Back
पंजाब CM मान ग्राम न्यालिया पर समिति बनाकर केंद्र कदमों के विरुद्ध कानूनी तैयारी
AZAbhinva zeepunjabi
Feb 12, 2026 04:20:12
Noida, Uttar Pradesh
ਮੁੱਖ ਮੰਤਰੀ ਦਫ਼ਤਰ, ਪੰਜਾਬ
ਪੰਜਾਬ ਸਰਕਾਰ ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ 'ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗਰਾਮ ਨਿਆਲਿਆ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਵਾਂਗੇ, ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਾਨੂੰਨ ਦਾ ਰਾਜ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ, ਨਿਆਂਪਾਲਿਕਾ ਵਿੱਚ ਨੈਤਿਕਤਾ ਸਭ ਤੋਂ ਉੱਪਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਿਉਂਸਿਪਲ ਭਵਨ 50,000 ਨੌਕਰੀਆਂ ਦੇ ਪੱਤਰਾਂ ਨਾਲ 'ਨਿਯੁਕਤੀ ਭਵਨ' ਬਣ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਚੰਡੀਗੜ੍ਹ, 11 ਫਰਵਰੀ:
ਗ੍ਰਾਮ ਨਿਆਲਿਆ ਲਈ ਕੇਂਦਰ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁੱਧ ਸਪੱਸ਼ਟ ਲਕੀਰ ਖਿੱਚਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਨੂੰ ਗੈਰ-ਵਿਹਾਰਕ ਹੈ ਤੇ ਕਾਨੂੰਨੀ ਭਾਈਚਾਰੇ ਦੇ ਹਿੱਤਾਂ ਦੇ ਉਲਟ ਦੱਸਿਆ ਅਤੇ ਕਿਹਾ ਕਿ ਸਰਕਾਰ ਸੂਬੇ ਵਿੱਚ ਇਸ ਮੁੱਦੇ 'ਤੇ ਫੈਸਲਾਕੁੰਨ ਕਦਮ ਚੁੱਕਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੂੰ ਕੇਂਦਰ ਸਰਕਾਰ ਕੋਲ ਢੁਕਵੇਂ ਪੱਧਰ 'ਤੇ ਉਠਾਉਣਗੇ。
ਇਸ ਮੁੱਦੇ ਨੂੰ ਸੰਸਥਾਗਤ ਅਖੰਡਤਾ ਅਤੇ ਲੋਕਾਂ ਦੇ ਭਰੋਸੇ ਨਾਲ ਸਬੰਧਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਆਂਪਾਲਿਕਾ ਵਿੱਚ ਕਾਨੂੰਨ ਦਾ ਰਾਜ ਅਤੇ ਨੈਤਿਕ ਮਾਪਦੰਡ ਸਰਵਉੱਚ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ。
ਮੀਟਿੰਗ ਦੇ ਸਥਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਇਸ ਮਿਉਂਸਿਪਲ ਭਵਨ ਨੂੰ 'ਨਿਯੁਕਤੀ ਭਵਨ' ਵਜੋਂ ਜਾਣਿਆ ਜਾਂਦਾ ਹੈ, ਕਿਉਂਕਿ ਇੱਥੇ ਕੁੱਲ 63,000 ਨੌਕਰੀਆਂ ਵਿੱਚੋਂ ਲਗਪਗ 50,000 ਨਿਯੁਕਤੀ ਪੱਤਰ ਸੌਂਪੇ ਗਏ ਹਨ।"
ਉਨ੍ਹਾਂ ਅੱਗੇ ਕਿਹਾ, "ਪੰਜਾਬ ਸਰਕਾਰ ਨੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਪਹਿਲਾਂ ਹੀ ਬਹੁਤ ਸਾਰੇ ਲੋਕ ਪੱਖੀ ਅਤੇ ਨਾਗਰਿਕ ਕੇਂਦਰਿਤ ਫੈਸਲਿਆਂ ਲਏ ਹਨ ਅਤੇ ਕਈ ਹੋਰ ਫ਼ੈਸਲੇ ਲਏ ਜਾ ਰਹੇ ਹਨ। ਲੋਕਤੰਤਰ ਵਿੱਚ ਲੋਕ ਸਰਵਉੱਚ ਹੁੰਦੇ ਹਨ। ਆਪਣੀ ਸੱਤਾ ਦੇ ਦੌਰ ਵਿੱਚ ਮਹਿਲਾਂ ਵਿੱਚ ਰਹਿਣ ਵਾਲਿਆਂ ਨੇ ਆਪਣੇ ਘਰਾਂ ਦੇ ਦਰਵਾਜ਼ੇ ਲੋਕਾਂ ਲਈ ਬੰਦ ਕਰ ਦਿੱਤੇ ਸਨ ਪਰ ਜਦੋਂ ਲੋਕਾਂ ਨੂੰ ਮੌਕਾ ਮਿਲਿਆ ਤਾਂ ਉਨ੍ਹਾਂ ਮਹਿਲਾਂ ਵਾਲਿਆਂ ਦੇ ਘਰਾਂ ਦੇ ਦਰਵਾਜ਼ੇ ਬਾਹਰੋਂ ਬੰਦ ਕਰ ਦਿੱਤੇ।"
ਇਸ ਤੋਂ ਪਹਿਲਾਂ ਐਡਵੋਕੇਟ ਜਨਰਲ ਪੰਜਾਬ ਮਨਿੰਦਰਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਸਮਾਗਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NSNavdeep Singh
FollowFeb 12, 2026 06:47:170
Report
VSVARUN SHARMA
FollowFeb 12, 2026 06:34:000
Report
NLNitin Luthra
FollowFeb 12, 2026 06:33:440
Report
BSBHARAT SHARMA
FollowFeb 12, 2026 06:32:560
Report
RBRohit Bansal
FollowFeb 12, 2026 06:31:440
Report
KKKIRTIPAL KUMAR
FollowFeb 12, 2026 06:07:400
Report
KSKuldeep Singh
FollowFeb 12, 2026 06:02:470
Report
RBRohit Bansal
FollowFeb 12, 2026 06:01:140
Report
SNSUNIL NAGPAL
FollowFeb 12, 2026 05:45:320
Report
AZAbhinva zeepunjabi
FollowFeb 12, 2026 04:47:050
Report
AZAbhinva zeepunjabi
FollowFeb 12, 2026 04:02:260
Report
ASAnmol Singh Warring
FollowFeb 12, 2026 03:46:220
Report
MSManish Shanker
FollowFeb 12, 2026 03:46:060
Report
KBKulbir Beera
FollowFeb 12, 2026 03:45:490
Report