Back
कांग्रेस- अकाली दल का हिसाब, आम आदमी पार्टी प्रचार तेज़
PSParambir Singh Aulakh
Dec 06, 2025 09:03:46
Amritsar, Punjab
ਵਿਧਾਇਕ ਕੁਲਦੀਪ sի ਧਾਲੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਚੋਣ ਮਾਹੌਲ ’ਤੇ ਦਿੱਤਾ ਵੱਡਾ ਬਿਆਨ 14 ਦਸੰਬਰ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ, ਕੱਲ੍ਹ ਤੋਂ ਪ੍ਰਚਾਰ ਸ਼ੁਰੂ “ਕਾਂਗਰਸ ਤੇ ਅਕਾਲੀ 75 ਸਾਲਾਂ ਦਾ ਹਿਸਾਬ ਦੇਣ, ਅਸੀਂ ਸਾਢੇ ਚਾਰ ਸਾਲਾਂ ਦਾ ਦੇਵਾਂਗੇ” ਚੋਣਾਂ ਦੌਰਾਨ ਗੁੰਡਾਗਰਦੀ ਬਰਦਾਸ਼ਤ ਨਹੀਂ — ਅਮਨ-ਕਾਨੂੰਨ ਤੋੜਨ ਵਾਲਿਆਂ ’ਤੇ ਸਖ਼ਤ ਕਾਰਵਾਈ ਭਗਵੰਤ ਮਾਨ ਸਰਕਾਰ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕਰਵਾਏਗੀ: ਧਾਲੀਵਾਲ ਕਾਂਗਰਸ ਪਾਰਟੀ ਦੇ ਵੱਲੋਂ ਅੰਮ੍ਰਿਤਸਰ ਦਿਹਾਤੀ ਵਿਖੇ ਹੋ ਰਹੀ ਚੋਣ ਦਾ ਬਾਈਕਾਟ ਕਰਨ ਤੇ ਧਾਲੀਵਾਲ ਨੇ ਕਿਹਾ ਕਿ ਉਹ ਬਾਈਕੋਟ ਕਿਉਂ ਕਰਦੇ ਹਨ ਮੈਦਾਨ ਚ ਆਣ ਉਹਨਾਂ ਦੇ ਕੋਲ ਕੋਈ ਵੀ ਉਮੀਦਵਾਰ ਨਹੀਂ ਹੈ।, ਕੋਈ ਵੀ ਗੁੰਡੋਗਰਦੀ ਨਹੀਂ ਹੋਈ ਕਿਤੇ । ਅੱਜ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਆ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਕੱਲ੍ਹ ਤੋਂ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਮੈਦਾਨ ਵਿੱਚ ਉਤਰ ਕੇ ਪ੍ਰਚਾਰ ਸ਼ੁਰੂ ਕਰਣਗੇ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੂੰ 75 ਸਾਲਾਂ ਦੇ ਆਪਣੇ ਰਾਜ ਦਾ ਹਿਸਾਬ ਦੇਣਾ ਚਾਹੀਦਾ ਹੈ, ਜਦਕਿ ਆਮ ਆਦਮੀ ਪਾਰਟੀ ਆਪਣੀ ਸਾਢੇ ਚਾਰ ਸਾਲਾਂ ਦੀ ਸਰਕਾਰ ਦਾ ਹਿਸਾਬ ਲੋਕਾਂ ਸਾਹਮਣੇ ਰੱਖੇਗੀ। ਉਨ੍ਹਾਂ दਾਅਵਾ ਕੀਤਾ ਕਿ ਪਾਰਟੀ ਨੇ ਵਿਕਾਸ, ਇਮਾਨਦਾਰ ਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਦੇ ਆਧਾਰ ’ਤੇ ਕੰਮ ਕੀਤਾ ਹੈ ਅਤੇ ਉਸੇ ਆਧਾਰ ’ਤੇ ਵੋਟਾਂ ਮੰਗੀਆਂ ਜਾਣਗੀਆਂ। ਧਾਲੀਵਾਲ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਦੋਨੋਂ ਪਾਰਟੀਆਂ ਪਿਛਲੇ ਸਮੇਂ ਤੋਂ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੀ ਰਾਜਨੀਤੀ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਾ ਸਾਂਸੀ ਹਲਕੇ ਦੇ ਪਿੰਡ ਭਿੰਡੀ ਸੈਦਾ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ ਵਰਕਰਾਂ ’ਤੇ ਹੋਇਆ ਹਮਲਾ ਇਸਦੀ ਮਿਸਾਲ ਹੈ, ਜਿੱਥੇ ਗੋਲੀ ਚਲਾਉਣ ਅਤੇ ਲੋਹੇ ਦੇ ਹਥਿਆਰਾਂ ਨਾਲ ਵਰ ਕੀਤਾ ਗਿਆ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਕੇ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦਾ ਕਿਤੇ ਵੀ ਐਸੇ ਕਿਸੇ ਗਲਤ ਕੰਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਾਰਟੀ ਨੇ ਕਦੇ ਵੀ ਫਾਰਮ ਰੱਦ ਕਰਵਾਉਣ, ਫਾਈਲਾਂ ਚੁੱਕਣ ਜਾਂ ਕਿਸੇ ਉਮੀਦਵਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਧਾਲੀਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਸੂਚੀਆਂ ਤੋਂ ਸਾਬਤੀ ਮਿਲ ਜਾਵੇਗੀ ਕਿ ਪਾਰਟੀ ਨੇ ਨਿਯਮਾਂ ਅਨੁਸਾਰ ਚੋਣ ਪ੍ਰਕਿਰਿਆ ਵਿੱਚ ਭਾਗ ਲਿਆ। ਅੰਤ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਏਗੀ। ਹਰ ਨਾਗਰਿਕ ਨੂੰ ਬਿਨਾਂ ਡਰ ਦੇ ਆਪਣੀ ਵੋਟ ਪਾਉਣ ਦਾ ਅਧਿਕਾਰ ਮਿਲੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਮਨ-ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ.
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MSManish Shanker
FollowDec 06, 2025 10:16:14Sahibzada Ajit Singh Nagar, Punjab:Manish Shanker Mohali
ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਸ਼ਰਾਬ ਕਾਰੋਬਾਰੀ ਹਰਪ੍ਰੀਤ ਸਿੰਘ ਗੁਲਾਟੀ ਦਾ 6 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਅੱਜ ਵਿਜਲੈਂਸ ਬਿਊਰੋ ਪੰਜਾਬ ਵੱਲੋਂ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਆਰੋਪੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਣ ਦੇ ਹੁਕਮ ਸੁਣਾਈ。
0
Report
RKRAJESH KATARIA
FollowDec 06, 2025 10:15:550
Report
MJManoj Joshi
FollowDec 06, 2025 10:04:3330
Report
RMRakesh Malhi
FollowDec 06, 2025 10:04:2370
Report
DSDEVINDER SHARMA
FollowDec 06, 2025 10:04:0294
Report
DVDEVENDER VERMA
FollowDec 06, 2025 10:03:4271
Report
AAAsrar Ahmad
FollowDec 06, 2025 09:49:14Noida, Uttar Pradesh:उत्तराखंड में कांग्रेसी नेता द्वारा रैली के दौरान एक सरदार व्यक्ति का मज़ाक उड़ाते हुए '12 बज गए' टिप्पणी करने पर बोले आप नेता हरसुखिंदर सिंह बब्बी बादल
49
Report
AAAsrar Ahmad
FollowDec 06, 2025 09:47:2688
Report
KPKomlata Punjabi
FollowDec 06, 2025 09:31:5498
Report
MTManish Thakur
FollowDec 06, 2025 09:31:43115
Report
PSParambir Singh Aulakh
FollowDec 06, 2025 09:31:3259
Report
MSManish Shanker
FollowDec 06, 2025 09:03:26Sahibzada Ajit Singh Nagar, Punjab:ਮੋਹਾਲੀ ਦੇ ਸੈਂਟਰਲ ਥਾਣਾ ਫੇਜ਼-8
ਪੁਲਿਸ ਵੱਲੋਂ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਗਿਰੋਹ ਦੇ 3 ਮੈਬਰਾ ਨੂੰ ਚੋਰੀਂ ਦੀਆਂ ਕਾਰਾਂ ਅਤੇ ਮੋਟਰਸਾਈਕਲਾਂ ਸਮੇਤ ਗ੍ਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ। ਗ੍ਰਫਤਾਰ ਕੀਤੇ ਗਏ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ。
142
Report
ADAnkush Dhobal
FollowDec 06, 2025 08:47:28110
Report
MTManish Thakur
FollowDec 06, 2025 08:37:3998
Report