Back
श्रोमणी कमेटी अध्यक्ष ने अधिकारियों से मिलकर राहत कार्यों की समीक्षा की
SSSanjay Sharma
Sept 09, 2025 13:39:03
Noida, Uttar Pradesh
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 9 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਸੇਵਾਵਾਂ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਹਰ ਪਿੰਡ ਤੱਕ ਪਹੁੰਚ ਯਕੀਨੀ ਬਣਾਈ ਜਾਵੇ ਅਤੇ ਲੋੜਵੰਦਾਂ ਦੀ ਮੱਦਦ ਵਿਚ ਕੋਈ ਢਿੱਲ ਨਾ ਰੱਖੀ ਜਾਵੇ।
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬੈਠਕ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਵੱਡਾ ਨੁਕਸਾਨ ਹੋਇਆ ਹੈ। ਇਸ ਨਾਜ਼ੁਕ ਸਮੇਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਪਹਿਲੇ ਦਿਨ ਤੋਂ ਹੀ ਰਾਹਤ ਕਾਰਜਾਂ ਵਿਚ ਲੱਗੀ ਹੋਈ ਹੈ। ਜਿਥੇ ਪੀੜਤ ਲੋਕਾਂ ਤੱਕ ਰੋਜ਼ਮਰਾ ਦਾ ਸਮਾਨ ਭੇਜਿਆ ਜਾ ਰਿਹਾ ਹੈ, ਉਥੇ ਸੰਗਤਾਂ ਦੀ ਮੰਗ ਅਨੁਸਾਰ ਡੀਜ਼ਲ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਇਲਾਕਿਆਂ ਅੰਦਰ ਬਿਮਾਰੀਆਂ ਤੋਂ ਬਚਾਅ ਲਈ ਵਿਸ਼ੇਸ਼ ਤੌਰ ’ਤੇ ਸਪਰੇਅ ਮਸ਼ੀਨਾਂ ਨਾਲ ਦਿਵਾਈ ਦਾ ਛਿੜਕਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਮੈਡੀਕਲ ਟੀਮਾਂ ਵੀ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਹ ਰਾਹਤ ਕਾਰਜ ਉਨੀ ਦੇਰ ਤੱਕ ਜਾਰੀ ਰੱਖੇਗੀ, ਜਿੰਨਾ ਚਿਰ ਤੱਕ ਹਾਲਾਤ ਆਮ ਨਹੀਂ ਹੋ ਜਾਂਦੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਉਂਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰ ਵਟਾਂਦਰਾ ਕਰਕੇ ਇਕ ਢੁੱਕਵੀਂ ਵਿਉਂਤਬੰਦੀ ਕੀਤੀ ਜਾਵੇਗੀ, ਤਾਂ ਜੋ ਪਾਣੀ ਸੁਕਣ ਬਾਅਦ ਲੋਕਾਂ ਦੀਆਂ ਲੋੜਾਂ ਅਨੁਸਾਰ ਰਾਹਤ ਸੇਵਾਵਾਂ ਵਿਧੀਵਤ ਤਰੀਕੇ ਨਾਲ ਕੀਤੀਆਂ ਜਾ ਸਕਣ ਅਤੇ ਬਹੁਤ ਜ਼ਿਆਦਾ ਮਾਰ ਝੱਲਣ ਵਾਲੇ ਲੋਕਾਂ ਦੀ ਮੱਦਦ ਕੀਤੀ ਜਾ ਸਕੇ।
ਇਸੇ ਦੌਰਾਨ ਬਾਬਾ ਧਰਮਵੀਰ ਸਿੰਘ ਕਾਰ ਸੇਵਾ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤਾਂ ਲਈ ਦਿਵਾਈਆਂ ਸੌਂਪੀਆਂ ਅਤੇ ਨਗਦ ਰਾਸ਼ੀ ਵੀ ਜਮਾਂ ਕਰਵਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ. ਪਰਮਜੀਤ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
14
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
AMAjay Mahajan
FollowSept 13, 2025 11:04:340
Report
MSManish Shanker
FollowSept 13, 2025 11:00:460
Report
AJAnil Jain
FollowSept 13, 2025 11:00:330
Report
ASARVINDER SINGH
FollowSept 13, 2025 11:00:190
Report
AMAjay Mahajan
FollowSept 13, 2025 10:30:450
Report
NSNaresh Sethi
FollowSept 13, 2025 10:19:026
Report
SNSUNIL NAGPAL
FollowSept 13, 2025 10:07:572
Report
TBTarsem Bhardwaj
FollowSept 13, 2025 10:03:020
Report
DKDevinder Kumar Kheepal
FollowSept 13, 2025 10:01:500
Report
VBVIJAY BHARDWAJ
FollowSept 13, 2025 10:00:190
Report
KSKamaldeep Singh
FollowSept 13, 2025 09:50:272
Report
ASAvtar Singh
FollowSept 13, 2025 09:46:404
Report
AAAsrar Ahmad
FollowSept 13, 2025 09:45:151
Report
MTManish Thakur
FollowSept 13, 2025 09:34:340
Report
DVDEVENDER VERMA
FollowSept 13, 2025 09:34:100
Report