Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar160059
गुरु तेग बहादर जी की शहादत के 350 साल: पंजाब में लाइट-आउट शो और इतिहास गाथा
KSKamaldeep Singh
Nov 11, 2025 15:45:49
Sahibzada Ajit Singh Nagar, Punjab
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ 350 ਸਾਲਾ ਸ਼ਤਾਬਦੀ ਮਨਾਉਂਦਿਆਂ ਹੋਇਆਂ ਹੋਏ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਥਾਵਾਂ ਉੱਪਰ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਰਾਹਾਂ ਨੂੰ ਸਮਰਪਿਤ ਅਤੇ ਉਹਨਾਂ ਦੇ ਇਤਿਹਾਸ ਨੂੰ ਲੈ ਕੇ ਲਾਈਟ ਅਤੇ ਸਾਊਂਡ ਪ੍ਰੋਗਰਾਮ ਕਰਵਾਏ ਜਾ ਰਹੇ ਨੇ ਜਿਸ ਦੇ ਤਹਿਤ ਮੁਹਾਲੀ ਦੇ ਸੈਕਟਰ 88 ਗਰਾਊਂਡ ਦੇ ਵਿੱਚ ਸਰਕਾਰ ਵੱਲੋਂ ਲਾਈਟ ਅਤੇ ਸਾਊਂਡ ਪ੍ਰੋਗਰਾਮ ਸ੍ਰੀ ਗੁਰੂ teग ਬਹਾਦਰ ਜੀ ਦੀ ਸ਼ਹੀਦੀ ਦੀ ਇਤਿਹਾਸਿਕ ਗਾਥਾ ਨੂੰ ਲੈ ਕੇ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਦੇ ਲੋਕ ਬੱਚਿਆਂ ਨੇ ਸ਼ਮੂਲੀਅਤ ਕੀਤੀ ਉੱਥੇ ਹੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਇਸ ਸਮੇਂ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਡੇਰਾ ਬੱਸੀ ਤੋਂ ਵਿਧਾਇਕ ਕੁਲਜੀਤ ਰੰਧਾਓ ਵਿਸ ਸਮਾਗਮ ਵਿੱਚ ਪਹੁੰਚੇ
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
NSNitesh Saini
Nov 11, 2025 17:45:40
Sundar Nagar, Himachal Pradesh:लोकेशन मंडी : स्लग : मंडी में टला बड़ा हादसा, HRTC बस अचानक बनी आग का गोला, चालक की सूझबूझ से बचीं 25 से अधिक जानें। मंडी : हिमाचल प्रदेश के मंडी जिला में मंगलवार को बड़ा हादसा टल गया, जब यात्रियों से भरी हिमाचल पथ परिवहन निगम (HRTC) की बस अचानक आग की चपेट में आ गई। यह घटना सरकाघाट उपमंडल के अंतर्गत बल्द्वाड़ा-खल्याणा-सुंदरनगर मार्ग पर खल्याणा गांव के पास पेश आई। जानकारी के अनुसार बस (नंबर HP 31बी 3781) बल्द्वाड़ा से सुंदरनगर की ओर जा रही थी। प्रत्यक्षदर्शियों के अनुसार जैसे ही बस खल्याणा के पास पहुंची तो इंजन वाले हिस्से से अचानक धुआँ उठना शुरू हो गया। खतरा भांपते हुए चालक ने तुरंत बस को सड़क किनारे सुरक्षित स्थान पर रोका। बस रुकते ही इंजन में आग भड़क उठी। चालक और परिचालक ने बिना समय गंवाए बस में सवार सभी यात्रियों को सुरक्षित बाहर निकाल लिया। लगभग 25 से अधिक यात्रियों ने समय रहते बस से निकलकर अपनी जान बचाई। राहत की बात यह रही कि इस घटना में कोई भी घायल नहीं हुआ। और घटना के कारण मार्ग पर कुछ समय तक यातायात बाधित रहा। तकनीकी खराबी का पुराना मामला भी उठा : स्थानीय लोगों का कहना है कि यही बस तीन-चार दिन पहले जहमत गांव के पास तकनीकी खराबी के चलते खड़ी रही थी। मरम्मत के बाद इसे फिर रूट पर भेजा गया, लेकिन कुछ ही दिनों में यह बड़ी दुर्घटना का शिकार हो गई। क्षेत्र में इस तरह की घटनाओं से लोग सहमे हुए हैं, खासकर तब जब बल्द्वाड़ा-सुंदरनगर मार्ग पर परिवहन सुविधा पहले से ही सीमित है। जाँच के निर्देश : HRTC के प्रबंधक मेहर चंद ने बताया कि घटना की जांच शुरू कर दी गई है, ताकि आग लगने के वास्तविक कारणों का पता लगाया जा सके।
0
comment0
Report
ASAnmol Singh Warring
Nov 11, 2025 17:41:01
0
comment0
Report
SSSanjay Sharma
Nov 11, 2025 16:15:57
Noida, Uttar Pradesh:ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ 'ਟਾਪ ਅਚੀਵਰ' ਐਵਾਰਡ ਨਾਲ ਕੀਤਾ ਸਨਮਾਨਿਤ ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟਾਪ ਅਚੀਵਰ" ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ。 ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ "ਟਾਪ ਅਚੀਵਰ" ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ। ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ. ਕੇ., ਯੂ.ਏ.ਈ., Switzerland, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ sਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਇਸੇ ਤਰ੍ਹਾਂ ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ。
0
comment0
Report
DSDharmindr Singh
Nov 11, 2025 15:49:24
Khanna, Punjab:ਜੇਲ੍ਹ ਵਿੱਚ 23 ਸਾਲਾ ਕੈਦੀ ਦੀ ਸ਼ੱਕੀ ਮੌਤ 'ਤੇ ਖੰਨਾ ਵਿੱਚ ਰੋਸ ਪ੍ਰਦਰਸ਼ਨ, SSP ਦਫ਼ਤਰ ਬਾਹਰ ਲਾਸ਼ ਰੱਖ ਕੇ ਕੀਤਾ ਰੋਡ ਜਾਮ  ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ 23 ਸਾਲਾ ਕੈਦੀ ਹਿਮਾਂਸ਼ੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਤੋਂ ਬਾਅਦ ਮੰਗਲਵਾਰ ਨੂੰ ਖੰਨਾ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਇਨਸਾਫ਼ ਦੀ ਮੰਗ ਕਰਦੇ ਹੋਏ ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਨੂੰ ਐਸਐਸਪੀ ਦਫ਼ਤਰ ਦੇ ਬਾਹਰ ਰੱਖ ਕੇ ਅੰਮ੍ਰਿਤਸਰ–ਦਿੱਲੀ ਰਾਸ਼ਟਰੀ ਰਾਜਮਾਰਗ ਦੀ ਸਰਵਿਸ ਰੋਡ 'ਤੇ ਧਰਨਾ ਦਿੱਤਾ। ਪ੍ਰਦਰਸ਼ਨ ਦੌਰਾਨ ਲਗਭਗ ਇੱਕ ਘੰਟੇ ਤੱਕ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਹਿਮਾਂਸ਼ੂ ਮੂਲ ਰੂਪ ਵਿੱਚ ਬਿਹਾਰ ਦੇ ਖਗੜੀਆ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਪਰਿਵਾਰ ਸਮੇਤ ਖੰਨਾ ਦੇ ਦਲੀਪ ਸਿੰਘ ਨਗਰ, ਗਲੀ ਨੰਬਰ 7 ਵਿੱਚ ਰਹਿ ਰਿਹਾ ਸੀ। ਉਹ ਇੱਕ ਸਾਲ ਪਹਿਲਾਂ ਮੋਬਾਈਲ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਇਆ ਸੀ ਤੇ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਪਰਿਵਾਰ ਦੇ ਦਾਅਵੇ ਮੁਤਾਬਕ, 8 ਨਵੰਬਰ ਨੂੰ ਜੇਲ੍ਹ ਪ੍ਰਸ਼ਾਸਨ ਨੇ ਅਚਾਨਕ ਉਨ੍ਹਾਂ ਨੂੰ ਹਿਮਾਂਸ਼ੂ ਦੀ ਮੌਤ ਦੀ ਸੂਚਨਾ ਦਿੱਤੀ, ਪਰ ਮੌਤ ਦੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹਿਮਾਂਸ਼ੂ ਦੀ ਮਾਂ ਸਰਿਤਾ ਦੇਵੀ ਨੇ ਗੰਭੀਰ ਦੋਸ਼ ਲਗਾਏ ਕਿ “ਜੇਲ੍ਹ ਪੁਲਿਸ ਹਿਮਾਂਸ਼ੂ ਨੂੰ ਰੋਜ਼ਾਨਾ ਬੇਰਹਿਮੀ ਨਾਲ ਕੁੱਟਦੀ ਸੀ। ਹਿਮਾਂਸ਼ੂ ਨੇ ਖੁਦ ਸਾਨੂੰ ਜੇਲ੍ਹ ਤੋਂ ਫ਼ੋਨ ਕਰਕੇ ਦੱਸਿਆ ਸੀ ਕਿ ਉਸ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਸਨੂੰ ਬਚਾ ਲਿਆ ਜਾਵੇ। ਨਹੀਂ ਤਾਂ ਉਸਨੂੰ ਮਾਰ ਦਿੱਤਾ ਜਾਵੇਗਾ। ਪਰਿਵਾਰ ਨੇ ਕਿਹਾ ਕਿ  ਸਾਨੂੰ ਪੂਰਾ ਯਕੀਨ ਹੈ ਕਿ ਉਸਦਾ ਕਤਲ ਕੀਤਾ ਗਿਆ ਹੈ।” ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਜਦੋਂ ਉਹ ਹਿਮਾਂਸ਼ੂ ਦੀ ਲਾਸ਼ ਦੇਖਣ ਲਈ ਲੁਧਿਆਣਾ ਗਏ, ਤਾਂ ਜੇਲ੍ਹ ਪ੍ਰਸ਼ਾਸਨ ਨੇ ਉਨਾਂ ਨੂੰ ਦੇਖਣ ਵੀ ਨਹੀਂ ਦਿੱਤਾ। ਸਰਿਤਾ ਦੇਵੀ ਨੇ ਕਿਹਾ, “ਸਾਨੂੰ ਜੇਲ੍ਹ ਦੇ ਗੇਟ ਤੋਂ ਹੀ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ ਅਤੇ ਸਾਡੇ ਨਾਲ ਬਦਸਲੂਕੀ ਕੀਤੀ ਗਈ। ਜੇਕਰ ਮੌਤ ਕੁਦਰਤੀ ਸੀ ਤਾਂ ਫਿਰ ਲਾਸ਼ ਲੁਕਾਉਣ ਦੀ ਕੀ ਲੋੜ ਸੀ?” ਇਸ ਘਟਨਾ ਦੀ ਖ਼ਬਰ ਫੈਲਦੇ ਹੀ ਖੰਨਾ ਸ਼ਹਿਰ ਵਿੱਚ ਗੁੱਸੇ ਦੀ ਲਹਿਰ ਦੌੜ ਪਈ। ਮੰਗਲਵਾਰ ਸਵੇਰੇ ਪਰਿਵਾਰਕ ਮੈਂਬਰਾਂ ਨਾਲ ਨਾਲ ਸਥਾਨਕ ਨਿਵਾਸੀ ਵੀ ਇਕੱਠੇ ਹੋ ਕੇ ਐਸਐਸਪੀ ਦਫ਼ਤਰ ਦੇ ਬਾਹਰ ਪਹੁੰਚੇ ਅਤੇ ਧਰਨਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਮ੍ਰਿਤਕ ਦੀ ਮੌਤ ਦੀ ਨਿਰਪੱਖ ਜਾਂਚ ਤੇ ਦੋਸ਼ੀ ਜੇਲ੍ਹ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ。 ਬਾਈਟ - ਮ੍ਰਿਤਕ ਦੀ ਮਾਂ ਤੇ ਹੋਰ ਰਿਸ਼ਤੇਦਾਰ  ਵਿਰੋਧ ਪ੍ਰਦਰਸ਼ਨ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਐਸਪੀ (ਆਈ) ਪਵਨਜੀਤ ਚੌਧਰੀ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪਰਿਵਾਰ ਦੀਆਂ ਸਾਰੀ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਸਮਝਾਇਆ ਕਿ ਇਹ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਅਧੀਨ ਹੈ, ਇਸ ਲਈ ਉੱਥੇ ਦੀ ਪੁਲਿਸ ਇਸ ਦੀ ਜਾਂਚ ਕਰੇਗੀ। ਐਸਪੀ (ਆਈ) ਚੌਧਰੀ ਨੇ ਕਿਹਾ ਕਿ ਅਸੀਂ ਪਰਿਵਾਰ ਨੂੰ ਪੂਰਾ ਸਹਿਯੋਗ ਦੇਵਾਂਗੇ। ਜੇਕਰ ਉਨ੍ਹਾਂ ਨੂੰ ਲੁਧਿਆਣਾ ਦੇ ਕਿਸੇ ਅਧਿਕਾਰੀ ਜਾਂ ਥਾਣੇ ਨਾਲ ਸੰਪਰਕ ਕਰਨ ਵਿੱਚ ਮੁਸ਼ਕਲ ਆਉਂਦੀ ਹੈ ਤਾਂ ਅਸੀਂ ਆਪਣੇ ਪੱਧਰ 'ਤੇ ਇੱਕ ਅਧਿਕਾਰੀ ਨਿਯੁਕਤ ਕਰਾਂਗੇ ਜੋ ਉਨ੍ਹਾਂ ਦੀ ਮਦਦ ਕਰੇਗਾ。” ਬਾਈਟ - ਪਵਨਜੀਤ ਚੌਧਰੀ (ਐਸਪੀ)
0
comment0
Report
KKKIRTIPAL KUMAR
Nov 11, 2025 15:46:20
Sangrur, Punjab:ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ 'ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ' *‘ਹਿੰਦ ਦੀ ਚਾਦਰ' ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਕੀਤਾ ਭਾਵੁਕ* *ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਪ੍ਰੋਗਰਾਮ ਉਲੀਕੇ : ਨਰਿੰਦਰ ਕੌਰ ਭਰਾਜ *ਸਰਕਾਰੀ ਰਣਬੀਰ ਕਾਲਜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਨੂੰ ਦਰਸਾਉਂਦੇ ਰੋਸ਼ਨੀ ਤੇ ਆਵਾਜ਼ ਸ਼ੋਅ ਨੂੰ ਦੇਖਣ ਪੁੱਜੇ ਵੱਡੀ ਗਿਣਤੀ ਸ਼ਰਧਾਲੂ *'ਹਿੰਦ ਦੀ ਚਾਦਰ' ਸ਼ੋਅ ਨੇ ਇਤਿਹਾਸ ਦੀ ਮਹਾਨ ਘਟਨਾ ਨੂੰ ਪੇਸ਼ ਕਰਕੇ ਅਨੋਖਾ ਅਨੁਭਵ ਕਰਵਾਇਆ : ਸੰਗਤ ਸੰਗਰੂਰ, 11 ਨਵੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਦੀ ਪੇਸ਼ਕਾਰੀ ਮੰਗਲਵਾਰ ਦੀ ਸ਼ਾਮ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਕੀਤੀ ਗਈ, ਜਿਥੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਇਸ ਸ਼ੋਅ ਦੀ ਪੇਸ਼ਕਾਰੀ ਨੇ ਭਾਵੁਕ ਕਰ ਦਿੱਤਾ। 'ਹਿੰਦ ਦੀ ਚਾਦਰ' ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ 'ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ' ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਡਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ。 ਇਸ ਦੌਰਾਨ ਢਾਡੀ ਸੁਖਦੇਵ ਸਿੰਘ ਬਲੱਗਣ ਦੇ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਇਸ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸੰਗਤ ਦੇ ਰੂਪ ਵਿੱਚ ਐਮ.ਐਲ.ਏ. ਸ੍ਰੀਮਤੀ ਨਰਿੰਦਰ ਕੌਰ ਭਰਾਜ ਵੀ ਸ਼ਾਮਲ ਹੋਏ। ਇਸ ਮੌਕੇ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ。 ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ。 ਉਹਨਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਜਦੋਂਕਿ ਸੰਗਰੂਰ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ۔ ਐਮ.ਐਲ.ਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਚੱਲਕੇ 20 ਨਵੰਬਰ ਨੂੰ ਸੰਗਰੂਰ ਵਿਖੇ ਪ੍ਰਵੇਸ਼ ਕਰੇਗਾ ਅਤੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਠਹਿਰਾ ਕਰੇਗਾ ਅਤੇ 21 ਨਵੰਬਰ ਨੂੰ ਅੱਗੇ পਟਿਆਲਾ ਲਈ ਰਵਾਨਾ ਹੋਵੇਗਾ। ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ 'ਹਿੰਦ ਦੀ ਚਾਦਰ' ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ। ਇਸ ਮੌਕੇ ਸਮੇਤ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ。 ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਐਸ.ਐੱਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ, ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
0
comment0
Report
SPSomi Prakash Bhuveta
Nov 11, 2025 15:36:55
Chamba, Himachal Pradesh:विधायक हंसराज को 22 नवंबर तक मिली अंतरिम जमानत कोर्ट ने विधायक को पुलिस जांच में सहयोग देने के लिए कहा है चंबा। विधायक हंसराज को पोक्सो एक्ट में जिला एवं सत्र न्यायालय से 22 नवंबर तक अग्रिम जमानत मिल गई है। विधायक की तरफ से अधिवक्ता अजय कोचर, लतीफ मोहम्मद और अंकुश गुप्ता के पैनल ने अग्रिम जमानत याचिका दायर की थी, जिस पर कोर्ट से विधायक को बड़ी राहत मिली है। कोर्ट ने विधायक को पुलिस जांच में सहयोग देने के लिए कहा है। चंबा जिले के चुराह से भाजपा के तीन बार के विधायक डा. हंसराज पर युवती ने यौन शोषण के आरोप लगाए हैं। उस दौरान लड़की नाबालिग थी इस पर विधायक के विरुद्ध पॉक्सो एक्ट में मामला दर्ज हुआ है। विधायक ने गिरफ्तारी से बचने के लिए सोमवार को जिला एवं सत्र न्यायाधीश चंबा की अदालत में अधिवक्ताओं के माध्यम से अग्रिम जमानत याचिका दायर की थी। याचिका पर मंगलवार को सुनवाई हुई, जिसमें उन्हें राहत मिली है।
0
comment0
Report
BSBHARAT SHARMA
Nov 11, 2025 15:19:14
Amritsar, Punjab:ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ \n\nਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ\n\nਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ\n ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ੋਅ ਦਾ ਅਨੰਦ ਮਾਣਿਆ \nਅੰਮ੍ਰਿਤਸਰ, 11 ਨਵੰਬਰ\n\nਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਲੜੀ ਤਹਿਤ ਅੱਜ ਸ਼ਾਮ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ 'ਤੇ ਸਿ਼ਰਕਤ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਉੱਦਮ ਲਈ ਧੰਨਵਾਦ ਕਰਦਿਆ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ।\n\nਕੈਬਨਿਟ ਮੰਤਰੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਮਹੀਨਾ ਨਵੰਬਰ ਦੌਰਾਨ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ , ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ। \nਉਨਾਂ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾਂ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ।ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ ।\n\nਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਆਯੋਜਿਤ ਇਸ ਲਾਈਟ ਐਂਡ ਸਾਊਂਡ ਸ਼ੋਅ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦਾ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕੀਤਾ। \n\nਸਮਾਗਮ ਦੀ ਸ਼ੁਰੂਆਤ ਵਿੱਚ ਭਾਈ ਸੁਖਦੇਵ ਸਿੰਘ ਬੂਹ ਦੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ਾਰਾਂ ਸੰਗਤਾਂ ਨੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ।\n\nਇਸ ਮੌਕੇ ਵਿਧਾਇਕ ਸ੍ਰੀਮਤੀ ਜੀਵਨ ਜੋਤ ਕੌਰ , ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ , ਵਿਧਾਇਕ ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ,ਚੈਅਰਮੈਨ ਕਰਮਜੀਤ ਸਿੰਘ ਰਿੰਟੂ,ਪ੍ਭਬੀਰ ਸਿੰਘ ਬਰਾੜ, ਡਿਪਟੀ ਮੇਅਰ ਪ੍ਰਿਯੰਕਾ ,ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਐਸ ਡੀ ਐਮ ਸ ਗੁਰਸਿਮਰਨ ਸਿੰਘ ਅਤੇ ਸ ਮਨਕੰਵਲ ਸਿੰਘ ਚਾਹਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ\n\nByte ਹਰਭਜਨ ਸਿੰਘ ਈਟੀਓ ਕੈਬਿਨੇਟ ਮੰਤਰੀ \n\nਬਾਈਟ ਸੰਗਤਾਂ
0
comment0
Report
Advertisement
Back to top