Back
पंजाब में शिक्षा क्रांति से युवाओं को नौकरियाँ, स्कूल ऑफ़ अमीनेंस सफल मॉडल
MJManoj Joshi
Oct 23, 2025 11:36:18
Chandigarh, Chandigarh
2310ZP_MORINDA_SCHOOL_R
ਮੁੱਖ ਮੰਤਰੀ ਦਫ਼ਤਰ, ਪੰਜਾਬ
ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ
ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ
ਸਕੂਲ ਆਫ ਐਮੀਨੈਂਸ ਨੂੰ ‘ਆਧੁਨਿਕ ਯੁੱਗ ਦੇ ਮੰਦਰ’ ਦੱਸਿਆ
ਮੋਰਿੰਡਾ (ਰੂਪਨਗਰ), 23 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ।
ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਬੁਲੰਦੀਆਂ ਛੂਹਣ ਦੇ ਯੋਗ ਬਣਾਉਣ ਵਿੱਚ ਉਸਾਰੂ ਨਤੀਜੇ ਲਿਆ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵੱਲ ਨਜ਼ਰ ਮਾਰੀਏ ਤਾਂ ਦੁਖ਼ ਹੁੰਦਾ ਹੈ ਕਿ ਕਿਵੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਸੀ。
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਜਿਨ੍ਹਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ''ਤੇ ਹੁਣ ਤੱਕ 231.74 ਕਰੋੜ ਰੁਪਏ ਖਰਚ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ。
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਕ ਵੀ ਕੁੜੀ ਸਿੱਖਿਆ ਪ੍ਰਾਪਤ ਕਰਨ ਤੋਂ ਪਿੱਛੇ ਨਾ ਰਹੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ "ਆਧੁਨਿਕ ਯੁੱਗ ਦੇ ਮੰਦਰ" ਵਜੋਂ ਮਿਆਰੀ ਸਿੱਖਿਆ ਮੁਹੁੱਈਆ ਕਰਵਾ ਕੇ ਹਜ਼ਾਰਾਂ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰਨਗੇ। ਭਗਵੰਤ ਸਿਂਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਇਸ ਮਾਡਲ ਦੀ ਸਫਲਤਾ ਨੂੰ ਦਰਸਾਉਂਦਾ ਹੈ。
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਈ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰीਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਤੋਂ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਵਿੱਚ ਯੋਗਤਾ ਪ੍ਰਾਪਤ ਕੀਤੀ, 44 ਨੇ ਜੇ.ਈ.ਈ. ਐਡਵਾਂਸ پਾਸ ਕੀਤਾ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਕ ਹੋਰ ਪਹਿਲਕਦਮੀ ਕਰਦਿਆਂ ਸਕੂਲ ਮੈਂਟਰਸ਼ਿਪ ਪ੍ਰੋਗਰਮ (ਸਕੂਲੀ ਬੱਚਿਆਂ ਦਾ ਮਾਰਗਦਰਸ਼ਨ ਪ੍ਰੋਗਰਾਮ) ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਸੀਨੀਅਰ ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੇਧ ਦੇ ਰਹੇ ਹਨ。
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਸ਼ੁਰੂ ਕੀਤੀ ਜਿਸ ਨੂੰ ਮਾਪਿਆਂ ਤੋਂ ਵੱਡਾ ਹੁੰਗਾਰਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 19,200 ਸਰਕਾਰੀ ਸਕੂਲ ਹਨ ਅਤੇ ਲਗਭਗ 25 ਲੱਖ ਮਾਪੇ ਪੀ.ਟੀ.ਐਮ. ਵਿੱਚ ਹਿੱਸਾ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਿਆਰੀ ਸਿੱਖਿਆ ਵਿੱਚ ਸਰਕਾਰੀ ਤੇ ਨਿੱਜੀ ਸਕੂਲਾਂ ਵਿਚਕਾਰ ਪਾੜੇ ਨੂੰ ਪੂਰਨ ਲਈ ਦ੍ਰਿੜ ਯਤਨ ਕਰ ਰਹੀ ਹੈ。
3
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBhushan Sharma
FollowOct 23, 2025 16:01:380
Report
BSBHARAT SHARMA
FollowOct 23, 2025 16:01:180
Report
ADAnkush Dhobal
FollowOct 23, 2025 14:37:373
Report
MJManoj Joshi
FollowOct 23, 2025 14:35:40Chandigarh, Chandigarh:CBI की ओर से DIG हरचरण सिंह भूललर के Chandigarh घर पर आज दोबारा से आ करके छानबीन की गई
0
Report
SNSUNIL NAGPAL
FollowOct 23, 2025 14:32:150
Report
AAAsrar Ahmad
FollowOct 23, 2025 13:49:44Noida, Uttar Pradesh:TARN TARAN (PUNJAB): STUBBLE BURNING CONTINUES
0
Report
SNSUNIL NAGPAL
FollowOct 23, 2025 13:32:470
Report
TBTarsem Bhardwaj
FollowOct 23, 2025 13:22:113
Report
NLNAND LAL
FollowOct 23, 2025 13:17:140
Report
MJManoj Joshi
FollowOct 23, 2025 12:46:222
Report
BSBALINDER SINGH
FollowOct 23, 2025 12:06:580
Report
SBSANJEEV BHANDARI
FollowOct 23, 2025 12:04:540
Report
HSHarmeet Singh Maan
FollowOct 23, 2025 12:03:110
Report
KCKhem Chand
FollowOct 23, 2025 11:54:170
Report
SGSatpal Garg
FollowOct 23, 2025 11:49:212
Report