Back
कपूरथला में डीसी कार्यालय के बाहर मजदूर संगठनों ने पंजाब सरकार के खिलाफ प्रदर्शन
VSVARUN SHARMA
Jan 07, 2026 14:10:26
Kapurthala, Punjab
ਕਪੂਰਥਲਾ: ਡੀਸੀ ਦਫਤਰ ਦੇ ਬਾਹਰ ਮਜ਼ਦੂਰ ਜਥੇਬੰਦੀਆਂ ਦਾ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਐਕਰ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਜ਼ਿਲ੍ਹਾ ਹੈੱਡਕੁਆਰਟਰ ਕਪੂਰਥਲਾ ਵਿਖੇ ਡੀਸੀ ਦਫਤਰ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹੋਂਦ ਵਿਚ ਆਉਣ ਤੋਂ ਲੈ ਕੇ ਮਜ਼ਦੂਰ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਅਨੇਕਾਂ ਧਰਨੇ-ਮੁਜ਼ਾਹਰਿਆਂ ਅਤੇ ਰੋਸ ਪ੍ਰਦਰਸ਼ਨ ਕਰਨ ਦੇ ਬਾਅਦ ਵੀ ਅਜੇ ਤੱਕ ਮੌਜੂਦਾ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਅਣਗੌਲਿਆਂ ਕੀਤਾ ਹੋਇਆ ਹੈ। ਹਾਲ ਹੀ ਵਿਚ ਪੰਜਾਬ ਅੰਦਰ ਹੜ੍ਹਾਂ/ਬਾਰਸ਼ਾਂ ਨਾਲ ਹੋਰਨਾਂ ਤਬਕਿਆਂ ਦੇ ਨਾਲ-ਨਾਲ ਮਜ਼ਦੂਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਲਗਾਤਾਰ ਭਾਰੀ ਬਾਰਸ਼ਾਂ ਪੈਣ ਕਾਰਨ ਗਰੀਬ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਪਈਆਂ। ਘਰਾਂ ਦਾ ਵੱਡੀ پੱਧਰ ’ਤੇ ਨੁਕਸਾਨ ਹੋਇਆ ਪਰ ਸਰਕਾਰ ਦੇ ਫੋਕੇ ਲਾਅਰਿਆਂ ਤੋਂ ਸਿਵਾਏ ਕੁਝ ਵੀ ਪੱਲੇ ਨਹੀਂ ਪਿਆ। ਆਗੂਆਂ ਨੇ ਕਿਹਾ ਕਿ ਹੁਣ ਮਨਰੇਗਾ ਸਕੀਮ ਦਾ ਵੀ ਭੋਗ ਪਾ ਦਿੱਤਾ ਗਿਆ ਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵੀ ਵਿਹਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਡੇ ਸਰਮਾਏਦਾਰਾਂ ਅਤੇ ਜਗੀਰਦਾਰਾਂ ਨੂੰ ਫਾਇਦਾ ਪਹੁੰਚਾਉਣ ਵਾਲੇ ਅਖੌਤੀ ਵਿਕਾਸ ਮਾਡਲ ਨੂੰ ਲਾਗੂ ਕਰਕੇ, ਮਜ਼ਦੂਰਾਂ ਕੋਲੋਂ ਸਿਹਤ, ਸਿੱਖਿਆ ਅਤੇ ਬਿਜਲੀ ਵਰਗੀਆਂ ਸਹੂਲਤਾਂ ਖੋਹੀਆਂ ਜਾਂ ਰਹੀਆਂ ਹਨ। ਚਿੱਪ ਵਾਲੇ ਮੀਟਰ ਲਾ ਕੇ ਹੁਣ ਮਜ਼ਦੂਰਾਂ ਦੇ ਘਰਾਂ ’ਚ ਹਨੇਰਾ ਕਰਨ ਦੀ ਤਿਆਰੀ ਹੈ। ਮਜ਼ਦੂਰ ਜਥੇਬੰਦੀਆਂ ਵੈਬ-ਜੀ ਰਾਮ ਜੀ ਸਕੀਮ ਦਾ ਵਿਰੋਧ ਕਰਦਿਆਂ ਮੰਗ ਕਰਦੇ ਹਨ ਕਿ ਮਨਰੇਗਾ ਕਾਨੂੰਨ ਨੂੰ ਪਹਿਲਾਂ ਦੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਮਜ਼ਦੂਰਾਂ ਨੂੰ ਪੂਰਾ ਸਾਲ ਰੁਜ਼ਗਾਰ ਦਿੱਤਾ ਜਾਵੇ। ਬਿਜਲੀ ਸੋਧ ਬਿੱਲ 2025 ਰੱਦ ਕੀਤਾ ਜਾਵੇ, ਹੜ੍ਹਾਂ/ ਬਾਰਸ਼ਾਂ ਨਾਲ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ, ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਮਕਾਨ ਉਸਾਰੀ ਲਈ ਪੰਜ ਲੱਖ ਦੀ ਗ੍ਰਾਂਟ ਦਿੱਤੀ ਜਾਵੇ, ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਤੀਜੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣਾ ਯਕੀਨੀ ਬਣਾਇਆ ਜਾਵੇ, ਵਿਧਵਾ ਤੇ ਬੁਢਾਪਾ ਪੈਨਸ਼ਨਾਂ ’ਚ ਵਾਧਾ ਕੀਤਾ ਜਾਵੇ, ਜ਼ਮੀਨ ਹੱਦਬੰਦੀ ਕਾਨੂੰਨ ਫੌਰੀ ਲਾਗੂ ਕੀਤਾ ਜਾਵੇ, ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਿਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਵਸਤਾਂ ਸਸਤੇ ਭਾਅ ’ਤੇ ਸਰਕਾਰੀ ਡਿਪੂਆਂ ਰਾਹੀਂ ਮੁਹੱਈਆ ਕਰਵਾਈਆਂ ਜਾਣ, ਕੱਟੇ ਰਾਸ਼ਨ ਕਾਰਡ ਬਹਾਲ ਕੀਤੇ ਜਾਣ। ਬਿਜਲੀ ਬਿੱਲਾਂ ਦਾ ਬਕਾਇਆ ਰਾਸ਼ੀ ਮੁਆਫ਼ ਕੀਤੀ ਜਾਵੇ, ਚਾਰ ਕਿਰਤ ਕੋਡ ਰੱਦ ਕੀਤੇ ਜਾਣ, ਚੋਣਾਂ ਦੌਰਾਨ ਸਾਰੀਆਂ ਚੋਣ ਗਾਰੈਂਟੀਆਂ ਲਾਗੂ ਕੀਤੀਆਂ ਜਾਣ। ਮੀਟਿੰਗ ਵਿਚ ਜਥੇਬੰਦੀਆਂ ਵੱਲੋਂ ਇਕ ਮਤੇ ਰਾਹੀਂ ਜ਼ਮੀਨ ਪ੍ਰਾਪਤੀ ਸੰਘਪਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਸਪੈਸ਼ਲ ਪੰਜਾਬ ਪੁਲਿਸ ਵੱਲੋਂ ਸੂਬੇ ਤੋਂ ਬਾਹਰੋਂ ਦਿੱਲੀ ਰੇਲਵੇ ਸਟੇਸ਼ਨ ਤੋਂ ਗਿਰਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
NRNarayan Roy
FollowJan 08, 2026 16:34:360
Report
BSBhabananda Singha
FollowJan 08, 2026 16:34:130
Report
BSBhabananda Singha
FollowJan 08, 2026 16:33:400
Report
DKDebojyoti Kahali
FollowJan 08, 2026 16:33:08Cooch Behar, West Bengal:কোচবিহার - কলকাতা আইপ্যাক দপ্তরে ইডির হানা । রাজ্য জুড়ে প্রতিবাদের ডাক মুখ্যমন্ত্রীর। কোচবিহার জেলা কার্যালয় থেকে প্রতিবাদ মিছিল করল জেলা তৃণমূল কংগ্রেস । কুচবিহার রাজপথে এই প্রতিবাদ মিছিল হয়।
0
Report
PDPradyut Das
FollowJan 08, 2026 16:32:550
Report
SBSoumen Bhattachrya
FollowJan 08, 2026 16:32:270
Report
SBSoumen Bhattachrya
FollowJan 08, 2026 16:32:070
Report
AAASHISH AMBADE
FollowJan 08, 2026 16:31:300
Report
RMRoshan Mishra
FollowJan 08, 2026 16:30:560
Report
SPSomi Prakash Bhuveta
FollowJan 08, 2026 16:30:320
Report
RKRaushan Kumar
FollowJan 08, 2026 16:30:10Noida, Uttar Pradesh:एमन रिजवी की तलाश में पुलिस जहां पहुंची थी वहां से रिपोर्टर Syed Mubashir ka वॉक थ्रू और कुछ पड़ोसियों से बातचीत
0
Report
0
Report
0
Report
0
Report