Back
पंजाब के 50 हेडमास्टरों के चौथे बैच की IIM अहमदाबाद में नेतृत्व प्रशिक्षण शुरू
RBRohit Bansal
Nov 02, 2025 11:22:15
Chandigarh, Chandigarh
ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ
•ਇਹ ਬੈਚ 3 ਤੋਂ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ: ਹਰਜੋਤ ਸਿੰਘ ਬੈਂਸ
•ਸਿੱਖਿਆ ਮੰਤਰੀ ਵੱਲੋਂ ਹੈੱਡਮਾਸਟਰਾਂ ਦੇ 5ਵੇਂ ਬੈਚ ਨੂੰ 15 ਦਸੰਬਰ ਤੋਂ ਸਿਖਲਾਈ ਲਈ ਭੇਜਣ ਦਾ ਐਲਾਨ
ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ 3 ਤੋਂ 7 ਨਵੰਬਰ 2025 ਤੱਕ "ਲੀਡਰਸ਼ਿਪ ਅਤੇ ਵੀ ਮੈਂਟਰਸ਼ਿਪ ਸਕਿੱਲਜ਼" ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ।
ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਅਭਿਆਸ ਨੂੰ ਜਾਰੀ ਰੱਖਦਿਆਂ 15 ਤੋਂ 19 ਦਸੰਬਰ, 2025 ਤੱਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਹੈੱਡਮਾਸਟਰਾਂ ਦਾ 5ਵਾਂ ਬੈਚ ਭੇਜਿਆ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ 'ਤੇ ਅਧਿਆਪਨ ਦੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨ ਲਈ ਅਧਿਆਪਕਾਂ ਨੂੰ ਆਲਮੀ ਪ੍ਰਬੰਧਨ ਅਤੇ ਮਾਰਗਦਰਸ਼ਨ ਦੇ ਹੁਨਰਾਂ ਨਾਲ ਲੈਸ ਕਰਨਾ ਹੈ。
ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਫਸਰਾਂ ਨੂੰ ਸਿੰਗਾਪੁਰ, 152 ਹੁੈੱਡਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਅਤੇ 144 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਲਮੀ ਤੇ ਕੌਮੀ ਮੁਹਾਰਤ ਅਤੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਰਗੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜਣਾ, ਸਿੱਖਿਆ ਵਿੱਚ ਰਣਨੀਤਕ ਨਿਵੇਸ਼ ਦਾ ਹਿੱਸਾ ਹੈ। ਇਨ੍ਹਾਂ ਅਧਿਆਪਕਾਂ ਨੂੰ ਸਿਰਫ ਸਕੂਲਾਂ ਦੇ ਸਚਾਰੂ ਪ੍ਰਬੰਧ ਲਈ ਹੀ ਨਹੀਂ ਬਲਕਿ ਆਪਣੇ ਸਾਥੀ ਅਧਿਆਪਕਾਂ ਨੂੰ ਪ੍ਰੇਰਿਤ ਕਰਨ, ਕਲਾਸਰੂਮਾਂ ਵਿੱਚ ਨਵੀਨਤਮ ਵਿਦਿਅਕ ਅਭਿਆਸ ਸ਼ਾਮਲ ਕਰਨ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਗਿਆਨ ਦੇ ਸਾਗਰ ਵਿੱਚ ਬਦਲਣ ਦੀ ਦ੍ਰਿੜ੍ਹ ਵਚਨਬੱਧਤਾ ਦੀ ਨੀਂਹ ਹੈ।
ਇਸੇ ਦਿਸ਼ਾ ਵਿੱਚ ਪੰਜਾਬ ਸਰਕਾਰ ਦੀ ਦੂਰਅੰਦੇਸ਼ ਸੋਚ ‘ਤੇ ਚਾਨਣਾ ਪਾਉਂਦਿਆਂ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਤਰਬੰਧ ਪ੍ਰੋਗਰਾਮ ਦੂਰਅੰਦੇਸ਼ ਵਿਦਿਅਕ ਆਗੂਆਂ ਦਾ ਮਜ਼ਬੂਤ ਕੇਡਰ ਖੜ੍ਹਾ ਕਰ ਰਿਹਾ ਹੈ। ਅਧਿਆਪਨ ਦੇ ਹੁਨਰਾਂ ਨੂੰ ਨਿਖ਼ਾਰਨ ਦੀ ਇਹ ਵਿਸ਼ੇਸ਼ ਪਹਿਲ ਪੰਜਾਬ ਦੇ ਅਧਿਆਪਕਾਂ ਨੂੰ 21ਵੀਂ ਸਦੀ ਦੀਆਂ ਵਿਦਿਅਕ ਚੁਣੌਤੀਆਂ ਲਈ ਤਿਆਰ ਕਰੇਗੀ ਅਤੇ ਸੂਬੇ ਦੇ ਹਰੇਕ ਵਿਦਿਆਰਥੀ ਲਈ ਇੱਕ ਰੌਸ਼ਨ ਭਵਿੱਖ ਦਾ ਰਾਹ ਪੱਧਰਾ ਹੋਵੇਗਾ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
TBTarsem Bhardwaj
FollowNov 02, 2025 17:32:590
Report
NLNitin Luthra
FollowNov 02, 2025 17:15:080
Report
SSSanjay Sharma
FollowNov 02, 2025 17:01:11Noida, Uttar Pradesh:ਪੇਸ਼ ਹਨ ਤখਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀਆਂ ਕੁਝ ਝਲਕੀਆਂ
0
Report
PCPranay Chakraborty
FollowNov 02, 2025 16:31:250
Report
SSSanjay Sharma
FollowNov 02, 2025 16:31:130
Report
KSKamaldeep Singh
FollowNov 02, 2025 16:30:490
Report
NLNitin Luthra
FollowNov 02, 2025 16:17:090
Report
KSKamaldeep Singh
FollowNov 02, 2025 16:16:520
Report
SSSanjay Sharma
FollowNov 02, 2025 15:51:360
Report
SSSanjay Sharma
FollowNov 02, 2025 15:51:060
Report
SNSUNIL NAGPAL
FollowNov 02, 2025 15:33:340
Report
VSVARUN SHARMA
FollowNov 02, 2025 15:31:290
Report
SNSUNIL NAGPAL
FollowNov 02, 2025 15:17:520
Report
SSSanjay Sharma
FollowNov 02, 2025 15:17:340
Report
SSSanjay Sharma
FollowNov 02, 2025 15:17:15Noida, Uttar Pradesh:पंजाब यूनिवर्सिटी में धरनारत छात्रों के लिए 5 दिन से भूख हड़ताल पर बैठे PUCSC जनरल सेक्रेटरी की खापों, सामाजिक संगठनों से अपील
0
Report