Back
लुधियाना पुलिस दिवस पर शहीदों को श्रद्धांजलि, कमिश्नर बोले देश-विरोधी ताकतों से मुकाबला
TBTarsem Bhardwaj
Oct 21, 2025 05:49:53
Ludhiana, Punjab
ਲੁਧਿਆਣਾ ਵਿੱਚ ਪੁਲਿਸ ਦਿਵਸ ਮਨਾਇਆ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ। ਸਾਨੂੰ ਮਿਲ ਕੇ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ ਪੁਲਸ ਕਮਿਸ਼ਨਰ ਲੁਧਿਆਣਾ ਸੀਨੀਅਰ ਪੁਲਿਸ ਕਮਿਸ਼ਨਰ ਨੇ ਮੰਗਲਵਾਰ ਨੂੰ ਪੁਲਿਸ ਸ਼ਹੀਦੀ ਦਿਵਸ ਮੌਕੇ ਪੁਲਿਸ ਲਾਈਨਜ਼ ਲੁਧਿਆਣਾ ਵਿੱਚ ਪੁਲਿਸ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੋਲਦਿਆਂ ਪੁਲਸ ਕਮਿਸ਼ਨਰ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕురਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ। ਪੁਲਿਸ ਸ਼ਹੀਦੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਹ ਦਿਨ ਸਾਰੇ ਰਾਜਾਂ ਦੀ ਪੁਲਿਸ ਅਤੇ ਦੇਸ਼ ਭਰ ਵਿੱਚ ਨੀਮ ਫ਼ੌਜੀ ਬਲਾਂ ਵੱਲੋਂ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਚੀਨੀ ਫੌਜ ਦੁਆਰਾ ਕੀਤੇ ਹਮਲੇ ਦੌਰਾਨ ਹੌਟ ਸਪ੍ਰਿੰਗਜ਼ (ਲਦਾਖ) ਵਿਖੇ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸਾਰੇ ਸ਼ਹੀदਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿਤੀਆਂ ਸਨ। ਉਹਨਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਹਨਾਂ ਦੇ ਪਰਿਵਾਰਾਂ ਨਾਲ ਖੜੀ ਹੈ, ਜੋ ਕਿ ਜ਼ਿਲ੍ਹਾ ਲੁਧਿਆਣਾ ਅਤੇ ਪੰਜਾਬ ਦੀਆਂ ਹੋਰ ਥਾਵਾਂ ਵਿੱਚ ਰਹਿ ਰਹੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੰਦਰੂਨੀ ਗੜਬੜੀਆਂ ਦਾ ਮੁਕਾਬਲਾ ਕਰਨ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ। ਪੁਲਸ ਕਮਿਸ਼ਨਰ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੰਬਲ ਵੀ ਵੰਡੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਰਿਟਾਇਰਡ ਸੀਨੀਅਰ ਪੁਲਸ ਅਧਿਕਾਰੀ ਵੀ ਪਹੁੰਚੇ ਅਤੇ ਸੰਬੋਧਨ ਕੀਤਾ।
1
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
SSSHARVAN SHARMA
FollowOct 21, 2025 14:34:210
Report
KLKANHAIYA LAL SHARMA
FollowOct 21, 2025 14:33:550
Report
PJPrashant Jha2
FollowOct 21, 2025 14:33:410
Report
RSRavikant Sahu
FollowOct 21, 2025 14:32:470
Report
AMANIL MOHANIA
FollowOct 21, 2025 14:32:300
Report
ADArjun Devda
FollowOct 21, 2025 14:32:170
Report
MKManitosh Kumar
FollowOct 21, 2025 14:32:040
Report
MKMukesh Kumar
FollowOct 21, 2025 14:31:400
Report
MTMadesh Tiwari
FollowOct 21, 2025 14:31:250
Report
ACAmit Chaudhary
FollowOct 21, 2025 14:31:080
Report
BSBHUPENDAR SINGH SOLANKI
FollowOct 21, 2025 14:30:540
Report
MKMUKESH KUMAR
FollowOct 21, 2025 14:30:280
Report
VRVIJAY RANA
FollowOct 21, 2025 14:30:110
Report
NSNeeraj Sharma
FollowOct 21, 2025 14:20:153
Report