Back
जम्मू-कश्मीर में नगर कीर्तन की तैयारी, गवर्नर से मुलाकात तय
AAAsrar Ahmad
Oct 28, 2025 08:15:40
Noida, Uttar Pradesh
ਪ੍ਰੈੱਸ ਨੋਟ 
-ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ- ਐਡਵੋਕੇਟ ਧਾਮੀ 
-ਲਖਨਪੁਰ ਜੰਮੂ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦਾ ਨਵਾਂ ਦਰਬਾਰ ਹਾਲ ਸੰਗਤ ਅਰਪਣ 
-ਐਡਵੋਕੇਟ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ 
ਅੰਮ੍ਰਿਤਸਰ, 28 ਅਕਤੂਬਰ-
ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆ ਨੂੰ ਸੌਂਪੀ ਗਈ ਸੀ。
ਇਸ ਮੌਕੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਗਤ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਇਸੇ ਸਾਲ ਨਵੰਬਰ ਮਹੀਨੇ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਕੀਤੀ ਫ਼ਰਿਆਦ ਮਗਰੋਂ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦत ਦਿੱਤੀ। ਉਨ੍ਹਾਂ ਦੀ ਸ਼ਹੀਦੀ ਸ਼ਤਾਬਦੀ ਮੌਕੇ ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣ ਵਾਲਾ ਨਗਰ ਕੀਰਤਨ ਇਤਿਹਾਸਕ ਹੋਵੇਗਾ, ਜੋ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਸੰਕਲਪ ਦੇ ਰੂਬਰੂ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਤਿਹਾਸਕ ਨਗਰ ਕੀਰਤਨ ਜੰਮੂ ਕਸ਼ਮੀਰ ਦੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ。
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਭਲਕੇ 29 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਸਮੇਂ ਨਗਰ ਕੀਰਤਨ ਦੀਆਂ ਤਰੀਕਾਂ ਨਿਰਧਾਰਤ ਕਰਨ ਦੇ ਨਾਲ-ਨਾਲ ਸਮੁੱਚੇ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਉਥੇ ਹੀ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪુર ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ。
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਾਰਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ。
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿਂਘ ਧਾਮੀ ਸਮੇਤ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸੀਨੀਅਰ ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ, ਸ. ਨਰਿੰਦਰ ਸਿੰਘ ਬਾੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਜਤਿੰਦਰਪਾਲ ਸਿੰਘ ਐਕਸੀਅਨ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਜ਼ਿਲ੍ਹਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਭੋਲਾ ਸਿੰਘ, ਸ. ਨਿਰਮਲ ਸਿੰਘ ਕਰਤਾਰ ਪਬਲਿਕ ਸਕੂਲ, ਸ. ਨਵਜੋਤ ਸਿੰਘ ਪ੍ਰਧਾਨ ਨੌਜਵਾਨ ਸਭਾ, ਸ. ਸੁਖਦੇਵ ਸਿੰਘ ਸਮਾਜ ਸੇਵੀ, ਸ. ਗੁਰਦੀਪ ਸਿੰਘ ਲੱਛੀਪੁਰ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਦੇ ਮੈਨੇਜਰ ਸ. ਸਰਬਜੀਤ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਭਾਈ ਹਰਭਿੰਦਰ ਸਿਂਘ, ਯੂਥ ਅਕਾਲੀ ਆਗੂ ਸ. ਜਸਪ੍ਰੀਤ ਸਿੰਘ ਰਾਣਾ, ਪ੍ਰਚਾਰਕ ਭਾਈ ਬਟਨਾਮ ਸਿੰਘ, ਭਾਈ ਵਰਿਆਮ ਸਿੰਘ ਤੇ ਭਾਈ ਮਿਹਰਬਾਨ ਸਿੰਘ ਅਤੇ ਹੋਰ ਮੌਜੂਦ ਸਨ。
ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
6
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NSNaresh Sethi
FollowOct 29, 2025 13:49:5814
Report
BKBIMAL KUMAR
FollowOct 29, 2025 13:45:3610
Report
BSBhushan Sharma
FollowOct 29, 2025 13:45:1414
Report
KSKamaldeep Singh
FollowOct 29, 2025 13:32:302
Report
RMRakesh Malhi
FollowOct 29, 2025 13:32:234
Report
SSSanjay Sharma
FollowOct 29, 2025 13:32:061
Report
VSVARUN SHARMA
FollowOct 29, 2025 13:23:542
Report
MSManish Sharma
FollowOct 29, 2025 13:20:343
Report
ADAnkush Dhobal
FollowOct 29, 2025 13:00:452
Report
SSSanjay Sharma
FollowOct 29, 2025 12:48:423
Report
RBRohit Bansal
FollowOct 29, 2025 12:33:393
Report
SPSomi Prakash Bhuveta
FollowOct 29, 2025 12:31:500
Report
SSSandeep Singh
FollowOct 29, 2025 12:30:470
Report
VBVIJAY BHARDWAJ
FollowOct 29, 2025 12:24:271
Report
BSBHARAT SHARMA
FollowOct 29, 2025 12:22:541
Report