Back
50 हजार रिश्वत मांगने वाले ASI गिरफ्तार, साथी भी आरोपी
SSSanjay Sharma
Sept 09, 2025 16:15:18
Noida, Uttar Pradesh
Amended with minor error
50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਗ੍ਰਿਫ਼ਤਾਰ
ਕਪੂਰਥਲਾ /ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਨਾਮਜ਼ਦ ਕੀਤਾ ਹੈ। ਇਸ ਵਿੱਚੋਂ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।
ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
15
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKamaldeep Singh
FollowSept 13, 2025 08:31:430
Report
SNSUNIL NAGPAL
FollowSept 13, 2025 08:31:340
Report
RBRohit Bansal
FollowSept 13, 2025 08:16:250
Report
AAAsrar Ahmad
FollowSept 13, 2025 08:07:070
Report
NLNitin Luthra
FollowSept 13, 2025 08:06:153
Report
VKVarun Kaushal
FollowSept 13, 2025 08:05:421
Report
NLNAND LAL
FollowSept 13, 2025 07:48:217
Report
BSBHARAT SHARMA
FollowSept 13, 2025 07:36:013
Report
DSDharmindr Singh
FollowSept 13, 2025 07:31:580
Report
BSBHARAT SHARMA
FollowSept 13, 2025 07:31:370
Report
SBSANJEEV BHANDARI
FollowSept 13, 2025 07:18:282
Report
BSBHARAT SHARMA
FollowSept 13, 2025 07:16:552
Report
KSKamaldeep Singh
FollowSept 13, 2025 06:46:104
Report
MTManish Thakur
FollowSept 13, 2025 06:31:184
Report
NLNAND LAL
FollowSept 13, 2025 06:30:591
Report