Back
एआई से बने वीडियो ने सिक्ख भावनाओं को ठेस पहुंचाई, शिरोमणी कमेटी ने लिया नोटिस
KSKapil sharma
Mar 17, 2026 12:06:43
Noida, Uttar Pradesh
ਪ੍ਰੈੱਸ ਨੋਟਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 17 ਮਾਰਚ-
ਆਰਟੀਫੀਸ਼ਲ ਇੰਟੈਲਿਜੈਂਸ (ਏਆਈ) ਤਕਨੀਕ ਨਾਲ ਵੀਡੀਓ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵੱਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਪਲੋਡ ਹੋਈਆਂ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਖਾਏੰੀਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਨਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ。
ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਕੁਝ ਲੋਕਾਂ ਵੱਲੋਂ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਵੀਡੀਓ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ කਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਸਰਕਾਰ ਨੂੰ ਵੀ ਸੰਜੀਦਾ ਪਹੁੰਚ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਯਕੀਨੀ ਬਣਾਏ, ਤਾਂ ਜੋ ਕੋਈ ਵੀ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਵੀਡੀਓ ਨੂੰ ਅੱਗੇ ਸੇਅਰ ਨਾ ਕਰਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBHARAT SHARMA
FollowMar 17, 2026 13:02:11374
Report
SBSANJEEV BHANDARI
FollowMar 17, 2026 12:54:13996
Report
KSKuldeep Singh
FollowMar 17, 2026 12:53:47964
Report
NSNavdeep Singh
FollowMar 17, 2026 12:46:13877
Report
RBRohit Bansal
FollowMar 17, 2026 12:40:10984
Report
SNSUNIL NAGPAL
FollowMar 17, 2026 12:39:58913
Report
NSNavdeep Singh
FollowMar 17, 2026 12:39:441008
Report
KSKapil sharma
FollowMar 17, 2026 12:37:46983
Report
TBTarsem Bhardwaj
FollowMar 17, 2026 12:31:201028
Report
BSBhushan Sharma
FollowMar 17, 2026 12:31:08924
Report
BSBHARAT SHARMA
FollowMar 17, 2026 12:30:501011
Report
VSVARUN SHARMA
FollowMar 17, 2026 12:18:07967
Report
ASAvtar Singh
FollowMar 17, 2026 12:06:231073
Report
KSKapil sharma
FollowMar 17, 2026 11:47:071022
Report