Back
भगवंत मान सरकार की आशीरवाद योजना: 12 जिलों के 2,559 परिवारों को 13.05 करोड़ रुपये राहत
RBRohit Bansal
Jan 23, 2026 09:35:23
Chandigarh, Chandigarh
ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ
12 ਜ਼ਿਲ੍ਹਿਆਂ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਲਈ ਦਿੱਤੀ 51,000 ਰੁਪਏ ਵਿਆਹ ਸਹਾਇਤਾ: ਡਾ. ਬਲਜੀਤ ਕੌਰ
ਡੀ.ਬੀ.ਟੀ. ਰਾਹੀਂ ਸਿਧੇ ਲਾਭਪਾਤਰੀ ਤੱਕ ਪਹੁੰਚਦੇ ਹਨ ਅਸ਼ੀਰਵਾਦ ਸਕੀਮ ਦੇ ਲਾਭ : ਡਾ. ਬਲਜੀਤ ਕੌਰ
ਭਗਵੰਤ ਮਾਨ ਸਰਕਾਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ''ਤੇ ਕਮਜ਼ੋਰ ਵਰਗਾਂ ਨੂੰ ਕਰ ਰਹੀ ਹੈ ਮਜ਼ਬੂਤ : ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।
ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ कੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ ''ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, " ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।"
ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਕਿਹਾ, "ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ 13.05 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ।"
ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਫ਼ਰੀਦਕੋਟ ਦੇ 19, ਫਿਰੋਜ਼ਪੁਰ ਦੇ 45, ਸ੍ਰੀ ਫਤਹਗੜ੍ਹ ਸਾਹਿਬ ਦੇ 83, ਫਾਜ਼ਿਲਕਾ ਦੇ 723, ਗੁਰਦਾਸਪੁਰ ਦੇ 291 ਅਤੇ ਜਲੰਧਰ ਦੇ 7 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਕਪੂਰਥਲਾ ਦੇ 163, ਲੁਧਿਆਣਾ ਦੇ 892, ਪਟਿਆਲਾ ਦੇ 175, ਐਸ.ਬੀ.ਐਸ. ਨਗਰ ਦੇ 43, ਸੰਗਰੂਰ ਦੇ 37 ਅਤੇ ਤਰਨਤਾਰਨ ਦੇ 81 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ।
ਅਸ਼ੀਰਵਾਦ ਸਕੀਮ ਦੇ ਉਦੇਸ਼ ਬਾਰੇ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣਾ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਹੈ।”
ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਕਿਹਾ, “ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰ ਨਾਲ ਸਬੰਧਤ ਅਤੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ''ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਪਰਿਵਾਰਕ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਕਿਹਾ, “ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਅਸ਼ੀਰਵਾਦ ਸਕੀਮ ਤਹਿਤ ਲਾਭ ਪ੍ਰਾਪਤ ਕਰ ਸਕਦੀਆਂ ਹਨ।”
ਸਕੀਮ ਦੀ ਪਾਰਦਰਸ਼ਤਾ ''ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, “ਵਿੱਤੀ ਸਹਾਇਤਾ ਦੇ ਲਾਭ ਡੀ. ਬੀ. ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕੀਤੇ ਜਾਂਦੇ ਹਨ ਤਾਂ ਜੋ ਪਾਰਦਰਸ਼ਤਾ ਅਤੇ ਫੰਡਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਜਾ ਸਕੇ।”
ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਤੌਰ ''ਤੇ ਕਮਜ਼ੋਰ ਪਰਿਵਾਰਾਂ ਨੂੰ sashakt ਬਣਾਉਣ ਲਈ ਤੇਜੀ ਨਾਲ ਕੰਮ ਕਰ ਰਹੀ ਹੈ, ਜੋ ਬਰਾਬਰੀ ਵਾਲਾ ਅਤੇ ਸਮਾਵੇਸ਼ੀ ਪੰਜਾਬ ਬਣਾਉਣ ਦੀ ਸਾਡੀ ਵਚਨਬੱਧਤਾ ਦਾ ਸਪਸ਼ੱਟ ਸਬੂਤ ਹੈ.”
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MTManish Thakur
FollowJan 23, 2026 11:38:370
Report
SPSomi Prakash Bhuveta
FollowJan 23, 2026 11:38:060
Report
RBRohit Bansal
FollowJan 23, 2026 11:33:42Chandigarh, Chandigarh:ਪਠਾਨਕੋਟ 'ਚ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਉਣ ਸਮੇਂ ਮੰਤਰੀ ਲਾਲ ਚੰਦ ਕਟਾਰੂਚੱਕ
0
Report
SSSanjay Sharma
FollowJan 23, 2026 11:30:110
Report
DSDharmindr Singh
FollowJan 23, 2026 11:16:340
Report
TBTarsem Bhardwaj
FollowJan 23, 2026 11:16:070
Report
VSVARUN SHARMA
FollowJan 23, 2026 11:12:220
Report
MTManish Thakur
FollowJan 23, 2026 11:11:470
Report
DSDharmindr Singh
FollowJan 23, 2026 11:10:380
Report
BSBHARAT SHARMA
FollowJan 23, 2026 11:10:200
Report
SNSUNIL NAGPAL
FollowJan 23, 2026 11:10:060
Report
DVDEVENDER VERMA
FollowJan 23, 2026 11:09:490
Report
MSManish Sharma
FollowJan 23, 2026 11:09:300
Report
DVDEVENDER VERMA
FollowJan 23, 2026 11:09:100
Report
BSBhushan Sharma
FollowJan 23, 2026 11:08:350
Report