Back
जालंधर के सरकारी स्कूल के 25 छात्र इसरो यात्रा के लिए अहमदाबाद जाएंगे
KSKapil sharma
Mar 18, 2026 13:08:27
Noida, Uttar Pradesh
ਜਲੰਧਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਵਿਦਿਆਰਥੀ ਜਾਣਗੇ ਇਸਰੋ. ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ, ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਆ. ਕਿਹਾ, ਯਾਤਰਾ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਵੇਗੀ ਨਵੀਂ ਦਿਸ਼ਾ. ਜਲੰਧਰ, 18 ਮਾਰਚ : ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਜਾਣ ਦਾ ਮੌਕਾ ਮਿਲਿਆ ਹੈ. 7ਵੀਂ,9ਵੀਂ ਅਤੇ 11ਵੀਂ ਕਲਾਸ ਵਿੱਚ ਪੜ੍ਹਦੇ ਇਨ੍ਹਾਂ ਵਿਦਿਆਰਥੀਆਂ ਵਿੱਚ 15 ਲੜਕੀਆਂ ਅਤੇ 10 ਲੜਕੇ ਸ਼ਾਮਲ ਹਨ. ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਖੇ ਇਨ੍ਹਾਂ ਵਿਦਿਆਰਥੀਆਂ ਨਾਲ ਮੁਲਾਕਾਤ ਕਰਦਿਆਂ ਇਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸੁਨਹਿਰੀ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਯਾਤਰਾ ਤੋਂ ਵੱਧ ਤੋਂ ਵੱਧ ਸਿੱਖਣ ਦੀ ਕੋਸ਼ਿਸ਼ ਕਰਨ ਕਿਉਂਕਿ ਇਹ ਮੌਕਾ ਉਨ੍ਹਾਂ ਦੀ ਜ਼ਿੰਦਗੀ ਬਦਲ ਕੇ ਰੱਖ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਨਾ ਸਿਰਫ਼ ਉਨ੍ਹਾਂ ਦੀ ਪੜ੍ਹਾਈ ਲਈ ਲਾਹੇਵੰਦ ਹੋਵੇਗੀ ਸਗੋਂ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਵੀ ਦੇ ਸਕਦੀ ਹੈ. ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੇ ਨਿਰਮਾਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸਰੋ ਵਰਗੀਆਂ ਸੰਸਥਾਵਾਂ ਦੇ ਦੌਰੇ ਨਾਲ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਵਧੇਗੀ. ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਇਸਰੋ ਦੇ ਸਾਂਝੇ ਯਤਨਾਂ ਸਦਕਾ ਪਹਿਲਾਂ ਬਲਾਕ ਪੱਧਰ ’ਤੇ ਕੁਇੱਜ਼ ਮੁਕਾਬਲੇ ਕਰਵਾਏ ਗਏ ਸਨ, ਜਿਨ੍ਹਾਂ ਵਿੱਚ ਜਿੱਤਣ ਵਾਲੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰ ’ਤੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ 25 ਵਿਦਿਆਰਥੀਆਂ ਨੂੰ ਆਪਣੀ ਮਿਹਨਤ ਤੇ ਪ੍ਰਤਿਭਾ ਸਦਕਾ ਇਸਰੋ ਜਾਣ ਦੇ ਮੌਕਾ ਮਿਲ ਰਿਹਾ ਹੈ। ਵਿਦਿਆਰਥੀਆਂ ਨੇ ਲਈ ਖੁਸ਼ੀ ਪ੍ਰਗਟ ਕਰਤਿਆਂ ਕਿਹਾ ਕਿ ਉਹ ਇਸ ਯਾਤਰਾ ਦੌਰਾਨ ਵੱਧ ਤੋਂ ਵੱਧ ਸਿੱਖਣ ਦੀ ਕੋਸ਼ਿਸ਼ ਕਰਨਗੇ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ADAnkush Dhobal
FollowMar 18, 2026 14:02:110
Report
SBSANJEEV BHANDARI
FollowMar 18, 2026 13:51:22795
Report
VSVARUN SHARMA
FollowMar 18, 2026 13:51:06822
Report
KBKulbir Beera
FollowMar 18, 2026 13:50:30831
Report
KSKapil sharma
FollowMar 18, 2026 13:36:49976
Report
KSKapil sharma
FollowMar 18, 2026 13:35:22946
Report
MTManish Thakur
FollowMar 18, 2026 13:35:041024
Report
SSSandeep Singh
FollowMar 18, 2026 13:33:311082
Report
KDKuldeep Dhaliwal
FollowMar 18, 2026 13:23:581071
Report
VKVipan Kumar
FollowMar 18, 2026 13:22:411065
Report
KKKIRTIPAL KUMAR
FollowMar 18, 2026 13:22:101032
Report
BSBHARAT SHARMA
FollowMar 18, 2026 13:21:221027
Report
MTManish Thakur
FollowMar 18, 2026 13:09:411034
Report
VKVipan Kumar
FollowMar 18, 2026 13:07:571029
Report