Back
बलतेज पन्नू के गलत तथ्यों पर शिरोमणी गुरुद्वारा प्रबंधक कमेटी ने कड़ी निंदा की
BSBHARAT SHARMA
Jan 04, 2026 12:51:50
Ludhiana, Punjab
ਪ੍ਰੈੱਸ ਨੋਟ ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ
ਸ੍ਰੀ ਅੰਮ੍ਰਿਤਸਰ, 4 ਜਨਵਰੀ-
ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗਲਤ ਤੱਥਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਖੰਡਨ ਕੀਤਾ ਹੈ। ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਬਲਤੇਜ ਪੰਨੂੰ ਵੱਲੋਂ ਹਰ ਸਾਲ ਇਜਲਾਸ ਡੀਸੀ ਦੀ ਪ੍ਰਵਾਨਗੀ ਨਾਲ ਹੋਣ ਦੀ ਕੀਤੀ ਗਈ ਗੱਲ ਠੀਕ ਤੱਥ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਤੋਂ ਬਾਅਦ ਪਹਿਲੇ ਇਜਲਾਸ ਦੌਰਾਨ ਕੇਵਲ ਪ੍ਰਧਾਨਗੀ ਪਦ ਲਈ ਚੋਣ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਹੁੰਦੀ ਹੈ, ਜਿਸ ਮਗਰੋਂ ਇਜਲਾਸ ਦੀ ਅਗਵਾਈ ਚੁਣੇ ਗਏ ਪ੍ਰਧਾਨ ਦੁਆਰਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਨਰਲ ਚੋਣਾਂ ਮਗਰੋਂ ਪਹਿਲੇ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹਰ ਸਾਲ ਹੋਣ ਵਾਲੇ ਜਨਰਲ ਇਜਲਾਸ ਦੀ ਅਗਵਾਈ ਐਕਟ ਮੁਤਾਬਕ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਕਰਦਾ ਹੈ, ਜਿਸ ਵਿੱਚ ਡਿਪਟੀ ਕਮਿਸ਼ਨਰ ਦੀ ਕਿਸੇ ਤਰ੍ਹਾਂ ਦੀ ਹਾਜ਼ਰੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਬਲਤੇਜ ਪੰਨੂ ਵੱਲੋਂ ਸਿੱਖ ਗੁਰਦੁਆਰਾ ਐਕਟ ਦੀ ਇਸ ਮੱਧ ਨੂੰ ਤੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਜੋ ਸੰਗਤਾਂ ਵਿੱਚ ਭਰਮ ਪੈਦਾ ਕਰਨ ਵਾਲਾ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਬਲਤੇਜ ਪੰਨੂ ਨੇ ਅਜਿਹੇ ਤਕਨੀਕੀ ਮਾਮਲਿਆਂ ਤੇ ਗੱਲ ਕਰਨੀ ਹੈ ਤਾਂ ਉਸ ਨੂੰ ਸਿੱਖ ਗੁਰਦੁਆਰਾ ਐਕਟ ਨੂੰ ਚੰਗੀ ਤਰ੍ਹਾਂ ਵਾਚਣਾ ਚਾਹੀਦਾ ਹੈ।
ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮṇੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਦੇ ਅਸਤੀਫੇ ਦੀ ਪ੍ਰਵਾਨਗੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਜੋੜ ਕੇ ਦੱਸਣਾ ਵੀ ਤੱਥਹੀਣ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਡਾ. ਈਸ਼ਰ ਸਿੰਘ ਦੁਆਰਾ ਜਾਂਚ ਰਿਪੋਰਟ ਪੇਸ਼ ਕੀਤੀ ਗਈ ਸ. ਅਤੇ ਇਸ ਅਨੁਸਾਰ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਵੇਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਨਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਤੱਥਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ ਹੈ, ਨਾ ਕਿ ਮਨਮਰਜ਼ੀ ਦੀਆਂ ਗੱਲਾਂ ਕਰਕੇ ਸੰਗਤ ਨੂੰ ਭੁਲੇਖੇ ਪੈਦਾ ਕਰਨਾ。
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
Advertisement
0
Report
VAVINEET AGARWAL
FollowJan 07, 2026 02:47:320
Report
TTTRIPURESH TRIPATHI
FollowJan 07, 2026 02:47:020
Report
SKSantosh Kumar
FollowJan 07, 2026 02:46:260
Report
ABATISH BHOIR
FollowJan 07, 2026 02:46:150
Report
AKAMAR KANE
FollowJan 07, 2026 02:45:480
Report
FWFAROOQ WANI
FollowJan 07, 2026 02:45:340
Report
ASAshok Singh Shekhawat
FollowJan 07, 2026 02:45:230
Report
ASAshok Singh Shekhawat
FollowJan 07, 2026 02:37:010
Report
ASAshok Singh Shekhawat
FollowJan 07, 2026 02:36:300
Report
RNRajesh Nilshad
FollowJan 07, 2026 02:35:440
Report
SKSantosh Kumar
FollowJan 07, 2026 02:35:340
Report
SKSantosh Kumar
FollowJan 07, 2026 02:35:150
Report
MDMahendra Dubey
FollowJan 07, 2026 02:34:560
Report
DPDharmendra Pathak
FollowJan 07, 2026 02:33:330
Report