Back
मग्नरेगा नीति पर पंजाब समेत देश भर में उबाल, मजदूरों ने बड़ी रैली निकाली
DSDharmindr Singh
Dec 31, 2025 10:37:13
Khanna, Punjab
ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਮ ਅਤੇ ਨਿਯਮ ਬਦਲਣ ਨੂੰ ਲੈ ਕੇ ਦੇਸ਼ ਭਰ ਵਿੱਚ ਸਿਆਸੀ ਮਾਹੌਲ ਕਾਫ਼ੀ ਭਖਿਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਵੀ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਆਪਣੇ ਹਲਕਾ ਖੰਨਾ ਵਿੱਚ ਮਗਨਰੇਗਾ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਇੱਕ ਭਰਵੀਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਖੰਨਾ ਹਲਕੇ ਦੇ 67 ਪਿੰਡਾਂ ਤੋਂ ਹ Hazaarਾਂ ਦੀ ਗਿਣਤੀ ਵਿੱਚ ਮਗਨਰੇਗਾ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੀ ਖ਼ਾਸ ਗੱਲ ਇਹ ਰਹੀ ਕਿ ਇਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਭਾਗ ਲਿਆ ਅਤੇ ਕੇਂਦਰ ਸਰਕਾਰ ਦੀ ਨੀਤੀ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਭਰ ਵਿੱਚ ਕਰੋੜਾਂ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਦੇ ਚੁੱਲ੍ਹੇ ਬੁਝਾਉਣ ਲਈ ਮਗਨਰੇਗਾ ਵਰਗੀ ਲੋਕ-ਹਿਤੈਸ਼ੀ ਸਕੀਮ ਨੂੰ ਬੰਦ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 28 ਰਾਜਾਂ ਵਿੱਚੋਂ ਇਕੱਲਾ ਪੰਜਾਬ ਹੀ ਹੈ ਜੋ ਮਗਨਰੇਗਾ ਨੂੰ ਬਚਾਉਣ ਲਈ ਮੋਹਰੀ ਬਣ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਖੜ੍ਹਾ ਹੈ। ਦੂਜੇ ਪਾਸੇ, ਰੈਲੀ ਵਿੱਚ ਸ਼ਾਮਲ ਮਗਨਰੇਗਾ ਮਜ਼ਦੂਰਾਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਇਹ ਸਕੀਮ ਹੀ ਉਹਨਾਂ ਦੇ ਰੁਜ਼ਗਾਰ ਦਾ ਮੁੱਖ ਸਾਧਨ ਹੈ। ਇਸ ਨਾਲ ਹੀ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਰਹੇ ਹਨ। ਮਜ਼ਦੂਰਾਂ ਨੇ ਮੰਗ ਕੀਤੀ ਕਿ ਮਗਨਰੇਗਾ ਸਕੀਮ ਕਿਸੇ ਵੀ ਹਾਲਤ ਵਿੱਚ ਬੰਦ ਨਾ ਕੀਤੀ ਜਾਵੇ ਅਤੇ ਇਸਨੂੰ ਹੋਰ ਮਜ਼ਬੂਤ ਕੀਤਾ ਜਾਵੇ।
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
KDKuldeep Dhaliwal
FollowDec 31, 2025 12:14:440
Report
0
Report
0
Report
YSYatnesh Sen
FollowDec 31, 2025 12:13:450
Report
DGDebabrata Ghosh
FollowDec 31, 2025 12:12:370
Report
JSJAMNJAY SINHA
FollowDec 31, 2025 12:12:00Mahasamund, Chhattisgarh:लोकेशन-महासमुंद
महासमुंद के सरकारी कर्मचारियों का तीन दिवसीय आंदोलन समाप्त, महंगाई भत्ता और एरियर्स अभी लंबित
0
Report
AKAshok Kumar1
FollowDec 31, 2025 12:11:320
Report
PSPramod Sharma
FollowDec 31, 2025 12:11:150
Report
VAVINEET AGARWAL
FollowDec 31, 2025 12:11:060
Report
NPNishit Pancholi
FollowDec 31, 2025 12:10:240
Report
NPNishit Pancholi
FollowDec 31, 2025 12:10:150
Report