Back
सुल्तानपुर लोढ़ी–ताशपुर मार्ग पर ट्राला-कार भिड़ंत, दो युवक गंभीर घायल
VSVARUN SHARMA
Jan 09, 2026 16:39:48
Kapurthala, Punjab
ਕਪੂਰਥਲਾ: ਸੁਲਤਾਨਪੁਰ ਲੋਧੀ–ਤਾਸ਼ਪੁਰ ਲੋਹੀਆਂ ਮਾਰਗ ’ਤੇ ਪਿੰਡ ਫੱਤੂਵਾਲ ਚ ਅੱਜ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰਾਲੇ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਹੋ ਗਈ ਅਤੇ ਕਾਰ ਵਿੱਚ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਟੱਕਰ ਦੀ ਆਵਾਜ਼ ਇੰਨੀ ਜਬਰਦਸਤ ਸੀ ਕਿ ਸਮੂਹ ਪਿੰਡ ਵਾਸੀ ਘਬਰਾ ਕੇ ਬਾਹਰ ਨਿਕਲ ਆਏ ਜਿਨਾਂ ਵੱਲੋਂ ਬੜੀ ਮੁਸ਼ੱਕਤ ਨਾਲ ਜਖਮੀ ਨੌਜਵਾਨਾਂ ਨੂੰ ਗੱਡੀ ਵਿੱਚੋਂ ਕੱਢਿਆ ਗਿਆ। ਹਾਦਸੇ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਜ਼ਖਮੀਆਂ ਦੀ ਪਛਾਣ ਅਨਸ਼ਦੀਪ ਸਿੰਘ (ਉਮਰ 25 ਸਾਲ), ਪੁੱਤਰ ਸੰਤੋਖ ਸਿੰਘ, ਵਾਸੀ ਰਾਈਵਾਲ, ਥਾਣਾ ਲੋਹੀਆਂ ਖ਼ਾਸ ਅਤੇ ਜਗਦੇਵ ਸਿੰਘ, ਪੁੱਤਰ ਸ਼ਿੰਗਾਰਾ ਸਿੰਘ, ਵਾਸੀ ਰਾਈਵਾਲ, ਥਾਣਾ ਲੋਹੀਆਂ ਖ਼ਾਸ ਵਜੋਂ ਹੋਈ ਹੈ। ਰਾਹਗੀਰਾਂ ਦੀ ਮਦਦ ਨਾਲ ਦੋਹਾਂ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਅੱਗੇ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਰਾਹਗੀਰਾਂ ਨੇ ਆਰੋਪ ਲਗਾਇਆ ਕਿ ਉਹ ਵਾਰ-ਵਾਰ 108 ਐਂਬੂਲੈਂਸ ਸੇਵਾ ਨੂੰ ਫ਼ੋਨ ਕਰਦੇ ਰਹੇ, ਪਰ ਸਮੇਂ ’ਤੇ ਐਂਬੂਲੈਨਸ ਮੌਕੇ ’ਤੇ ਨਹੀਂ ਪਹੁੰਚੀ। ਪੁਲਿਸ ਵੱਲੋਂ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
0
Report
0
Report
0
Report
0
Report
0
Report
0
Report
0
Report
0
Report
0
Report
0
Report
0
Report
0
Report
0
Report