Back
खन्ना में ऑपरेशन प्रहार: पंजाबी गायक पंमी और भाई 8 ग्राम heroin गिरफ्तार
DSDharmindr Singh
Feb 10, 2026 07:46:50
Khanna, Punjab
ਖੰਨਾ ਵਿੱਚ ਆਪਰੇਸ਼ਨ ਪ੍ਰਹਾਰ–2 ਤਹਿਤ ਵੱਡੀ ਸਫਲਤਾ, ਪੰਜਾਬੀ ਗਾਇਕਾ ਪਰਮਜੀਤ ਕੌਰ ਪੰਮੀ ਅਤੇ ਉਸਦਾ ਭਰਾ ਸਰਵਣ ਸਿੰਘ ਮਿਰਜ਼ਾ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਖੰਨਾ ਵਿੱਚ ਚਲਾਏ ਜਾ ਰਹੇ ਆਪਰੇਸ਼ਨ ਪ੍ਰਹਾਰ–2 ਤਹਿਤ ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਮਾਛੀਵਾਡ਼ਾ ਸਾਹਿਬ ਖੇਤਰ ਵਿੱਚ ਪੁਲਿਸ ਨੇ پੱਕੀ ਇਨਪੁੱਟ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੰਜਾਬੀ ਗਾਇਕਾ ਪਰਮਜੀਤ ਕੌਰ ਪੰਮੀ ਅਤੇ ਉਸ ਦੇ ਭਰਾ ਸਰਵਣ ਸਿੰਘ ਮਿਰਜ਼ਾ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਇਲਾਕੇ ਵਿੱਚ ਨਸ਼ੇ ਦੀ ਸਪਲਾਈ ਕਰ ਰਹੇ ਸਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਿਹਾ ਹੈ ਕਿ ਪਰਮਜੀਤ ਕੌਰ ਪੰਮੀ ਦੇ ਖ਼ਿਲਾਫ਼ ਸਾਲ 2023 ਵਿੱਚ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ। ਉਸ ਸਮੇਂ ਉਸ ਦੇ ਖ਼ਿਲਾਫ ਗੈਰ ਇਰਾਦਾ ਕਤਲ ਦਾ ਕੇਸ ਵੀ ਦਰਜ ਕੀਤਾ ਗਿਆ ਸੀ। ਦੱਸਿਆ ਗਿਆ ਕਿ ਡਰੱਗ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ। ਕੁਝ ਮਹੀਨਿਆਂ ਬਾਅਦ ਉਹ ਜ਼ਮਾਨਤ ’ਤੇ ਬਾਹਰ ਆ ਗਈ ਸੀ, ਪਰ ਜ਼ਮਾਨਤ ’ਤੇ ਆਉਣ ਤੋਂ ਬਾਅਦ ਉਸ ਨੇ ਮੁੜ ਨਸ਼ਾ ਤਸਕਰੀ ਦਾ ਨੈੱਟਵਰਕ ਸਰਗਰਮ ਕਰ ਲਿਆ।
ਜਾਣਕਾਰੀ ਅਨੁਸਾਰ, ਪਰਮਜੀਤ ਕੌਰ ਪੰਮੀ ਅਤੇ ਉਸ ਦਾ ਭਰਾ ਆਪਣੇ ਘਰ ਦੇ ਵਿਚ ਹੀ ਇੱਕ ਡੇਰਾ ਵੀ ਚਲਾਉਂਦੇ ਸਨ, ਜਿੱਥੇ ਲੋਕਾਂ ਨੂੰ ਇਕੱਠਾ ਕੀਤਾ ਜਾਂਦਾ ਸੀ। ਉੱਥੇ ਖੁਦ ਵੀ ਨਸ਼ੇ ਦਾ ਸੇਵਨ ਕੀਤਾ ਜਾਂਦਾ ਸੀ ਅਤੇ ਨਸ਼ਾ ਤਸਕਰੀ ਦਾ ਧੰਦਾ ਵੀ ਚਲਾਇਆ ਜਾਂਦਾ ਸੀ। ਪੁਲਿਸ ਨੂੰ ਲੰਮੇ ਸਮੇਂ ਤੋਂ ਉਨ੍ਹਾਂ ਦੇ ਖ਼ਿਲਾਫ਼ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਇਨਪੁੱਟ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ।
ਇਸ ਸਬੰਧ ਵਿੱਚ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਪੁਲਿਸ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
RRRakesh Ranjan
FollowFeb 10, 2026 09:36:09Noida, Uttar Pradesh:माइनिंग में धूल रोकने की तरकीब!
0
Report
SKSunny Kumar
FollowFeb 10, 2026 09:35:580
Report
AMALI MUKTA
FollowFeb 10, 2026 09:34:130
Report
0
Report
ASAMIT SONI
FollowFeb 10, 2026 09:33:540
Report
0
Report
0
Report
DKDAVESH KUMAR
FollowFeb 10, 2026 09:31:59New Delhi, Delhi:मृतक कमल के परिवार से मिलें आप नेता
आप प्रदेश अध्यक्ष सौरभ भारद्वाज परिवार से मुलाक़াত
0
Report
RRRakesh Ranjan
FollowFeb 10, 2026 09:31:30Noida, Uttar Pradesh:चाइनीज शख्स ने डांस से मचाया धमाल
0
Report
PGPARAS GOYAL
FollowFeb 10, 2026 09:31:170
Report
DDDeepak Dwivedi
FollowFeb 10, 2026 09:31:000
Report
MKMohammed Khan
FollowFeb 10, 2026 09:30:470
Report