Back
Faridkot151204blurImage

ਕੋਟਕਪੂਰਾ ਸ਼ਹਿਰ ਦੇ ਵਾਰਡ ਨੰਬਰ 2 ਦੀਆਂ ਮੁਸ਼ਕਿਲਾਂ ਨੂੰ ਲੈ ਕੇ ਸਮੂਹ ਮੁਹੱਲਾ ਨਿਵਾਸੀਆਂ

Khem Chand
Nov 20, 2024 15:08:24
Kot Kapura, Punjab
ਕੋਟਕਪੂਰਾ ਸ਼ਹਿਰ ਦੇ ਵਾਰਡ ਨੰਬਰ 2 ਦੀਆਂ ਮੁਸ਼ਕਿਲਾਂ ਨੂੰ ਲੈ ਕੇ ਸਮੂਹ ਮੁਹੱਲਾ ਨਿਵਾਸੀਆਂ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਇੱਥੋਂ ਦੇ ਨਗਰ ਕੌਂਸਲ ਦਫਤਰ ਦੇ ਬਾਹਰ ਲੜੀਵਾਰ ਧਰਨਾ ਦਿੱਤਾ ਜਾ ਰਿਹਾ ਹੈ ਜੋ ਕਿ ਮੰਗਲਵਾਰ ਨੂੰ ਲਗਾਤਾਰ ਅੱਠਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਤੇ ਧਰਨਾਕਾਰੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਕਿ ਜੇਕਰ ਉਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ 21 ਨਵੰਬਰ ਦਿਨ ਵੀਰਵਾਰ ਤੋਂ ਇੱਥੋਂ ਦੇ ਮੁੱਖ ਚੌਂਕ ਵਿੱਚ ਬੇਮਿਆਦੀ ਭੁੱਖ ਹੜਤਾਲ ਸ਼ੁਰੂ ਕਰਨਗੇ ਜਿਸ ਦੀ ਸਾਰੀ ਜਿੰਮੇਵਾਰੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|