Back
Kotkapura के रास्ते की बदहाल सड़क से खतरा बढ़ा, लोग मरम्मत की मांग!
KCKhem Chand
Jan 09, 2026 12:42:59
Kot Kapura, Punjab
ਕੋਟਕਪੂਰਾ ਤੋਂ ਹਰੀਨੌ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੇ ਲੋਕਾਂ ਦੀ ਵਧਾਈ ਮੁਸ਼ਕਲ, ਹਾਦਸਿਆਂ ਦਾ ਖਤਰਾ ਬਰਕਰਾਰ
ਕੋਟਕਪੂਰਾ ਸ਼ਹਿਰ ਤੋਂ ਹਰੀਨੌਂ ਪਿੰਡ ਨੂੰ ਜਾਣ ਵਾਲੀ ਮੁੱਖ ਸੜਕ ਦੀ ਮਾੜੀ ਹਾਲਤ ਕਾਰਨ ਇਲਾਕੇ ਦੇ ਲੋਕ ਕਾਫ਼ੀ ਪਰੇਸ਼ਾਨ ਹਨ ਅਤੇ ਰਾਹਗੀਰ ਵਾਹਨ ਚਾਲਕ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਕਈ ਸਾਲਾਂ ਤੋਂ ਪ੍ਰਸ਼ਾਸਨ ਵੱਲੋਂ ਇਸ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਸੜਕ ’ਤੇ ਥਾਂ-ਥਾਂ ਡੂੰਘੇ ਖੱਡੇ ਪਏ ਹੋਏ ਹਨ। ਇਹ ਖੱਡੇ ਲੋਕਾਂ ਲਈ ਜਾਨਲੇਵਾ ਸਾਬਤ ਹੋ ਰਹੇ ਹਨ。
ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਉਹ ਨਗਰ ਕੌਂਸਲ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ, ਪਰ ਹੁਣ ਤੱਕ ਕੋਈ ਸੁਣਵਾਈ ਨਹੀਂ ਹੋਈ। ਸੜਕ ਦੀ ਮਾੜੀ ਹਾਲਤ ਕਾਰਨ ਦਿਨੋ-ਦਿਨ ਹਾਦਸੇ ਵੱਧ ਰਹੇ ਹਨ। ਇਸ ਸੜਕ ’ਤੇ ਕਈ ਸਕੂਲਾਂ ਦੇ ਨਾਲ-ਨਾਲ ਮੰਦਰ ਅਤੇ ਇਤਿਹਾਸਿਕ ਧਾਰਮਿਕ ਸਥਾਨ ਵੀ ਸਥਿਤ ਹਨ, ਜਿਸ ਕਾਰਨ ਲੋਕਾਂ ਦੀ ਆਵਾਜਾਈ ਲਗਾਤਾਰ ਬਣੀ ਰਹਿੰਦੀ ਹੈ。
ਇਸ ਮਾਮਲੇ ਵਿਚ ਲੋਕਾਂ ਨੇ ਕਿਹਾ ਕਿ ਜੇ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣਾ ਸੰਭਵ ਨਹੀਂ, ਤਾਂ ਘੱਟੋ-ਘੱਟ ਇਸ ਦੀ ਮੁਰੰਮਤ ਕਰਵਾ ਕੇ ਹੀ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਪਿਛਲੇ ਚਾਰ ਸਾਲਾਂ ਦੌਰਾਨ ਖੱਡਿਆਂ ਕਾਰਨ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਬਰਸਾਤ ਦੇ ਮੌਸਮ ਵਿੱਚ ਹਾਲਤ ਹੋਰ ਵੀ ਬਦਤਰ ਹੋ ਜਾਂਦੀ ਹੈ। ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੁੜ ਮੰਗ ਕੀਤੀ ਹੈ ਕਿ ਇਸ ਸੜਕ ਨੂੰ ਤੁਰੰਤ ਠੀਕ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
0
Report
0
Report
0
Report
33
Report
0
Report
बाराबंकी टोलप्लाजा पर अधिवक्ता पर जानलेवा हमला को लेकर जखनिया बार एसोसिएशन के अधिवक्ताओं का प्रदर्शन
0
Report
सोफीपुर में बाबा साहब की प्रतिमा से छेड़छाड़ को लेकर गांव में आक्रोश, प्रशासन ने समझाबुझा कर कराया..
0
Report
0
Report
0
Report
0
Report