Back
350वीं शहादत पर जम्मू-कश्मीर हिंदू समुदाय के साथ नगर कीर्तन का आयोजन
SSSanjay Sharma
Nov 10, 2025 15:50:11
Noida, Uttar Pradesh
ਪ੍ਰੈੱਸ ਨੋਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਚ ਭਰਵੀਂ ਸ਼ਮੂਲੀਅਤ ਕਰੇਗਾ ਹਿੰਦੂ ਸਮਾਜ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜੰਮੂ ਕਸ਼ਮੀਰ ਨਾਲ ਸਬੰਧਤ ਹਿੰਦੂ ਸਮਾਜ ਦੇ ਆਗੂਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 10 ਨਵੰਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਧਾਰਮਿਕ ਸਮਾਗਮਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਅਤੇ ਕਸ਼ਮੀਰ ਦੇ ਹਿੰਦੂ ਸਮਾਜ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਅਤੇ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਇਕੱਤਰਤਾ ਸ਼ਤਾਬਦੀ ਸਮਾਗਮਾਂ ਵਿਚ ਜੰਮੂ ਕਸ਼ਮੀਰ ਦੇ ਹਿੰਦੂ ਭਾਈਚਾਰੇ ਦੀ ਸ਼ਮੂਲੀਅਤ ਦੇ ਉਦੇਸ਼ ਨਾਲ ਕੀਤੀ ਗਈ, ਜਿਸ ਵਿੱਚ ਪੁੱਜੇ ਹਿੰਦੂ ਆਗੂਆਂ ਨੇ ਜਿਥੇ ਨਗਰ ਕੀਰਤਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ, ਉਥੇ ਸ਼ਤਾਬਦੀ ਸਮਾਗਮ ਸਮੇਂ ਹਾਜ਼ਰ ਹੋਣ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਕਸ਼ਮੀਰ ਦੇ ਪੰਡਿਤਾਂ ਦਾ ਜਿਕਰ ਮਹੱਤਵਪੂਰਨ ਸਥਾਨ ਰੱਖਦਾ ਹੈ। ਜਦੋਂ ਮੁਗਲਾਂ ਦੇ ਜ਼ੁਲਮੀ ਦੌਰ ਵਿੱਚ ਕਸ਼ਮੀਰ ਦੇ ਪੰਡਿਤ ਆਪਣੇ ਧਾਰਮਿਕ ਹੱਕਾਂ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੋਲ ਪਹੁੰਚੇ ਸਨ, ਤਾਂ ਗੁਰੂ ਸਾਹਿਬ ਨੇ ਉਨ੍ਹਾਂ ਦੀ ਧਾਰਮਿਕ ਅਜ਼ਾਦੀ ਖ਼ਾਤਰ ਕੁਰਬਾਨੀ ਦਾ ਸੰਕਲਪ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਟਨ, ਕਸ਼ਮੀਰ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਕਸ਼ਮੀਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਰਾਜਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਤਕ ਪਹੁੰਚੇਗਾ। ਕਸ਼ਮੀਰ ਤੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਮੁੱਖ ਸ਼ਤਾਬਦੀ ਸਮਾਗਮਾਂ ਵਿੱਚ ਕਸ਼ਮੀਰੀ ਪੰਡਿਤਾਂ ਅਤੇ ਹਿੰਦੂ ਭਾਈਚਾਰੇ ਦੀ ਸ਼ਮੂਲੀਅਤ ਲਈ ਅਹਿਮ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਭਾਰਤ ਦੇ ਸਾਂਝੇ ਸਭਿਆਚਾਰ ਅਤੇ ਧਾਰਮਿਕ ਸਾਂਝ ਦੀ ਮਿਸਾਲ ਪੈਦਾ ਕੀਤੀ ਸੀ। ਇਸ ਰੂਹਾਨੀ ਸੁਨੇਹੇ ਨੂੰ ਅੱਜ ਦੀ ਦੁਨੀਆਂ ਤੱਕ ਪਹੁੰਚਾਉਣਾ ਹਰ ਮਨੁੱਖ ਦਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼-ਵਿਦੇਸ਼ ਵਿੱਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ ’ਤੇ ਪਹੁੰਚਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਕਸ਼ਮੀਰ ਦੇ ਹਿੰਦੂ ਆਗੂਆਂ ਵੱਲੋਂ ਸ੍ਰੀ ਰਾਜੇਸ਼ ਗੁਪਤਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਨੇ ਲੋਕਾਂ ਨੂੰ ਆਪਣੇ ਧਰਮ, ਸਭਿਆਚਾਰ ਤੇ ਆਤਮ-ਗੌਰਵ ਦੀ ਰੱਖਿਆ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਸ਼ਹਾਦਤ ਦੀ ਸ਼ਤਾਬਦੀ ਮੌਕੇ ਸਿੱਖਾਂ ਦੇ ਨਾਲ ਨਾਲ ਹਿੰਦੂ ਸਮਾਜ ਅੰਦਰ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਆਪਸੀ ਭਾਈਚਾਰਕ ਸਾਂਝ ਲਈ ਵੱਡਾ ਯਤਨ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅੱਗੋਂ ਵੀ ਧਾਰਮਿਕ ਤੌਰ ਤੇ ਅਗਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਿੰਦੂ ਸਮਾਜ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਵੀ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਜਿਲ੍ਹਾ ਗੁਰਦੁਆਰਾ ਕਮੇਟੀਆਂ ਨਾਲ ਕੀਤੀਆਂ ਵਿਚਾਰਾਂ ਇਸੇ ਦੌਰਾਨ ਜੰਮੂ ਕਸ਼ਮੀਰ ਦੀਆਂ ਜਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਆਗੂਆਂ ਨਾਲ ਮੀਟਿੰਗ ਕਰਕੇ ਗੁਰਦੁਰਾ ਮਟਨ ਸਾਹਿਬ ਕਸ਼ਮੀਰ ਤੋਂ 15 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਦਸਿਆ ਕਿ 14 ਨਵੰਬਰ ਰਾਤ ਨੂੰ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਬੜਗਾਮ ਜੰਮੂ ਕਸ਼ਮੀਰ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ 15 ਨਵੰਬਰ ਨੂੰ ਗੁਰਦੁਆਰਾ ਮਟਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਨਗਰ ਕੀਰਤਨ ਆਰੰਭ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸ. ਅਜੀਤ ਸਿੰਘ, ਜਿਲ੍ਹਾ ਗੁਰਦੁਆਰਾ ਕਮੇਟੀ ਸ਼੍ਰੀਨਗਰ ਦੇ ਜਰਨਲ ਸਕੱਤਰ ਸ. ਗੁਰਮੀਤ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਸ. ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਸ. ਨਾਨਕ ਸਿੰਘ ਪ੍ਰਧਾਨ, ਸ. ਜਰਨੈਲ ਸਿੰਘ ਸਕੱਤਰ ਤੇ ਸ. ਜੋਗਿੰਦਰ ਸਿੰਘ ਅਕਾਊਂਟੈਂਟ ਜ਼ਿਲ੍ਹਾ ਗੁਰਦੁਆਰਾ ਕਮੇਟੀ ਅਨੰਦਨਾਗ, ਸ. ਦਰਬਾਰੀ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਕਮੇਟੀ ਕੁਲਗਾਮ, ਪ੍ਰੋ. ਹਰਦਿਆਲ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਕਮੇਟੀ ਰਾਜੌਰੀ, ਐਡਵੋਕੇਟ ਬਿਕਰਮਦੀਪ ਸਿੰਘ ਤੇ ਸ. ਸੁਰਿੰਦਰ ਸਿੰਘ ਚੰਨੀ ਕਾਨੂੰਨੀ ਸਲਾਹਕਾਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ, ਸ. ਕੁਲਦੀਪ ਸਿੰਘ ਸੋਢੀ ਪ੍ਰਧਾਨ ਸਿੱਖ ਸਿਖਆਲਿਆ ਸਭਾ ਕਸ਼ਮੀਰ, ਸ. ਹਰਜੀਤ ਸਿੰਘ ਸਲਾਹਕਾਰ ਆਲ ਜੰਮੂ ਕਸ਼ਮੀਰ ਸਿੱਖ ਕੋਰਡੀਨੇਸ਼ਨ ਕਮੇਟੀ, ਸ. ਕੁਲਵੰਤ ਸਿੰਘ ਪ੍ਰਧਾਨ ਤੇ ਸ. ਫਲੇਲ ਸਿੰਘ ਜਨਰਲ ਸਕੰਤਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਲਵਾਮਾ, ਸ. ਰਾਜਿੰਦਰ ਸਿੰਘ ਮੈਂਬਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰਾਮੁੱਲਾਂ, ਸ. ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀਨਗਰ, ਸ. ਜਗਮੋਹਨ ਸਿੰਘ ਵਜ਼ੀਰ ਮੈਂਬਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ, ਸ. ਜਸਪਾਲ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਓਦੈਪੁਰ, ਸ. ਸੁਖਦੇਵ ਸਿੰਘ ਚੀਫ ਕੋਆਰਡੀਨੇਟਰ, ਭਾਈ ਬਲਵੰਤ ਸਿੰਘ ਇੰਚਾਰਜ, ਸ. ਪਰਮਜੀਤ ਸਿੰਘ ਸਲਾਹਕਾਰ, ਸ. ਬੈਂਤ ਸਿੰਘ ਮੀਡੀਆ ਸਲਾਹਕਾਰ ਤੇ ਸ. ਓਂਕਾਰ ਸਿੰਘ ਮੈਂਬਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਹੋਰ ਮੌਜੂਦ ਸਨ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowNov 10, 2025 17:50:300
Report
NSNavdeep Singh
FollowNov 10, 2025 17:42:340
Report
SSSanjay Sharma
FollowNov 10, 2025 17:40:210
Report
ATAnuj Tomar
FollowNov 10, 2025 17:04:290
Report
DSDharmindr Singh
FollowNov 10, 2025 17:01:160
Report
BNBISHESHWAR NEGI
FollowNov 10, 2025 16:49:230
Report
ADAnkush Dhobal
FollowNov 10, 2025 16:49:080
Report
SSSanjay Sharma
FollowNov 10, 2025 16:47:02Noida, Uttar Pradesh:DELHI union HOME MINISTER AMIT SHAH ARRIVES AT LNJP HOSPITAL INSIDE VISUALS
0
Report
VKVarun Kaushal
FollowNov 10, 2025 16:46:460
Report
KBKulbir Beera
FollowNov 10, 2025 16:45:560
Report
SSSanjay Sharma
FollowNov 10, 2025 16:45:32Noida, Uttar Pradesh:AMRITSAR (PUNJAB): EXPLOSION TAKES PLACE IN CAR NEAR RED FORT IN DELHI/ POLICE CONDUCT PATROLLING & CHECKING CAMPAIGN/ VISUALS
0
Report
SSSanjay Sharma
FollowNov 10, 2025 16:45:220
Report
SSSanjay Sharma
FollowNov 10, 2025 16:45:10Noida, Uttar Pradesh:Wt jain Mandir se Bramha prakash wt on delhi blast from jain Mandir
मंदिर के सेवादारों ने जिन लोगों ने लाइव देखा है ब्लास्ट उनकी बाइट है
0
Report
SSSanjay Sharma
FollowNov 10, 2025 16:36:01Noida, Uttar Pradesh:अमित शाह धमाके की जगह जा रहे हैं और अस्पताल भी जाएंगे
i -20 कार में धमाका हुआ है
NIA जाँच कर रही है
सभी ऐंगल से जाँच होगी
जो भी नतीजा आएगा
जनता के सामने रखेंगे
0
Report
PPPraveen Pandey
FollowNov 10, 2025 16:17:19Kanpur, Uttar Pradesh:दिल्ली में ब्लास्ट के बाद कानपुर में अलर्ट जारी. संयुक्त पुलिस कमिश्नर सहित डीसीपी रैंक के अधिकारी सड़कों पर उतरे. पुलिस सड़कों और चौराहों पर वाहनों की चेकिंग कर रही है. संदिग्धों पर पुलिस की नजर.
0
Report