰਸਾਈਕਲ ਦੀ ਮੰਗ ਕੀਤੀ ਗਈ ਜੋ ਪਰਿਵਾਰ ਦੀ ਆਰਥਿਕ ਤੰਗੀ ਕਰਕੇ ਪੂਰੀ ਨਾ ਹੋ ਸਕੀ। ਦਰਸ਼ਨ ਸਿੰਘ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਰਮਨਦੀਪ ਦੀ ਜ਼ਿੰਦਗੀ ਨਰਕ ਬਣ ਗਈ ਸੀ। “ਉਸ ਨੂੰ ਕਮਰੇ ਵਿੱਚ ਕੈਦ ਕਰ ਰੱਖਿਆ ਜਾਂਦਾ ਸੀ ਅਤੇ ਮਾਪਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਵੀ ਮਨਾਹੀ ਸੀ। ਕਈ ਵਾਰ ਜਦੋਂ ਉਸ ਨਾਲ ਗੱਲ ਹੁੰਦੀ ਸੀ ਤਾਂ ਉਸਦੀ ਆਵਾਜ਼ ਵਿੱਚ ਦਰਦ ਅਤੇ ਡਰ ਸਾਫ਼ ਸੁਣਾਈ ਦਿੰਦਾ ਸੀ।” ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਸਹੁਰਿਆਂ ਨੇ ਪਹਿਲਾਂ ਰਮਨਦੀਪ ਦਾ ਕਤਲ ਕੀਤਾ ਅਤੇ ਸਬੂਤਾਂ ਨੂੰ ਮਿਟਾਉਣ ਲਈ ਲਾਸ਼ ਨੂੰ ਪੱਖੇ ਨਾਲ ਲਟਕਾ ਦਿੱਤਾ। ਪਰਿਵਾਰ ਨੇ ਦੱਸਿਆ ਕਿ ਮੌਕੇ 'ਤੇ ਪਹੁੰਚਣ 'ਤੇ ਰਮਨਦੀਪ ਦੇ ਸਰੀਰ 'ਤੇ ਕਈ ਸੱਟਾਂ ਦੇ ਨਿਸ਼ਾਨ ਸਨ ਅਤੇ ਪਿੱਠ ਨੀਲੀ ਪਈ ਹੋਈ ਸੀ। ਬਾਈਟ - ਪਰਿਵਾਰਕ ਮੈਂਬਰ  ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਅੰਮ੍ਰਿਤਪਾਲ ਸਿੰਘ ਭਾਟੀ ਸਾਥੀ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।  ਕਤਲ ਜਾਂ ਖੁਦਕੁਸ਼ੀ, ਦੋਹਾਂ ਪਹਿਲੂਆਂ ਤੋਂ ਜਾਂਚ ਚਲ ਰਹੀ ਹੈ।” ਬਾਈਟ - ਅੰਮ੍ਰਿਤਪਾਲ ਸਿੰਘ ਭਾਟੀ (ਡੀਐਸਪੀ) 
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

Advertisement
Advertisement
Back to top