Back
सराभा शहीद के शहादत दिवस पर 45.84 करोड़ के विकास परियोजनाओं का ऐलान
RBRohit Bansal
Nov 16, 2025 13:45:26
Chandigarh, Chandigarh
ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
ਸ਼ਹੀਦ ਸਰਾਭਾ ਦੀ ਕੁਰਬਾਨੀ ਨੌਜਵਾਨਾਂ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ
ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
ਪੰਜਾਬ ਵਾਸਿਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਾਮਲ ਹੋਣ ਦਾ sੱਦਾ
ਸਰਾਭਾ (ਲੁਧਿਆਣਾ), 16 ਨਵੰਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ''ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।
ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਸਤਿਕਾਰ ਵਿੱਚ ਪਿੰਡ ਸਰਾਭਾ ਲਈ 45 ਕਰੋੜ 84 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਰਾਹੀਂ ਪਿੰਡ ਦੇ ਬੁਨਿਆਦੀ ਢਾਂਚੇ, ਪੀਣ ਵਾਲਾ ਸਾਫ ਪਾਣੀ, ਖੇਡਾਂ, ਰੱਖਿਆ ਸਿਖਲਾਈ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਜੋ ਸਹੀ ਮਾਅਨਿਆਂ ਵਿੱਚਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ。
ਮੁੱਖ ਮੰਤਰੀ ਵੱਲੋਂ ਐਲਾਨੇ ਗਏ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਵਿੱਚ ਪਿੰਡ ਲਲਤੋਂ ਕਲਾਂ ਤੋਂ ਸਰਾਭਾ ਰਾਹੀਂ ਰਾਏਕੋਟ ਅਤੇ ਹਲਵਾਰਾ ਤੱਕ ਮੌਜੂਦਾ ਦੋ-ਮਾਰਗੀ ਤੋਂ ਚਾਰ-ਮਾਰਗੀ ਸੜਕ ਨੂੰ ਚੌੜਾ ਕਰਨ ਲਈ 40 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਸੜਕ ਹਲਵਾਰਾ ਏਅਰਪੋਰਟ ਤੱਕ ਜਾਏਗੀ। ਇਸੇ ਤਰ੍ਹਾਂ 2 करोੜ 82 ਲੱਖ ਰੁपਏ ਦੀ ਲਾਗਤ ਨਾਲ ਸਤਹੀ ਪਾਣੀ ਯੋਜਨਾ, 2 ਕਰੋੜ ਰੁਪਏ ਦੀ ਟਾਰਗੇਟ ਸੇਫਟੀ ਸੈੱਟਅੱਪ ਵਾਲੀ 10 ਐਮ.ਐਮ. ਇਨਡੋਰ ਸ਼ੂਟਿੰਗ ਰੇਂਜ, 10 ਲੱਖ ਰੁਪਏ ਦੀ ਲਾਗਤ ਬਾਸਕਟਬਾਲ ਗਰਾਊਂਡ ਦੀ ਮੁਰੰਮਤ ਅਤੇ 3 ਲੱਖ ਰੁਪਏ ਨਾਲ ਵਾਲੀਬਾਲ ਕੋਰਟ ਤੇ ਛੇ ਕੰਕਰੀਟ ਬੈਂਚਾਂ ਵਾਲੇ ਖੇਡ ਮੈਦਾਨ ਦਾ ਵਿਕਾਸ ਸ਼ਾਮਲ ਹੈ।
ਇਸ ਤੋਂ ਇਲਾਵਾ 89 ਲੱਖ ਰੁਪਏ ਦੀ ਲਾਗਤ ਨਾਲ ਜੰਗਲਾਤ ਨਰਸਰੀ ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕੀਤਾ ਜਾਵੇਗਾ। ਸੁਰੱਖਿਆ ਤੇ ਪੁਲਿਸ ਬਲਾਂ ਲਈ ਸਿਖਲਾਈ ਅਕੈਡਮੀ ਸਥਾਪਤ ਕੀਤੀ ਜਾਵੇਗੀ ਜਿਸ ਵਿੱਚ ਪਾਇਲਟ ਅਤੇ ਡਰੋਨ ਸਿਖਲਾਈ ਲਈ ਏਅਰ ਫੋਰਸ ਅਕੈਡਮੀ ਤੋਂ ਛੱਡੇ ਹੋਏ ਮਿਗ-21 ਜਹਾਜ਼ ਦੀ ਵਿਵਸਥਾ ਸ਼ਾਮਲ ਹੈ。
136
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowNov 16, 2025 16:00:2183
Report
SSSanjay Sharma
FollowNov 16, 2025 16:00:0775
Report
SSSanjay Sharma
FollowNov 16, 2025 15:02:52152
Report
SSSanjay Sharma
FollowNov 16, 2025 14:50:0948
Report
BSBHARAT SHARMA
FollowNov 16, 2025 14:32:41132
Report
VBVIJAY BHARDWAJ
FollowNov 16, 2025 14:30:59199
Report
SSSanjay Sharma
FollowNov 16, 2025 14:21:52169
Report
MSManish Sharma
FollowNov 16, 2025 14:09:14122
Report
SSSanjay Sharma
FollowNov 16, 2025 14:00:14157
Report
ASAnmol Singh Warring
FollowNov 16, 2025 13:46:05182
Report
BKBIMAL KUMAR
FollowNov 16, 2025 13:17:17153
Report
RBRohit Bansal
FollowNov 16, 2025 12:51:44149
Report
DKDevinder Kumar Kheepal
FollowNov 16, 2025 12:47:02172
Report
DKDARSHAN KAIT
FollowNov 16, 2025 12:46:5198
Report