Back
PMDS और MMS सम्मानित: गणतंत्र दिवस पर पंजाब पुलिस के 15 अधिकारी चुने गए
SSSanjay Sharma
Jan 25, 2026 13:02:23
Noida, Uttar Pradesh
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐم.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
- ਡੀਜੀਪੀ ਗੌਰਵ ਯਾਦਵ ਵੱਲੋਂ ਐਵਾਰਡ ਜੇਤੂਆਂ ਨੂੰ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ
ਚੰਡੀਗੜ੍ਹ, 25 ਜਨਵਰੀ:
ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ。
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇਨਵੈਸਟੀਗੇਸ਼ਨ (ਲੋਕਪਾਲ) ਪੰਜਾਬ ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਪੰਜਾਬ ਐਲ.ਕੇ ਯਾਦਵ ਅਤੇ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ。
ਇਸੇ ਤਰ੍ਹਾਂ ਇੱਕ ਆਈਪੀਐਸ ਅਧਿਕਾਰੀ ਡੀਆਈਜੀ ਸੁਰੱਖਿਆ ਰਾਜ ਭਵਨ ਜਸਦੇਵ ਸਿੰਘ ਸਿੱਧੂ ਅਤੇ ਪੰਜ ਪੀਪੀਐਸ ਅਧਿਕਾਰੀਆਂ, ਜਿਨ੍ਹਾਂ ਵਿੱਚ ਏਆਈਜੀ ਐਸਐਸਜੀ ਰਣਦੀਪ ਸਿੰਘ ਮਾਨ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਸਿੰਘ, ਡੀਐਸਪੀ ਵਿਜੀਲੈਂਸ ਬਿਊਰੋ ਨਵਦੀਪ ਸਿੰਘ, ਏਸੀਪੀ ਪੀਬੀਆਈ ਅੰਮ੍ਰਿਤਸਰ ਸਪਿੰਦਰ ਕੌਰ ਅਤੇ ਡੀਐਸਪੀ ਐਸਪੀਯੂ ਹਰਿੰਦਰਦੀਪ ਸਿੰਘ, ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਵਾਸਤੇ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ/ਕਰਚਾਰੀਆਂ ਵਿੱਚ ਇੰਸਪੈਕਟਰ ਸੁਖਜੀਤ ਸਿੰਘ, ਇੰਸਪੈਕਟਰ ਹਰੀਸ਼ ਕੁਮਾਰ, ਲੇਡੀ ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਤਲਵਿੰਦਰ ਸਿੰਘ, ਇੰਸਪੈਕਟਰ ਰਾਜਿੰਦਰ ਕੁਮਾਰ, ਇੰਸਪੈਕਟਰ ਪ੍ਰਿਤਪਾਲ ਸਿੰਘ, ਲੇਡੀ ਸਬ-ਇੰਸਪੈਕਟਰ (ਐਸਆਈ) ਧਰਮਜੀਤ ਕੌਰ, ਐਸਆਈ ਭੁਪਿੰਦਰ ਸਿੰਘ ਅਤੇ ਏਐਸਆਈ ਸਵਰਨਜੀਤ ਕੌਰ ਸ਼ਾਮਲ ਹਨ。
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowJan 25, 2026 14:52:560
Report
RMRakesh Malhi
FollowJan 25, 2026 14:49:200
Report
ADAnkush Dhobal
FollowJan 25, 2026 14:49:020
Report
MJManoj Joshi
FollowJan 25, 2026 14:46:230
Report
SSSanjay Sharma
FollowJan 25, 2026 14:35:070
Report
KSKapil sharma
FollowJan 25, 2026 14:34:540
Report
SSSanjay Sharma
FollowJan 25, 2026 14:31:480
Report
DSDharmindr Singh
FollowJan 25, 2026 14:31:370
Report
BSBHARAT SHARMA
FollowJan 25, 2026 14:31:110
Report
BSBhushan Sharma
FollowJan 25, 2026 14:03:220
Report
SSSanjay Sharma
FollowJan 25, 2026 14:03:02Noida, Uttar Pradesh:BANIHAL SNOWFALL TOURIST BANIHAL, RAMBAN (J&K): BANIHAL RECEIVES SNOWFALL
0
Report
NSNitesh Saini
FollowJan 25, 2026 14:00:200
Report
BKBIMAL KUMAR
FollowJan 25, 2026 13:51:200
Report
BKBIMAL KUMAR
FollowJan 25, 2026 13:33:330
Report
RBRohit Bansal
FollowJan 25, 2026 13:33:100
Report