Back
VB-GRAM G Act के खिलाफ पंजाब सरकार पर दबाव: विपक्ष ने मांगें उठाईं
RBRohit Bansal
Dec 29, 2025 12:14:24
Chandigarh, Chandigarh
ਕੱਲ੍ਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ਇਹ ਸਰਕਾਰ ਲੋਕ ਤੰਤਰ ਦੀ ਦੁਹਾਈ ਦੇਕੇ ਲੋਕ ਤੰਤਰ ਦੀ ਹੱਤਿਆ ਕਰ ਰਹੀ ਹੈ ਇਹ ਸਰਕਾਰ ਸੈਸ਼ਨ ਤੋਂ ਭੱਜ ਰਹੀ ਹੈ ਅਤੇ ਖ਼ਾਨਾਪੂਰਤੀ ਲਈ ਕੇਵਲ ਸੈਸ਼ਨ ਬੁਲਾ ਰਹੀ ਹੈ ਕੱਲ੍ਹ ਨੂੰ ਇਸ ਨਾਲ ਪੈਸੇ ਅਤੇ ਸਮਾ ਦੋਨੋਂ ਖਰਾਬ ਹੋਣਗੇ ਇਹ ਵਿੱਚੋ ਕੁਝ ਵੀ ਨਿਕਲਣ ਵਾਲਾ ਨਹੀਂ ਹੈ ਦੇਸ਼ ਦੇ ਸੰਘੀ ਢਾਂਚੇ ਨੂੰ ਤਾਰ ਤਾਰ ਕਰਨਾ ਆਪ ਦਾ ਕੰਮ ਹੈ ਦੇਸ਼ ਵਿਚ ਨਵੀਂ ਯੋਜਨਾ ਨੂੰ ਲੈਕੇ ਆਉਣਾ ਔਰ ਪੁਰਣੀ ਨੂੰ ਬੰਦ ਕਰਨਾ ਜਾ ਸੋਧ ਕਰਨਾ ਹਰ ਸਰਕਾਰ ਦਾ ਕੰਮ ਰਹਿੰਦਾ ਹੈ ਵੀ.ਬੀ.–ਜੀ. ਰੈਮ–ਜੀ ਐਕਟ ਦੇ ਖ਼ਿਲਾਫ਼ ਸਰਕਾਰੀ ਤੰਤਰ ਦਾ ਦੁਰੁਪਯੋਗ ਕਰਕੇ ਆਪ ਸਰਕਾਰ ਮਨਰੇਗਾ ਮਜ਼ਦੂਰਾਂ ਤੋ ਵਿਰੋਧ ਪੱਤਰਾਂ ’ਤੇ ਦਸਤਖ਼ਤ ਕਰਵਾ ਰਹੀ ਹੈ — ਅਸ਼ਵਨੀ ਸ਼ਰਮਾ ➖ ਤਿੰਨ ਸਾਲਾਂ ਤੋਂ ਮਨਰੇਗਾ ਹੇਠ ਹੋ ਰਹੇ ਭ੍ਰਿਸ਼ਟਾਚਾਰ ’ਤੇ ਭਗਵੰਤ ਮਾਨ ਚੁੱਪ ਕਿਉਂ ਹਨ? — ਅਸ਼ਵਨੀ ➖ ਪਿਛਲੇ ਤਿੰਨ ਸਾਲਾਂ ਵਿੱਚ ਮਨਰੇਗਾ ਮਜ਼ਦੂਰਾਂ ਨੂੰ 100 ਦਿਨਾਂ ਦਾ ਰੋਜ਼ਗਾਰ ਨਹੀਂ ਦੇ ਸਕੀ ਆਪ ਸਰਕਾਰ ➖ ਮਨਰੇਗਾ ਹੇਠ ਮਜ਼ਦੂਰਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਬਣਦਾ ਬੇਰੋਜ਼ਗਾਰੀ ਭੱਤਾ ਭਗਵੰਤ ਮਾਨ ਕਿਉਂ ਨਹੀਂ ਦੇ ਰਹੇ? ➖ ਮਨਰੇਗਾ ਹੇਠ ਭ੍ਰਿਸ਼ਟਾਚਾਰ ਫੜਨ ਲਈ ਲਾਜ਼ਮੀ ਸੋਸ਼ਲ ਆਡਿਟ ਮਾਨ ਸਰਕਾਰ ਕਿਉਂ ਨਹੀਂ ਕਰਵਾ ਰਹੀ? ➖ ਮਨਰੇਗਾ ਹੇਠ ਫੜੇ ਗਏ 3,986 ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਐਕਸ਼ਨ ਟੇਕਨ ਰਿਪੋਰਟ ਜਾਰੀ ਕਿਉਂ ਨਹੀਂ ਕੀਤੀ ਜਾ ਰਹੀ? ਚੰਡੀਗੜ੍ਹ, 29 ਦਸੰਬਰ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕੇਂਦਰ ਸਰਕਾਰ ਦੇ “ਵਿਕਸਤ ਭਾਰਤ – ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਅਧਿਨਿਯਮ 2025 (VB–G RAM G Act, 2025)” ਦੇ ਖ਼ਿਲਾਫ਼ ਸਰਕਾਰੀ ਤੰਤਰ ਦਾ ਦੁਰੁਪਯੋਗ ਕਰ ਰਹੀ ਹੈ। ਇਹ ਗੰਭੀਰ ਦੋਸ਼ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲਗਾਏ। ਉਨ੍ਹਾਂ ਕਿਹਾ ਕਿ ਆਪ ਸਰਕਾਰ ਮਨਰੇਗਾ ਮਜ਼ਦੂਰਾਂ ਨੂੰ ਗੁਮਰਾਹ ਕਰਕੇ ਅਤੇ ਧੋਖੇ ਨਾਲ ਇਸ ਕਾਨੂੰਨ ਦੇ ਵਿਰੋਧ ਵਿੱਚ ਜ਼ਬਰਦਸਤੀ ਦਸਤਖ਼ਤ ਕਰਵਾ ਰਹੀ ਹੈ۔ ਸ਼ਰਮਾ ਨੇ ਸਬੂਤ ਵਜੋਂ ਉਹ ਫਾਰਮ ਜਨਤਕ ਕੀਤਾ, ਜੋ ਪੰਜਾਬ ਸਰਕਾਰ ਗ੍ਰਾਮ ਸੇਵਕਾਂ ਰਾਹੀਂ ਮਜ਼ਦੂਰਾਂ ਤੋਂ ਭਰਵਾ ਰਹੀ ਹੈ, ਤਾਂ ਜੋ ਇਹ ਝੂਠਾ ਨੈਰੇਟਿਵ ਬਣਾਇਆ ਜਾ ਸਕੇ ਕਿ ਪੰਜਾਬ ਦੇ ਮਜ਼ਦੂਰ VB–G RAM G Act, 2025 ਦੇ ਖ਼ਿਲਾਫ਼ ਹਨ, ਜਦਕਿ ਹਕੀਕਤ ਇਸਦੇ ਬਿਲਕੁਲ ਉਲਟ ਹੈ। ਸ਼ਰਮਾ ਦੇ ਨਾਲ ਪੰਜਾਬ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਅਤੇ ਬੁਲਾਰੇ ਏਸ ਏਸ ਚੰਨੀ ਮੋਜੂਦ ਸਨ । ਉਨ੍ਹਾਂ ਕਿਹਾ ਕਿ ਸ਼ਰਾਬ ਘੋਟਾਲੇ ਵਿੱਚ ਮਹੀਨਿਆਂ ਜੇਲ੍ਹ ’ਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਬਾਹਰ ਆਏ ਅਤੇ ਦਿੱਲੀ ਦੀ ਜਨਤਾ ਵੱਲੋਂ ਚੋਣਾਂ ਵਿੱਚ ਭਾਰੀ ਹਾਰ ਝੱਲ ਚੁੱਕੇ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਹੀਂ ਕੇਂਦਰ ਸਰਕਾਰ ਦੇ ਖ਼ਿਲਾਫ਼ ਬਗਾਵਤੀ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਨਾ ਸਿਰਫ਼ ਦੁੱਖਦਾਈ ਹੈ, ਸਗੋਂ ਦੇਸ਼ ਦੇ ਸੰਘੀ ਢਾਂਚੇ ਲਈ ਵੀ ਗੰਭੀਰ ਖ਼ਤਰਾ ਹੈ। ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਨਵੇਂ ਕਾਨੂੰਨ ਅਧੀਨ ਗ੍ਰਾਮੀਣ ਮਜ਼ਦੂਰਾਂ ਨੂੰ ਹੁਣ 100 ਦਿਨਾਂ ਦੀ ਥਾਂ 125 ਦਿਨਾਂ ਦਾ ਰੋਜ਼ਗਾਰ ਮਿਲੇਗਾ ਅਤੇ ਜੇ ਸਮੇਂ ’ਤੇ ਕੰਮ ਉਪਲਬਧ ਨਾ ਕਰਵਾਇਆ ਗਿਆ ਤਾਂ ਬੇਰੋਜ਼ਗਾਰੀ ਭੱਤੇ ਦੀ ਵੀ ਵਿਵਸਥਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੋ ਕਾਨੂੰਨ ਮਜ਼ਦੂਰਾਂ ਦੇ ਹਿੱਤ ਵਿੱਚ ਹੈ, ਉਸਦਾ ਵਿਰੋਧ ਮੁੱਖ ਮੰਤਰੀ ਭਗਵੰਤ ਮਾਨ ਆਖ਼ਰ ਕਿਉਂ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਮੌਜੂਦਾ ਮਨਰੇਗਾ ਕਾਨੂੰਨ ਹੇਠ ਵੀ ਪਿਛਲੇ ਤਿੰਨ ਸਾਲਾਂ ਵਿੱਚ ਮਜ਼ਦੂਰਾਂ ਨੂੰ 100 ਦਿਨਾਂ ਦਾ ਰੋਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ, ਪਰ ਇਸ ਗੰਭੀਰ ਨਾਕਾਮੀ ’ਤੇ ਮੁੱਖ ਮੰਤਰੀ ਪੂਰੀ ਤਰ੍ਹਾਂ ਚੁੱਪ ਹਨ। ਸ਼ਰਮਾ ਨੇ ਦੱਸਿਆ ਕਿ ਮਨਰੇਗਾ ਕਾਨੂੰਨ ਮੁਤਾਬਕ ਮਜ਼ਦੂਰ ਵੱਲੋਂ ਕੰਮ ਦੀ ਮੰਗ ਕਰਨ ਤੋਂ 15 ਦਿਨਾਂ ਅੰਦਰ ਰਾਜ ਸਰਕਾਰ ਲਈ ਕੰਮ ਦੇਣਾ ਲਾਜ਼ਮੀ ਹੈ। ਜੇ ਕੰਮ ਉਪਲਬਧ ਨਾ ਕਰਵਾਇਆ ਜਾਵੇ ਤਾਂ ਬੇਰੋਜ਼ਗਾਰੀ ਭੱਤਾ ਦੇਣਾ ਪੈਂਦਾ ਹੈ—ਪਰ ਪੰਜਾਬ ਸਰਕਾਰ ਨਾ ਤਾਂ ਸਮੇਂ ’ਤੇ ਕੰਮ ਦਿੰਦੀ ਹੈ ਅਤੇ ਨਾ ਹੀ ਬੇਰੋਜ਼ਗਾਰੀ ਭੱਤਾ। ਮਨਰੇਗਾ ਦੀ ਧਾਰਾ 25 ਅਧੀਨ ਐਸੇ ਮਾਮਲਿਆਂ ਵਿੱਚ ਜ਼ਿੰਮੇਵਾਰ ਅਧਿਕਾਰੀਆਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਪੁੱਛਿਆ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਅੱਜ ਤੱਕ ਕਿੱਥੇ-ਕਿੱਥੇ ਕਾਰਵਾਈ ਕੀਤੀ ਗਈ ਹੈ؟ ਉਨ੍ਹਾਂ ਅੱਗੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਮਜ਼ਦੂਰਾਂ ਨਾਲ ਸੰਬੰਧਿਤ ਮਾਮਲਿਆਂ ਵਿੱਚ ਐਸ.ਸੀ. ਐਕਟ ਤਹਿਤ ਕਾਰਵਾਈ ਲਾਜ਼ਮੀ ਹੈ, ਪਰ ਮੁੱਖ ਮੰਤਰੀ ਦੱਸਣ ਕਿ ਅਜਿਹੇ ਕਿੰਨੇ ਮਾਮਲਿਆਂ ਵਿੱਚ ਦੋਸ਼ੀ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਗਈ ਹੈ। ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਮਨਰੇਗਾ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਨੂੰ ਛੁਪਾਉਣ ਲਈ ਲਾਜ਼ਮੀ ਸੋਸ਼ਲ ਆਡਿਟ ਤੱਕ ਨਹੀਂ ਕਰਵਾ ਰਹੀ। ਸਾਲ 2024–25 ਵਿੱਚ 6,095 ਗ੍ਰਾਮ ਪੰਚਾਇਤਾਂ ਅਤੇ 2025–26 ਵਿੱਚ 7,389 ਗ੍ਰਾਮ ਪੰਚਾਇਤਾਂ ਦਾ ਸੋਸ਼ਲ ਆਡਿਟ ਨਹੀਂ ਕਰਵਾਇਆ ਗਿਆ। ਉਸ ਦੱਸਿਆ ਕਿ ਸਪੈਸ਼ਲ ਆਡਿਟ ਯੂਨਿਟ ਵੱਲੋਂ ਫੜੇ ਗਏ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚੋਂ 3,986 ਮਾਮਲਿਆਂ ’ਤੇ ਅਜੇ ਤੱਕ ਪੰਜਾਬ ਸਰਕਾਰ ਨੇ ਕੋਈ ਐਕਸ਼ਨ ਟੇਕਨ ਰਿਪੋਰਟ ਜਾਰੀ ਨਹੀਂ ਕੀਤੀ, ਜਿਸ ਨਾਲ ਸਾਫ਼ ਹੁੰਦਾ ਹੈ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਲੋਕਪਾਲ/ਓਮਬਡਸਪਰਸਨ ਵੱਲੋਂ ਜਾਂਚ ਤੋਂ ਬਾਅਦ ਜਾਰੀ ਕੀਤੇ 2 ਕਰੋੜ 35 ਲੱਖ ਰੁਪਏ ਦੀ ਰਿਕਵਰੀ ਦੇ ਹੁਕਮ ਵੀ ਅਜੇ ਤੱਕ ਲਾਗੂ ਨਹੀਂ ਕੀਤੇ ਗਏ, ਜੋ ਆਪ ਸਰਕਾਰ ਦੀ ਨੀਅਤ ਅਤੇ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਪੰਜਾਬ ਕਾਂਗਰਸ ਦੇ ਨੇਤਾਵਾਂ ‘ਤੇ ਤੰਜ ਕਸਦਿਆਂ ਅ਼ਸ਼ਵਨੀ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਮੰਨਦੇ ਹਨ ਕਿ ਮਨਰੇਗਾ / ਨਰੇਗਾ ਵਿੱਚ ਭ੍ਰਿਸ਼ਟਾਚਾਰ ਹੈ, ਅਸੀਂ ਤਾਂ ਉਸੇ ਨੂੰ ਹੀ ਠੀਕ ਕਰ ਰਹੇ ਹਾਂ, ਫਿਰ ਕਾਂਗਰਸੀ ਸ਼ੋਰ ਕਿਉਂ ਪਾ ਰਹੇ ਹਨ। ਸ਼ਰਮਾ ਨੇ ਇੱਕ ਵੀਡੀਓ ਵੀ ਦਿਖਾਈ, ਜਿਸ ਵਿੱਚ ਸੋਨੀਆ ਗਾਂਧੀ ਮੰਨਦੀ ਹੈ ਕਿ ਇਸ ਐਕਟ ਦੇ 7 ਸਾਲ ਬਾਅਦ ਵੀ ਭ੍ਰਿਸ਼ਟਾਚਾਰ ਮੌਜੂਦ ਹੈ ਅਤੇ ਇਸਨੂੰ ਰੋਕਣ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨਾਕਾਮ ਰਹੀਆਂ ਹਨ। ਸੋਨੀਆ ਨੇ ਇਹ ਵੀ ਕਿਹਾ ਕਿ ਨਾ ਤਾਂ 15 ਦਿਨਾਂ ਵਿੱਚ ਕੰਮ ਮਿਲਦਾ ਹੈ ਅਤੇ ਨਾ ਹੀ ਸਮੇਂ ‘ਤੇ ਦਿਹਾਡੀ ਦੀ ਅਦਾਇਗੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ 2252 ਕਰੋੜ ਰੁਪਏ ਦੇ ਐਸੇ ਕੰਮ ਕੀਤੇ ਗਏ, ਜਿਨ੍ਹਾਂ ਦੀ ਕੋਈ ਮਨਜ਼ੂਰੀ ਨਹੀਂ ਸੀ। ਸਰਕਾਰ ਦਾ ਕੰਮ ਹੁੰਦਾ ਜੇਕਰ ਕੋਈ ਕਮੀਂ ਨਜ਼ਰ ਆਏ ਤਾਂ ਉਸ ਤੇ ਚਰਚਾ ਕਰਨੀ ਜਰੂਰੀ ਹੈ ਪੰਜਾਬ ਦੇ ਅੰਦਰ ਵਿਰੋਧ ਅਤੇ ਗੁੰਮਰਾਹ ਕਰਨ ਦੀ ਰਾਜਨੀਤੀ ਹੋ ਰਹੀ ਹੈ ਵਰਕਰ ਤੋਂ ਝੂਠ ਬੁਲਾ ਕੇ ਸਾਈਨ ਕਰਵਾ ਰਹੇ ਨੇ ਦੇਸ਼ ਦੇ ਕਾਨੂੰਨ ਤੇ ਇਤਰਾਜ਼ ਹੋ ਸਕਦਾ, ਪਰ ਇਸ ਲਈ ਕਿਸੇ ਨੂੰ ਗ਼ਲਤ ਬੋਲਣਾ ਝੂਠ ਬੋਲਕੇ ਓਹ ਗ਼ਲਤ ਹੈ ਭਗਵੰਤ ਮਾਨ ਦੇ ਆਵਾਜ਼, ਮੂੰਹੋ ਹੁੰਦਾ ਹੈ ਪਰ ਸਕ੍ਰਿਪਟ Delhi ਦੀ ਹੁੰਦੀ ਹੈ ਜੇਕਰ ਸੈਸ਼ਨ ਬੁਲਾਉਣਾ ਸੀ ਤਾਂ ਕਾਨੂੰਨ ਵਿਵਸਥਾ ਤੇ ਬੁਲਾਨਾ ਸੀ Mining ਦੇ ਮਾਮਲੇ ਤੇ ਚਰਚਾ ਕਰਦੇ ਯੁੱਧ ਨਸ਼ੀਆ ਵਿਰੋਧ ਖੋਖਲੇ ਨਾਰੇ ਤੇ ਸੈਸ਼ਨ ਬੁਲਾ ਲੈਂਦੇ ਸਰਕਾਰ ਡਰ ਕਿਸ ਤੋਂ ਰਹੀ ਹੈ ਹਰ MLA ਦਾ ਆਪਣਾ ਮੁੱਦਾ ਹੈ ਅਤੇ ਇਹ ਲੋਕ ਮੁੱਦਾ ਹੀ ਨਹੀਂ ਦੇ ਰਹੇ ਹਨ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
RBRohit Bansal
FollowDec 29, 2025 13:19:14Chandigarh, Chandigarh:Reaction against CM’s accusations
0
Report
VKVipan Kumar
FollowDec 29, 2025 13:02:030
Report
NSNaresh Sethi
FollowDec 29, 2025 13:00:140
Report
JSJagmeet Singh
FollowDec 29, 2025 12:58:500
Report
VBVIJAY BHARDWAJ
FollowDec 29, 2025 12:58:130
Report
BSBHARAT SHARMA
FollowDec 29, 2025 12:34:090
Report
TBTarsem Bhardwaj
FollowDec 29, 2025 12:31:330
Report
AAAsrar Ahmad
FollowDec 29, 2025 12:24:470
Report
VKVipan Kumar
FollowDec 29, 2025 12:23:110
Report
SBSANJEEV BHANDARI
FollowDec 29, 2025 12:18:040
Report
MSManish Shanker
FollowDec 29, 2025 12:15:210
Report
RMRakesh Malhi
FollowDec 29, 2025 11:52:130
Report
BSBHARAT SHARMA
FollowDec 29, 2025 11:51:530
Report
KSKuldeep Singh
FollowDec 29, 2025 11:47:170
Report