Back
जालंधर ने ई-गवर्नेंस सेवाओं में पंजाब में सबसे आगे स्थान हासिल किया
RBRohit Bansal
Dec 24, 2025 08:20:38
Chandigarh, Chandigarh
ਈ-ਗਵਰਨੈਂਸ ਰਾਹੀਂ ਸੇਵਾਵਾਂ ਪ੍ਰਦਾਨ ਕਰਨ ’ਚ ਜਲੰਧਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਕੀਤਾ ਹਾਸਲ
ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਨਾਗਰਿਕ ਸੇਵਾਵਾਂ ਸਬੰਧੀ ਵੱਧ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕਰਨ ’ਚ ਜ਼ਿਲ੍ਹਾ ਮੋਹਰੀ
ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਉੱਚ ਸਥਾਨ ਹਾਸਲ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਅਧਿਕਾਰੀਆਂ ਦਾ ਸਨਮਾਨ
ਜਲੰਧਰ, 24 ਦਸੰਬਰ : ਨਿਰਧਾਰਿਤ ਸਮੇਂ ਸੀਮਾਂ ਦੇ ਅੰਦਰ ਨਾਗਰਿਕ ਸੇਵਾਵਾਂ ਸਬੰਧੀ ਸਭ ਤੋਂ ਵੱਧ ਅਰਜ਼ੀਆਂ ਦਾ ਸੁਚਾਰੂ ਢੰਗ ਨਾਲ ਨਿਪਟਾਰਾ ਕਰਕੇ ਜ਼ਿਲ੍ਹਾ ਜਲੰਧਰ ਨੇ ਈ-ਗਵਰਨੈਂਸ ਸੇਵਾ ਨਿਪਟਾਰੇ ’ਚ ਪੰਜਾਬ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਇਹ ਪ੍ਰਾਪਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਸਮਾਂਬੱਧ ਸਪੁਰਦਗੀ 'ਤੇ ਨਿਰੰਤਰ ਤਵਜੋਂ ਨੂੰ ਦਰਸਾਉਂਦੀ ਹੈ。
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਾ. ਸੁਮਿਤਾ ਅਬਰੋਲ, ਲੋਕਲ ਰਜਿਸਟਰਾਰ (ਜਨਮ ਅਤੇ ਮੌਤ), ਨਗਰ ਨਿਗਮ ਜਲੰਧਰ ਅਤੇ ਡਾ. ਜੋਤੀ ਫੁਲੇਕਾ, ਸਹਾਇਕ ਜ਼ਿਲ੍ਹਾ ਰਜਿਸਟਰਾਰ (ਏ.ਡੀ.ਆਰ.), ਸਿਵਲ ਸਰਜਨ ਦਫ਼ਤਰ, ਜਲੰਧਰ ਨੂੰ ਇਸ ਪ੍ਰਾਪਤੀ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕੀਤਾ। ਇਨ੍ਹਾਂ ਦੇ ਸੁਹਿਰਦ ਯਤਨਾਂ ਨੇ ਜਲੰਧਰ ਨੂੰ ਸੂਬੇ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮિકા ਨਿਭਾਈ。
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਅਧਿਕਾਰੀਆਂ ਨੇ ਫੌਰੀ ਅਤੇ ਨਾਗਰਿਕ-ਕੇਂਦਰਿਤ ਸੇਵਾ ਪ੍ਰਦਾਨ ਕਰਨ ਵਿੱਚ ਮਿਸਾਲ ਕਾਇਮ ਕਰਦਿਆਂ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਾਲ ਸਬੰਧਤ 97 ਫੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਫ਼ਲਤਾਪੂਰਵਕ ਕੀਤਾ। ਡਾ. ਅਗਰਵਾਲ ਨੇ ਜ਼ਿਲ੍ਹੇ ਭਰ ਦੇ ਵੱਖ-ਵੱਖ ਸੇਵਾ ਕੇਂਦਰਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਅਰਜ਼ੀਆਂ ਦੀ ਨিরਵਿਘਨ ਪ੍ਰੋਸੈਸਿੰਗ ਨੂੰ ਯਕੀਨੀ ਬਣਾਉਣ ਅਤੇ ਜਨਤਾ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ。
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਵੱਲੋਂ ਨਿਯਮਿਤ ਨਿਗਰਾਨੀ, ਤਕਨੀਕ ਦੀ ਵਰਤੋਂ ਅਤੇ ਜਵਾਬਦੇਹੀ ਰਾਹੀਂ ਨਾਗਰਿਕ ਸੇਵਾਵਾਂ ਦੇ ਮੁੱਖ ਮਾਪਦੰਡਾਂ ਦੀ ਮਜ਼ਬੂਤੀ ਲਈ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮੂਹਿਕ ਯਤਨਾਂ ਨਾਲ ਜ਼ਿਲ੍ਹਾ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਵਿੱਚ ਆਪਣੀ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖੇਗਾ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
HSHarmeet Singh
FollowDec 24, 2025 10:12:240
Report
BSBHARAT SHARMA
FollowDec 24, 2025 10:10:370
Report
HSHarmeet Singh
FollowDec 24, 2025 10:06:38Kurali, Punjab:ਪਿੰਡ ਸਿੰਘਪੁਰਾ ਦੇ ਨੌਜਵਾਨ ਦੀ ਪੰਜਾਬ ਫੁਟਵਾਲ ਦੀ ਟੀਮ ਵਿੱਚ ਹੋਈ ਚੋਣ ਪਿੰਡ ਦੀ ਪੰਚਾਇਤ ਨੇ ਕੀਤਾ ਸਨਮਾਨ ਕਿਹਾ ਵਧਾਇਆ ਪਿੰਡ ਦਾ ਮਾਣ।
0
Report
SGSatpal Garg
FollowDec 24, 2025 10:04:530
Report
MJManoj Joshi
FollowDec 24, 2025 09:50:530
Report
MSManish Shanker
FollowDec 24, 2025 09:41:440
Report
DVDEVENDER VERMA
FollowDec 24, 2025 09:36:470
Report
VSVARUN SHARMA
FollowDec 24, 2025 09:36:170
Report
DKDevinder Kumar Kheepal
FollowDec 24, 2025 09:35:390
Report
BSBhushan Sharma
FollowDec 24, 2025 09:32:190
Report
RKRAJESH KATARIA
FollowDec 24, 2025 09:21:010
Report
MTManish Thakur
FollowDec 24, 2025 09:17:340
Report
SSSanjay Sharma
FollowDec 24, 2025 09:16:28Noida, Uttar Pradesh:This is precisely the reason why a five year mayor of MCChandigarh directly elected by the people is necessary. To stop this.
0
Report
MSManuj Sharma
FollowDec 24, 2025 09:04:330
Report
VBVIJAY BHARDWAJ
FollowDec 24, 2025 08:58:220
Report
