Back
फरीदकोट रेंज में 2025 के दौरान ड्रग्स विरोधी बड़े अभियान में गिरफ्तारियाँ
NSNaresh Sethi
Jan 08, 2026 09:28:36
Kot Kapura, Punjab
ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕੁੱਲ 3125 ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕਰਕੇ 4144 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 95 ਕਿਲੋ ਤੋਂ ਵੱਧ ਹੈਰੋਇਨ, 106 ਕਿਲੋ ਅਫੀਮ, 11 ਹਜ਼ਾਰ ਕਿਲੋ ਤੋਂ ਵੱਧ ਭੁੱਕੀ ਚੂਰਾ, 13 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ਲਗਭਗ 62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੌਰਾਨ ਪਾਕਿਸਤਾਨ ਸਮਰਥਿਤ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 12.1 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ। ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀ ਲਗਭਗ 14.70 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸੈਂਕੜੇ ਦੋਸ਼ੀ ਗ੍ਰਿਫਤਾਰ ਕੀਤੇ ਗਏ ਅਤੇ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਹਥਿਆਰ ਬਰਾਮਦ ਹੋਏ। ਸਾਈਬਰ ਅਪਰਾਧਾਂ ਦੇ ਮਾਮਲਿਆਂ ਵਿੱਚ ਵੀ ਤੁਰੰਤ ਕਾਰਵਾਈ ਕਰਕੇ 2.05 ਕਰੋੜ ਰੁਪਏ ਤੋਂ ਵੱਧ ਦੀ ਰਕਮ ਪੀੜਤਾਂ ਨੂੰ ਵਾਪਸ ਕਰਵਾਈ ਗਈ। ਜਨਤਾ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਉਣ ਲਈ ਫ਼ਰੀਦਕੋਟ ਰੇਂਜ ਦੇ ਜ਼ਿਲ੍ਹਿਆਂ ਵਿੱਚ ਕੁੱਲ 120 ਰਾਹਤ ਕੈਂਪ ਆਯੋਜਿਤ ਕੀਤੇ ਗਏ ਅਤੇ ਇਨ੍ਹਾਂ ਕੈਂਪਾਂ ਦੌਰਾਨ 7248 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਨੂੰ ਹੋਰ ਸਖਤੀ ਨਾਲ ਲਾਗੂ ਕਰਨ ਲਈ ਫ਼ਰੀਦਕੋਟ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਸਾਲ 2025 ਦੌਰਾਨ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਦੇ ਕੁੱਲ 92350 ਚਲਾਨ ਕੀਤੇ ਗਏ । ਫ਼ਰੀਦਕੋਟ ਰੇਂਜ ਅਧੀਨ ਆਉਣੇ ਜ਼ਿਲ੍ਹਿਆਂ ਵਿੱਚ ਸੰਗਠਿਤ ਅਪਰਾਧ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਦਿਆਂ 666 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੀ.ਓ/ਭਗੋੜਿਆ ਖਿਲਾਫ ਕਾਰਵਾਈ ਕਰਦਿਆਂ 330 ਪੀ.ਓ/ਭਗੋੜਿਆ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਨਸ਼ਿਆਂ ਦੇ ਭੈੜੇ ਨਤੀਜਿਆਂ ਤੋਂ ਜਾਗਰੂਕ ਕਰਨ ਲਈ ਕੁੱਲ 1985 ਮੀਟਿੰਗਾਂ/ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਹਿਯੋਗ ਦਿੰਦੇ ਹੋਏ ਸੇਫ਼ ਪੰਜਾਬ ਹੈਲਪਲਾਈਨ 97791-00200 ‘ਤੇ ਗੁਪਤ ਜਾਣਕਾਰੀ ਸਾਂਝੀ ਕਰਣ। ਬਾਈਟ- ਨਿਲੰਬਰੀ ਜਗਾਦਲੇ DIG ਫਰੀਦਕੋਟ ਰੇਂਜ
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
RIRamawatar Isran
FollowJan 09, 2026 06:40:120
Report
PCPranay Chakraborty
FollowJan 09, 2026 06:40:030
Report
BKBRAJESH KUMAR
FollowJan 09, 2026 06:39:500
Report
AJAvinash Jagnawat
FollowJan 09, 2026 06:39:280
Report
SLSanjay Lohani
FollowJan 09, 2026 06:39:100
Report
SSSanjay Sharma
FollowJan 09, 2026 06:38:550
Report
OTOP TIWARI
FollowJan 09, 2026 06:38:380
Report
HGHarish Gupta
FollowJan 09, 2026 06:38:040
Report
JKJitendra Kanwar
FollowJan 09, 2026 06:37:020
Report
SPShiv Pratap Singh Rajput
FollowJan 09, 2026 06:36:480
Report
HUHITESH UPADHYAY
FollowJan 09, 2026 06:36:100
Report
SMSATISH MOHITE
FollowJan 09, 2026 06:35:560
Report
SSSAURABH SAURABH
FollowJan 09, 2026 06:35:270
Report
0
Report
SHSAYED HUSSAIN AKHTAR
FollowJan 09, 2026 06:35:190
Report