Back
कोटकपुरा में 5 करोड़ लागत से 4 लिंक सड़कों की मरम्मत की शुरुआत
KCKhem Chand
Feb 20, 2026 09:08:32
Kot Kapura, Punjab
ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ。
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ, ਹਰ ਰੋਜ ਸੜਕਾਂ ਦੇ ਨੀਂਹ ਪੱਥਰ ਰੱਖੇ ja ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਵਿੱਚ 26.36 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਦੇਵੀਵਾਲਾ–ਸਿਰਸੜੀ–ਕੋਟਸੁੱਖਿਆਂ ਦੀ ਰਿਪੇਅਰ, 2 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ ਤੋਂ ਕਾਸਮਭੱਟੀ ਦੀ ਰਿਪੇਅਰ, 44.57 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਮੋੜ ਤੋਂ ਸੁਹਾਗ ਦੀ ਰਿਪੇਅਰ ਅਤੇ 47.33 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਮੁਕਤਸਰ ਰੋਡ ਤੋਂ ਕੋਠੇ ਬੇਰ ਵਾਲਾ ਤੋਂ ਦੁਆਰੇਆਣਾ ਰੋਡ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ。
ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਨਾਲ ਪਿੰਡਾਂ ਦੀਆਂ ਮੰਡੀਆਂ, ਸਕੂਲਾਂ, ਸਿਹਤ ਕੇਂਦਰਾਂ ਅਤੇ ਮੁੱਖ ਸੜਕਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ, ਜਿਸ ਨਾਲ ਆਰਥਿਕ ਸਰਗਰਮੀਆਂ ਨੂੰ ਵੀ ਵਧਾਵਾ ਮਿਲੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਸੂਬੇ ਦਾ ਸਰਬਪੱਖੀ ਵਿਕਾਸ ਸੰਭਵ ਨਹੀਂ ਹੈ ਅਤੇ ਇਸੇ ਮੰਤਵ ਨਾਲ ਸਰਕਾਰ ਵੱਲੋਂ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ。
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਨੀਤੀਆਂ ਅਨੁਸਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 31 ਮਾਰਚ ਤੱਕ ਪੂਰੇ ਹੋ ਜਾਣਗੇ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
AMAsheesh Maheshwari
FollowFeb 20, 2026 10:31:240
Report
PSPIYUSH SHUKLA
FollowFeb 20, 2026 10:31:020
Report
SKSUSHIL KUMAR BAXLA
FollowFeb 20, 2026 10:30:460
Report
SSSUNIL SINGH
FollowFeb 20, 2026 10:30:340
Report
RSRAJEEV SHARMA
FollowFeb 20, 2026 10:30:220
Report
100
Report
1
Report
BDBabulal Dhayal
FollowFeb 20, 2026 10:20:130
Report
SKSanjay Kumar Verma
FollowFeb 20, 2026 10:18:310
Report
SASHAKIL AHMAD
FollowFeb 20, 2026 10:18:120
Report
SDSurendra Dasila
FollowFeb 20, 2026 10:17:58Dehradun, Uttarakhand:मार्शल आर्ट का अद्भुत प्रदर्शन
0
Report