Back
CM मान ने पंजाब के हकों की रक्षा के लिए कड़ी सुरक्षा की प्रतिज्ञा की
MJManoj Joshi
Nov 18, 2025 13:17:44
Chandigarh, Chandigarh
ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ
ਸੂਬੇ ਦੀ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ
ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਬ ਪੰਜਾਬ ਦੇ ਮਸਲਿਆਂ ਦੀ ਜ਼ੋਰਦਾਰ ਢੰਗ ਨਾਲ ਕੀਤੀ ਵਕਾਲਤ
ਪੰਜਾਬ ਦੇ ਸਰੋਤਾਂ, ਰਾਜਧਾਨੀ ਅਤੇ ਦਰਿਆਈ ਪਾਣੀਆਂ ਵਿੱਚੋਂ ਬੇਲੋੜੀ ਹਿੱਸੇਦਾਰੀ ਮੰਗਣ ਲਈ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੀ ਸਖ਼ਤ ਆਲੋਚਨਾ
ਨਵੀਂ ਦਿੱਲੀ, 18 ਨਵੰਬਰ
ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿਂਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਾਡੇ ਹੱਕ ਖੋਹਣ ਲਈ ਬੇਲੋੜਾ ਦਬਾਅ ਬਣਾ ਰਹੇ ਹਨ。
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀ ਗੈਰ-ਜ਼ਿੰਮੇਵਾਰ ਲੀਡਰਸ਼ਿਪ ਨੇ ਸੂਬੇ ਦੇ ਸਰੋਤਾਂ ਅਤੇ ਇੱਥੋਂ ਤੱਕ ਕਿ ਦਰਿਆਈ ਪਾਣੀਆਂ ਵਿੱਚ ਹਿੱਸਾ ਪਾਉਣ ਦੀ ਅਨਿਆਂਪੂਰਨ ਮੰਗ ਕਰਕੇ ਉੱਤਰੀ ਜ਼ੋਨਲ ਵਰਗੇ ਵੱਕਾਰੀ ਪਲੇਟਫਾਰਮ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸਾਰੇ ਮੈਂਬਰ ਸੂਬਿਆਂ ਨੇ ਆਪਣੇ ਵਿਚਾਰ ਰੱਖੇ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਵੀ ਪੰਜਾਬ ਦਾ ਪੱਖ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 28 ਏਜੰਡਾ ਆਈਟਮਾਂ ਵਿੱਚੋਂ 11 ਸੂਬੇ ਨਾਲ ਸਬੰਧਤ ਸਨ ਅਤੇ ਪਹਿਲੀ ਵਾਰ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਇਨ੍ਹਾਂ ਸਾਰਿਆਂ ਨੂੰ ਮੁਲਤਵੀ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਦੇ ਅਸਲ ਵਿੱਚ ਅਕਾਲੀਆਂ, ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੁਆਰਾ ਪੰਜਾਬ ਅਤੇ ਇਸ ਦੇ ਲੋਕਾਂ ਲਈ ਬੀਜੇ ਗਏ ਕੰਡੇ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ''ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ。
ਮੁੱਖ ਮੰਤਰੀ ਨੇ ਟਨਜ਼ ਕੱਸਦਿਆਂ ਕਿਹਾ ਕਿ ਹਰਿਆਣਾ ਨੇ ਬਹੁਤ ਹੀ ਅਜੀਬ ਜਿਹੀ ਮੰਗ ਕੀਤੀ ਹੈ ਕਿ ਪੰਜਾਬ ਨੂੰ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ''ਤੇ ਮਿੰਨੀ ਹਾਈਡਲ ਪ੍ਰੋਜੈਕਟਾਂ ਦੇ ਨਿਰਮਾਣ ਤੋਂ ਰੋਕਿਆ ਜਾਵੇ ਕਿਉਂਕਿ ਇਸ ਨਾਲ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰਿਆਣਾ ਦੀ ਭੋਲੀ ਲੀਡਰਸ਼ਿਪ ਅਜਿਹੇ ਬੇਹੂਦਾ ਮਸਲੇ ਖੜ੍ਹੇ ਰਹੀ ਹੈ ਜੋ ਬੇਬੁਨਿਆਦ ਅਤੇ ਤੱਥਾਂ ਤੋਂ ਬਹੁਤ ਦੂਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਸਿਰਫ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ, ਜੋ ਯਮੁਨਾ ਦੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਐਸ.ਵਾਈ.ਐਲ. ਰਾਹੀਂ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੀ ਉਪਲਬਧਤਾ ਬਾਰੇ ਵਿਗਿਆਨਕ ਆਧਾਰ ਉਤੇ ਹਿਸਾਬ ਨਹੀਂ ਲਾਇਆ ਗਿਆ。
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੀਂਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਇਹ ਬਾਰੇ ਸਵਾਲ ਹੀ ਪੈਦਾ ਨਹੀਂ ਹੁੰਦਾ। ਪਾਣੀ ਨਾਲ ਸਬੰਧਤ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿ ਸਿੰਧੂ ਜਲ ਸੰਧੀ ਰੱਦ ਹੋਣ ਦੇ ਮੱਦੇਨਜ਼ਰ ਸਬੰਧਤ ਸੂਬਿਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਨੂੰ ਦੇਖਦਿਆਂ ਇਹ ਪਾਣੀ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਇੱਕ ਵਧੀਆ ਮੌਕਾ ਹੈ। ਉਨ੍ਹਾਂ ਕਿਹਾ ਕਿ ਚਨਾਬ ਦਰਿਆ ਨੂੰ ਰਾਵੀ ਅਤੇ ਬਿਆਸ ਦਰਿਆਵਾਂ ਨਾਲ ਜੋੜਨ ਦੀ ਸੰਭਾਵਨਾ ਹੈ, ਜਿਸ ਸਬੰਧੀ ਸਾਡੇ ਕੋਲ ਪਹਿਲਾਂ ਹੀ ਪਾਣੀ ਦੇ ਵਹਾਅ ਨੂੰ ਨਿਯਮਤ ਕਰਨ ਵਾਲੇ ਡੈਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਨਾਬ ਦਰਿਆ ਨੂੰ ਰਾਵੀ ਅਤੇ ਬਿਆਸ ਦਰਿਆਵਾਂ ਨਾਲ ਜੋੜਨ ''ਤੇ ਵਾਧੂ ਪਾਣੀ ਦੇ ਵਹਾਅ ਨੂੰ ਹੇਠਲੇ ਰਾਜਾਂ ਦੁਆਰਾ ਬਿਜਲੀ ਉਤਪਾਦਨ ਅਤੇ ਸਿੰਚਾਈ ਦੋਵਾਂ ਉਦੇਸ਼ਾਂ ਲਈ ਲਾਭਦਾਇਕ ਢੰਗ ਨਾਲ ਵਰਤਿਆ ਜਾ ਸਕਦਾ ਹੈ。
ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਤੋਂ ਬੀ.ਬੀ.ਐਮ.ਬੀ. ਵਿੱਚ ਮੈਂਬਰ ਦੀ ਸਥਾਈ ਨਿਯੁਕਤੀ ਬਾਰੇ ਪੰਜਾਬ ਨੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਪੁਨਰਗਠਨ ਐਕਟ, 1966 ਦੇ ਅਧੀਨ ਗਠਿਤ ਸੰਸਥਾ ਹੈ, ਜੋ ਸਿਰਫ ਉੱਤਰਾਧਿਕਾਰੀ ਰਾਜਾਂ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਮੈਂਬਰਾਂ ਦੀ ਅਸਲ ਨਿਯੁਕਤੀ ਲਈ ਇੱਕ ਪੈਨਲ ਪੇਸ਼ ਕੀਤਾ ਹੈ ਅਤੇ ਭਾਰਤ ਸਰਕਾਰ ਪੰਜਾਬ ਅਤੇ ਹਰਿਆਣਾ ਤੋਂ ਇੱਕ-ਇੱਕ ਮੈਂਬਰ ਦੀ ਅਸਲ ਵਿਵਸਥਾ ਨੂੰ ਜਾਰੀ ਰੱਖੇ ਕਿਉਂਕਿ ਪੂਰੇ ਸਮੇਂ ਦੀ ਵਾਧੂ ਅਸਾਮੀ ਲਈ ਨਾ ਸਿਰਫ ਖਰਚਾ ਵਧੇਗਾ ਜਿਸ ਨੂੰ ਬਿਨਾਂ ਕਿਸੇ ਉਦੇਸ਼ ਦੇ ਪੰਜਾਬ ਨੂੰ ਸਹਿਣ ਕਰਨਾ ਪਵੇਗਾ。
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਸੀ ਅਤੇ ਕਿਹਾ ਕਿ ਸੂਬੇ ਦੇ ਪੁਨਰਗਠਨ ਤੋਂ ਬਾਅਦ 1970 ਦੇ ਇੰਦਰਾ ਗਾਂਧੀ ਸਮਝੌਤੇ ਵਿੱਚ ਸਪੱਸ਼ਟ ਤੌਰ ''ਤੇ ਕਿਹਾ ਗਿਆ ਸੀ ਕਿ "ਚੰਡੀਗੜ੍ਹ ਦਾ ਰਾਜਧਾਨੀ ਪ੍ਰੋਜੈਕਟ ਖੇਤਰ, ਸਮੁੱਚੇ ਤੌਰ ''ਤੇ ਪੰਜਾਬ ਨੂੰ ਜਾਵੇਗਾ, ਜੋ ਕਿ ਕੇਂਦਰ ਸਰਕਾਰ ਦੀ ਸਪੱਸ਼ਟ ਵਚਨਬੱਧਤਾ ਸੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ہਾਲਾਂਕਿ ਸਾਰੇ ਵਾਅਦਿਆਂ ਦੇ ਬਾਵਜੂਦ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਨਹੀਂ ਕੀਤਾ ਗਿਆ ਜਿਸ ਨੇ ਹਰ ਪੰਜਾਬੀ ਦੇ ਮਨ ਨੂੰ ਠੇਸ ਪਹੁੰਚਾਈ ਹੈ。
ਚੰਡੀਗੜ੍ਹ ਯੂਟੀ ਦੇ ਕੰਮਕਾਜ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੇਵਾ ਕਰਮਚਾਰੀਆਂ ਦੀ ਭਰਤੀ ਦੇ 60:40 ਅਨੁਪਾਤ ਨੂੰ ਬਰਕਰਾਰ ਰੱਖਣ ਦੇ ਮੁੱਦੇ ''ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਆਈਏਸ ਅਤੇ ਪੀਸੀਐਸ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਅਹੁਦਿਆਂ ਤੋਂ ਬਾਹਰ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਬਕਾਰੀ, ਸਿੱਖਿਆ, ਵਿੱਤ ਅਤੇ ਸਿਹਤ ਵਰਗੇ ਵਿਭਾਗਾਂ ਵਿੱਚ ਅਸਾਮੀਆਂ ਨੂੰ ਸਟੇਟ ਯੂਟੀ ਕੇਡਰ (ਡੀਏਨਆਈਸੀਐਸ) ਵਰਗੇ ਕੇਡਰਾਂ ਲਈ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਯੂਟੀ ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਕੰਮਕਾਜ ਵਿੱਚ ਪੰਜਾਬ ਰਾਜ ਦੀ ਭੂਮਿਕਾ ''ਤੇ ਮਾੜਾ ਪ੍ਰਭਾਵ ਪੈ ਰਿਹਾ ਹੈ。
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਹੋਰ ਜੁੜਿਆ ਮੁੱਦਾ ਪੰਜਾਬ ਕੇਡਰ ਦੇ ਅਧਿਕਾਰੀਆਂ ਨੂੰ ਜਨਰਲ ਮੈਨੇਜਰ ਐਫ.ਸੀ.ਆਈ (ਪੰਜਾਬ) ਦੇ ਅਹੁਦੇ ''ਤੇ ਤਾਇਨਾਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਰਾਜ ਦੇ ਲਗਾਤਾਰ ਵੱਡੇ ਯੋਗਦਾਨ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਪੰਜਾਬ ਕੇਡਰ ਦੇ ਆਈ.ਏਸ. ਅਧਿਕਾਰੀ ਨੂੰ ਐਫ.ਸੀ.ਆਈ. ਦੇ ਰੀਜ਼ਨਲ ਦਫ़ਤਰ ਵਿੱਚ ਤਾਇਨਾਤ ਕਰਨ ਦੇ ਸਥਾਪਿਤ ਰੁਝਾਨ ਨੂੰ ਭੰਗ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮ.ਡੀ. ਸਿਟਕੋ ਦਾ ਅਹੁਦਾ ਪਹਿਲਾਂ ਤੋਂ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਕੋਲ ਰਿਹਾ ਹੈ, ਜਦ ਕਿ ਹੁਣ ਯੂਟੀ ਸਟੇਸ ਸਰਵਿਸ ਆਫ਼ਿਸਰਜ਼ ਨੂੰ ਇਸ ਅਹੁਦੇ ''ਤੇ ਤਾਇਨਾਤ ਕੀਤਾ ਜਾ ਰਿਹਾ ਹੈ, ਜੋ ਕਿ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਕਰਮਚਾਰਿਆਂ ਦੀ ਭਰਤੀ ਦੇ 60:40 ਦੇ ਨਿਰਧਾਰਤ ਅਨੁਪਾਤ ਦੇ ਵਿਰੁੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਲਗਭਗ 13,500 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਫਿਰ ਵੀ ਅਸੀਂ ਰਾਸ਼ਟਰੀ ਖੁਰਾਕ ਪੂਲ ਵਿੱਚ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦਾ ਯੋਗਦਾਨ ਪਾ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਹੈੱਡਵਰਕਸ ਦਾ ਕੰਟਰੋਲ ਬੀਬੀਐਸਐੱਫ ਅਤੇ ਫੌਜ ਦੀ ਸਰਹੱਦੀ ਚੌਕੀ (ਬੀਓਪੀ) ''ਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਮੁੱਦੇ ਵੀ ਉਠਾਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ ਨੂੰ ਅਜੇ ਤੱਕ ਕੇਂਦਰ ਸਰਕਾਰ ਦੁਆਰਾ ਮਨਜ਼ੂਰੀ ਨਹੀਂ ਦਿੱਤੀ ਗਈ ਹੈ ਅਤੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਪੂਰੇ ਫੰਡ ਜਾਰੀ ਕਰਨੇ ਚਾਹੀਦੇ ਹਨ ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਲੋਕਾਂ ਨਾਲ ਡੂੰਘਾ ਸਬੰਧ ਹੈ, ਜਿਸਨੂੰ ਵੰਡ ਤੋਂ ਬਾਅਦ ਲਾਹੌਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਅਤੇ ਫਿਰ ਇਸਦੀ ਰਾਜਧਾਨੀ ਚੰਡੀਗੜ੍ਹ ਸਥਾਪਤ ਕੀਤਾ ਗਿਆ。
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਨੇ ਕ੍ਰਮਵਾਰ 1973 ۽ 1975 ਵਿੱਚ ਆਪਣੀ ਮਰਜ਼ੀ ਨਲਾ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜ ਵਾਪਸ ਲੈ ਲਏ ਅਤੇ ਆਪਣੀਆਂ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਫੰਡ ਦੇਣਾ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਹੈ, ਜੋ ਪਿਛਲੇ 50 ਸਾਲਾਂ ਤੋਂ ਇਸ ਯੂਨੀਵਰਸਿਟੀ ਦਾ ਸਮਰਥਨ ਅਤੇ ਪ੍ਰਬੰਧਨ ਕਰ ਰਿਹਾ ਹੈ, ਪਰ ਹੁਣ ਇਸ ਪੜਾਅ ''ਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਹਰਿਆਣਾ ਆਪਣੇ ਕਾਲਜ ਨੂੰ ਪੰਜਾਬ ਯੂਨੀਵਰਸਿਟੀ ਨਾਲ ਮੁੜ ਜੋੜਨਾ ਚਾਹੁੰਦਾ ਹੈ, ਜਦੋਂ ਕਿ ਉਹ ਪਹਿਲਾਂ ਹੀ ਪਿਛਲੇ 50 ਸਾਲਾਂ ਤੋਂ ਕੁਰੂਕਸ਼ੇਤਰ ਯੂਨੀਵਰਸਿਟੀ, ਜੋ ਏ-ਐਨਏਸੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਹੈ, ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੇ ਸਟੈਂਡ ਨੂੰ ਦੁਹਰਾਇਆ ਕਿ ਪੰਜਾਬ ਯੂਨੀਵਰਸਿਟੀ ਦੇ ਦਰਜੇ ਵਿੱਚ ਕਿਸੇ ਵੀ ਬਦਲਾਅ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਯੂਨੀਵਰਸਿਟੀ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਇਸ ਦਾ ਸਮਰਥਨ ਕਰਨਾ ਅਤੇ ਫੰਡਿੰਗ ਜਾਰੀ ਰੱਖਾਂਗੇ。
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਬਾਅ ਅੱਗੇ ਝੁਕਦਿਆਂ ਕੇਂਦਰ ਸਰਕਾਰ ਨੇ ਆਪਣਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਇਸ ਮੁੱਦੇ ‘ਤੇ ਕੋਈ ਸਪੱਸ਼ਟਤਾ ਨਹੀਂ ਹੈ। ਉਨ੍ਹਾਂ ਨੇ ਸੈਨੇਟ ਅਤੇ ਸਿੰਡੀਕੇਟ ਵਿੱਚ ਪਿਛਲੇ ਦਰਵਾਜ਼ੇ ਥਾਈਂ ਦਾਖ਼ਲ ਹੋਣ ਦੀ ਕੋਸ਼ਿਸ਼ ਲਈ ਹਰਿਆाणा ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਅਜਿਹੀਆਂ ਘਟੀਆਂ ਕੋਸ਼ਿਸ਼ਾਂ ਰਾਹੀਂ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ。
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ。
118
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SNSUNIL NAGPAL
FollowNov 18, 2025 14:48:090
Report
BSBHARAT SHARMA
FollowNov 18, 2025 14:47:45Amritsar, Punjab:ਬੱਸ ਸਟੈਂਡ ਅੰਮ੍ਰਿਤਸਰ ਵਿਖੇ ਹੋਏ ਕਤਲ ਦੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ।
0
Report
SSSanjay Sharma
FollowNov 18, 2025 14:35:5015
Report
RBRohit Bansal
FollowNov 18, 2025 14:32:19Chandigarh, Chandigarh:ਪੰਜਾਬ ਦੇ ਤਿੰਨ ਜਿਲ੍ਿਆਂ ਦੇ ਐਸਐਸਪੀ ਬਦਲੇ
ਸ੍ਰੀ ਮੁਕਤਸਰ ਸਾਹਿਬ, ਪੁਲਿਸ ਜ਼ਿਲਾ ਬਟਾਲਾ, ਸ਼ਹੀਦ ਭਗਤ ਸਿੰਘ ਨਗਰ ਨਵਾਂ ਸ਼ਹਿਰ ਦੇ ਐਸਐਸਪੀ ਦਾ ਤਬਾਦਲਾ
51
Report
DVDavit Verma
FollowNov 18, 2025 14:32:1048
Report
RBRohit Bansal
FollowNov 18, 2025 14:21:1518
Report
BSBHARAT SHARMA
FollowNov 18, 2025 14:20:56Amritsar, Punjab:ਥਾਣਾ ਛੇਹਰਟਾ ਵਿਖੇ ਹੋਏ ਕਤਲ ਕੇਸ ਵਿੱਚ ਦੋ ਮੁਲਜ਼ਮ ਕਾਬੂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ.
41
Report
SSSanjay Sharma
FollowNov 18, 2025 14:20:26104
Report
NSNitesh Saini
FollowNov 18, 2025 14:17:5089
Report
SSSanjay Sharma
FollowNov 18, 2025 14:15:3948
Report
RBRohit Bansal
FollowNov 18, 2025 14:04:35131
Report
RBRohit Bansal
FollowNov 18, 2025 14:03:1382
Report
MJManoj Joshi
FollowNov 18, 2025 13:42:3260
Report
SSSanjay Sharma
FollowNov 18, 2025 13:42:04122
Report
VKVipan Kumar
FollowNov 18, 2025 13:41:07190
Report