Back
मान ने मोहाली से अंतरराष्ट्रीय उड़ानों के विस्तार से रोजगार बढ़ाने की बात कही
SSSanjay Sharma
Jan 02, 2026 14:49:09
Noida, Uttar Pradesh
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ
* ਪੰਜਾਬ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਤਾਰ ਕਰੇਗਾ: ਸੀ.ਐਚ.ਆਈ.ਏ.ਐਲ. ਨੇ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈਕ ਸੌਂਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਵਿੱਚ ਨੌਕਰੀਆਂ, ਵਪਾਰ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੋਹਾਲੀ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਜਲਦ ਸ਼ੁਰੂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਿਕਾਸ ਕੇਂਦਰ-ਪੰਜਾਬ ਦੀ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ。
ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਵੱਲੋਂ ਪੰਜਾਬ ਸਰਕਾਰ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈੱਕ ਭੇਟ ਕੀਤਾ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਿਰੰਤਰ ਵਿਕਾਸ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਕਾਰ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੋਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਨੂੰ ਵਿਸ਼ਵ ਦੇ ਵੱਖ-ਵੱਖ ਸਥਾਨਾਂ ਨਾਲ ਜੋੜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦੇ ਮੌਕੇ ਪੈਦਾ ਕਰਨ ਵਿੱਚ ਮਦਦ ਕਰੇਗਾ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ。
ਮੁੱਖ ਮੰਤਰੀ ਨੇ ਕਿਹਾ ਕਿ ਇਹ ਖਿੱਤੇ ਅਤੇ ਵਿਸ਼ਵ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸੂਬੇ ‘ਚ ਸੁਖਾਲੀ ਆਵਾਜਾਈ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਖੇਤਰ ਵਿੱਚ ਵਪਾਰ, ਵਣਜ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼ੁਰੂ ਕਰਨ ਨਾਲ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਨਾਲ ਹੀ ਇਹ ਕਦਮ ਦੁਨੀਆ ਭਰ ਦੇ ਮੋਹਰੀ ਉੱਦਮੀਆਂ ਨੂੰ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਆਕਰਸ਼ਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਵਧੇਰੇ ਅਹਿਮ ਸਾਬਤ ਹੋਣ ਦੇ ਨਾਲ-ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ સਥાન ਵਜੋਂ ਪ੍ਰਦਰਸ਼ਿਤ ਕਰੇਗਾ。
ਇਸ ਦੌਰਾਨ ਸੀਐਚਆਈਏਐਲ ਮੈਨੇਜਮੈਂਟ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੇ ਮਾਰਗਦਰਸ਼ਨ, ਸਮਰਥਨ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ, ਜਿਸ ਕਰਕੇ ਹਵਾਈ ਅੱਡੇ ਦੇ ਵਿਕਾਸ ਅਤੇ ਆਪ੍ਰੇਸ਼ਨਲ ਗਤੀਵਿਧੀਆਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੀ ਹੈ। ਲਾਭਅੰਸ਼ ਦਾ ਇਹ ਚੈਕ ਸੌਂਪਣਾ ਸੀਐਚਆਈਏਐਲ ਦੀ ਮਜ਼ਬੂਤ ਵਿੱਤੀ ਸਥਿਤੀ ਅਤੇ ਹਿੱਸੇਦਾਰਾਂ ਦਰਮਿਆਨ ਬਿਹਤਰ ਸਹਿਯੋਗ ਨੂੰ ਦਰਸਾਉਂਦਾ ਹੈ, ਜੋ ਵਾਧੂ ਅੰਤਰਰਾਸ਼ਟਰੀ ਰੂਟਾਂ ਸਮੇਤ ਭਵਿੱਖ ਦੇ ਵਿਸਥਾਰ ਲਈ ਰਾਹ ਪੱਧਰਾ ਕਰਦਾ ਹੈ। ਜ਼ਿਕਰਯੋਗ ਹੈ ਕਿ ਵਿੱਤੀ ਸਾਲ 2025-26 ਲਈ ਲਾਭਅੰਸ਼ ਸੀਐਚਆਈਏਐਲ ਬੋਰਡ ਦੁਆਰਾ 12 ਦਸੰਬਰ, 2025 ਨੂੰ ਐਲਾਨਿਆ ਗਿਆ ਸੀ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowJan 02, 2026 15:49:58Noida, Uttar Pradesh:MANALI, KULLU (HIMACHAL PRADESH): FIRST SNOWFALL OF YEAR COVERS LAHAUL & SPITI/ VISUALS/ REAX
0
Report
RBRohit Bansal
FollowJan 02, 2026 15:49:480
Report
SSSanjay Sharma
FollowJan 02, 2026 15:48:060
Report
ADAnkush Dhobal
FollowJan 02, 2026 14:37:180
Report
BSBALINDER SINGH
FollowJan 02, 2026 14:34:240
Report
MJManoj Joshi
FollowJan 02, 2026 14:14:230
Report
PSParambir Singh Aulakh
FollowJan 02, 2026 14:12:550
Report
SSSanjay Sharma
FollowJan 02, 2026 13:38:04Noida, Uttar Pradesh:LAHAUL SPITI SNOWFALL FRESH SNOWFALL IN LAHAUL & SPITI (HIMACHAL PRADESH)
0
Report
VSVARUN SHARMA
FollowJan 02, 2026 13:37:520
Report
MJManoj Joshi
FollowJan 02, 2026 13:35:470
Report
ADAnkush Dhobal
FollowJan 02, 2026 13:26:590
Report
SSSanjay Sharma
FollowJan 02, 2026 13:21:300
Report
0
Report
SSSanjay Sharma
FollowJan 02, 2026 12:23:510
Report