Back
AAP leader calls for apology over Modi remark, cites Guru Tegh Bahadur martyrdom
RBRohit Bansal
Nov 26, 2025 14:45:31
Chandigarh, Chandigarh
ਪ੍ਰਧਾਨ ਮੰਤਰੀ ਖਿਲਾਫ ਕੀਤੀਆਂ ਟਿੱਪਣੀਆਂ ਲਈ ਜਨਤਕ ਮਾਫੀ ਮੰਗੇ ਆਮ ਆਦਮੀ ਪਾਰਟੀ - ਸੁਨੀਲ ਜਾਖੜਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਹੋਏ ਸਮਾਗਮ ਵਿੱਚ ਕੀਤੀ ਸੀ ਸ਼ਿਰਕਤ
-ਭਾਰਤ ਸਰਕਾਰ ਨੇ ਦੇਸ਼ ਭਰ ਵਿੱਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਸਮਾਗਮ
-ਪੰਜਾਬ ਭਾਜਪਾ ਵੱਲੋਂ ਵੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ ਸੀ ਕੀਰਤਨ ਦਰਬਾਰ
-
ਚੰਡੀਗੜ੍ਹ, 26 ਨਵੰਬਰ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋਡਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਸਬੰਧੀ ਪ੍ਰੈਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਬਾਰੇ ਦਿੱਤੇ ਗਏ ਬਿਆਨਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਇਸਦੀ ਸਖ਼ਤ ਨਿੰਦਾ ਕੀਤੀ ਹੈ। ਉਨਾਂ ਨੇ ਕਿਹਾ ਹੈ ਕਿ ਇਸ ਲਈ ਨਾ ਕੇਵਲ ਮੰਤਰੀ ਅਮਨ ਅਰੋੜਾ ਸਗੋਂ ਸਮੁੱਚੀ ਆਮ ਆਦਮੀ ਪਾਰਟੀ ਨੂੰ ਜਨਤਕ ਤੌਰ ਤੇ ਗਲਤ ਬਿਆਨੀ ਲਈ ਮੁਆਫੀ ਮੰਗਣੀ ਚਾਹੀਦੀ ਹੈ.
ਸੁਨੀਲ ਜਾਖੜ ਨੇ ਕਿਹਾ ਕਿ ਅਮਨ ਅਰੋੜਾ ਦਾ ਇਹ ਕਹਿਣਾ ਪੂਰੀ ਤਰ੍ਹਾਂ ਗ਼ਲਤ ਹੈ ਕਿ ਸੱਦੇ ਦੇ ਬਾਵਜੂਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਉਹਨਾਂ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਕਿ ਪ੍ਰਧਾਨ ਮੰਤਰੀ ਦੇ ਮਨ ਵਿੱਚ ਗੁਰੂ ਸਾਹਿਬ ਦਾ ਸਤਿਕਾਰ ਨਹੀਂ ਸਗੋਂ ਉਹਨਾਂ ਨੇ ਕੁਰੂਕਸ਼ੇਤਰ ਵਿਖੇ ਹੋਏ ਵੱਡੇ ਸਮਾਗਮ ਦੌਰਾਨ ਸ੍ਰੀ ਗੁਰੂ teਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤ ਸਰਕਾਰ ਵੱਲੋਂ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਲਾਲ ਕਿਲ੍ਹੇ ਵਿਖੇ ਵੀ ਰਾਸ਼ਟਰੀ ਪੱਧਰ ਦਾ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਾਰਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਧਰਮ ਨਿਰਪੱਖਤਾ ਅਤੇ ਮਨੁੱਖਤਾ ਦੀ ਰਾਖੀ ਲਈ ਕੀਤੇ ਬੇਮਿਸਾਲ ਬਲਿਦਾਨ ਬਾਰੇ ਜਾਗਰੂਕ ਕੀਤਾ ਗਿਆ। ਜਾਖੜ ਨੇ ਕਿਹਾ ਕਿ ਨਾ ਕੇਵਲ ਦੇਸ਼, ਸਗੋਂ ਵਿਦੇਸ਼ਾਂ ਤੱਕ ਵੀ ਪਹੁੰਚ ਵਾਲੇ ਕਈ ਸਮਾਗਮ ਭਾਰਤ ਸਰਕਾਰ ਵੱਲੋਂ ਕਰਵਾਏ ਗਏ। ਇਸ ਲਈ ਅਮਨ ਅਰੋੜਾ ਵੱਲੋਂ ਪ੍ਰਧਾਨ ਮੰਤਰੀ ਬਾਰੇ ਕੀਤੀ ਗਈ ਟਿੱਪਣੀ ਨਿਰਾਧਾਰ, ਬੇਬੁਨਿਆਦ ਅਤੇ ਸਿਆਸੀ ਲਾਭ ਲਈ ਦਿੱਤੀ ਗਈ ਹੈ। ਉਹਨਾਂ ਨੇ ਅਮਨ ਅਰੋੜਾ ਨੂੰ ਪ੍ਰਧਾਨ ਮੰਤਰੀ ਤੋਂ ਮਾਫ਼ੀ ਮੰਗਣ ਲਈ ਕਿਹਾ。
ਸੁਨੀਲ ਜਾਖੜ ਨੇ ਇਹ ਵੀ ਕਿਹਾ ਕਿ ਭਾਜਪਾ ਦੀ ਸੂਬਾ ਇਕਾਈ ਵੱਲੋਂ ਵੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਨਤਮਸਤਕ ਹੋ ਕੇ ਅਰਦਾਸ ਕੀਤੀ ਸੀ。
ਬੀਜੇਪੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਐਸਜੀਪੀਸੀ ਵੱਲੋਂ ਕਰਵਾਏ ਸਮਾਗਮ ਵਿੱਚ ਵੀ ਆਪ ਸਰਕਾਰ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਸੀ, ਪਰ ਆਮ ਆਦਮੀ ਪਾਜੀਟੀ ਦੇ ਕਿਸੇ ਵੀ ਮੰਤਰੀ ਜਾਂ ਆਗੂ ਨੇ ਉਸ ਸਮਾਗਮ ਵਿੱਚ ਸ਼ਿਰਕਤ ਨਹੀਂ ਕੀਤੀ। “ਜੇ ਤੁਹਾਡੇ ਲਈ ਸੱਚਮੁੱਚ ਗੁਰੂ ਸਾਹਿਬਾਂ ਪ੍ਰਤੀ ਸ਼ਰਧਾ ਹੈ, ਤਾਂ ਫਿਰ ਤੁਸੀਂ ਐਸਜੀਪੀਸੀ ਦੇ ਇਸ ਮਹੱਤਵਪੂਰਣ ਸਮਾਗਮ ਵਿੱਚ ਕਿਉਂ ਨਹੀਂ ਪਹੁੰਚੇ?” — ਜਾਖੜ ਨੇ ਪੁੱਛਿਆ。
ਸੂਬਾ ਪ੍ਰਧਾਨ ਨੇ ਆਖਿਆ ਕਿ ਸਾਰੇ ਰਾਜਾਂ ਦੇ ਮੁੱਖ ਮੰਤਰੀ ਇਹ ਜਾਣਦੇ ਸਨ ਕਿ ਅਜਿਹੇ ਸਮਾਗਮਾਂ ਪਿੱਛੇ ਸਿਆਸੀ ਉਦੇਸ਼ ਹਨ ਅਤੇ ਆਮ ਆਦਮੀ ਪਾਰਟੀ ਧਰਮ ਨੂੰ ਆਪਣੇ ਰਾਜਨੀਤੀਕ ਹਿੱਤਾਂ ਲਈ ਵਰਤ ਰਹੀ ਹੈ ਇਸੇ ਲਈ ਕਿਸੇ ਨੇ ਵੀ ਇਹਨਾਂ ਦੇ ਇਸ ਸਮਾਗਮ ਵਿੱਚ ਨਾ ਆਉਣਾ ਹੀ ਬਿਹਤਰ ਸਮਝਿਆ, ਕਿਉਂਕਿ ਕੋਈ ਵੀ ਜਿੰਮੇਵਾਰ ਆਗੂ ਧਰਮ ਦੇ ਨਾਂ ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ。
ਜਾਖੜ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਨਿੱਜੀ ਸਿਆਸਤ ਚਮਕਾਉਣ ਲਈ ਵਿਧਾਨ ਸਭਾ ਸੈਸ਼ਨ ਅਤੇ ਆਪਣੀਆਂ ਫੋਟੋਆਂ ਵਾਲੇ ਬੈਨਰਾਂ ਤੇ ਕਰੋੜਾਂ ਰੁਪਏ ਖਰਚੇ, ਜਦਕਿ ਇਹ ਪੈਸਾ ਜੇਕਰ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਤੇ ਖਰਚਿਆ ਜਾਂਦਾ ਤਾਂ ਇਹ ਸੂਬੇ ਅਤੇ ਸੰਗਤ ਲਈ ਕਿਤੇ ਵੱਧ ਲਾਭਦਾਇਕ ਹੁੰਦਾ।
ਅੰਤ ਵਿੱਚ, ਸੁਨੀਲ ਜਾਖੜ ਨੇ ਕਿਹਾ ਕਿ ਧਾਰਮਿਕ ਮਸਲਿਆਂ ਨੂੰ ਸਿਆਸੀ ਫਾਇਦੇ ਲਈ ਵਰਤਣਾ ਬਿਲਕੁਲ ਗਲਤ ਹੈ ਅਤੇ ਸ੍ਰੀ ਗੁਰੂ teਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਆਸੀ ਚਰਚਾ ਦਾ ਕੇਂਦਰ ਬਣਾਉਣਾ, ਆਮ ਆਦਮੀ ਪਾਰਟੀ ਦੇ ਆਗੂਆਂ ਦੀ ਤੰਗ–ਸੋਚ ਅਤੇ ਗਲਤ ਨੀਅਤ ਨੂੰ ਦਰਸਾਉਂਦਾ ਹੈ। ਉਹਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਸਦਾ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨ ਦੀ ਪ੍ਰੇਰਣਾਦਾਇਕ ਵਿਰਾਸਤ ਨੂੰ ਸਨਮਾਨ ਦੇਣ ਲਈ ਵਚਨਬੱਧ ਰਹੀ ਹੈ。
— ਸਮਾਪਤ —
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SNSUNIL NAGPAL
FollowNov 26, 2025 14:32:0089
Report
ADAnkush Dhobal
FollowNov 26, 2025 14:06:2299
Report
MSManish Sharma
FollowNov 26, 2025 14:06:01210
Report
AMAjay Mahajan
FollowNov 26, 2025 13:36:08133
Report
MSManuj Sharma
FollowNov 26, 2025 13:04:20121
Report
RBRohit Bansal
FollowNov 26, 2025 12:48:41Chandigarh, Chandigarh:R ਵਾਲੀ ਸਕ੍ਰਿਪਟ ਨਾਲ ਕੈਮਰਾ ਅਤੇ R 1 ਇਸ ਵਿਚ ਲਗਾਏ ਸ਼ੋਟ ਦਾ ਇਸਤਮਾਲ ਕਰ ਲੈਣਾ
166
Report
RMRakesh Malhi
FollowNov 26, 2025 12:48:06121
Report
VSVARUN SHARMA
FollowNov 26, 2025 12:33:1688
Report
TSTEJINDER SINGH
FollowNov 26, 2025 12:31:45154
Report
KSKamaldeep Singh
FollowNov 26, 2025 12:21:11182
Report
SNSUNIL NAGPAL
FollowNov 26, 2025 12:20:50103
Report
KCKhem Chand
FollowNov 26, 2025 12:03:16110
Report
MSManish Shanker
FollowNov 26, 2025 12:02:20194
Report
ADAnkush Dhobal
FollowNov 26, 2025 12:01:56167
Report