Back
पंजाब विजीलेंस ब्यूरो ने रिश्वत लेते सहायक inspector को रंगे हाथ पकड़ा
KSKapil sharma
Mar 25, 2026 18:00:26
Noida, Uttar Pradesh
ਵਿਜੀਲੈਂਸ ਬਿਊਰੋ ਪੰਜਾਬ *ਵਿਜੀਲੈਂਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ* ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ। ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ ਏਆਈ ਸਿੱਖਿਆ ਨੂੰ ਪੰਜਾਬ ਦੇ ਹਰ ਸਕੂਲ ਤੱਕ ਪਹੁੰਚਾ ਰਹੇ ਹਾਂ: ਹਰਜੋਤ ਸਿੰਘ ਬੈਂਸ. ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ: ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ, ਜੋ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਦਾ ਗ੍ਰੈਂਡ ਫਿਨਾਲੇ ਹੋ ਨਿਬੜੀ। ਇਸ ਪ੍ਰਾਜੈਕਟ ਦਾ ਉਦੇਸ਼ ਵਿਦਿਆਰਥੀਆਂ ਦਰਮਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਪ੍ਰੋਜੈਕਟ ਫਸਟ ਅਕੈਡਮੀ ਆਫ ਆਰਟੀਫੀਸ਼ੀਅਲ ਇੰਟੈਲੀਜੈਂਸ (ਐਫਏਈ) ਅਤੇ ਸਕਿੱਲੀਅਰੀਅਮ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ, ਜਿਸ ਤਹਿਤ ਪੰਜਾਬ ਭਰ ਦੇ 22 ਸਕੂਲਾਂ ਦੇ 1,000 ਤੋਂ ਵੱਧ ਵਿਦਿਆਰਥੀ ਅਤੇ 22 ਅਧਿਆਪਕ ਨੇ ਸਿਖਲਾਈ ਪ੍ਰਾਪਤ ਕੀਤੀ। ਪੀਐਸਈਬੀ ਅਤੇ ਇਸ ਪ੍ਰੋਗਰਾਮ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਨੌਜਵਾਨ ਸਿਖਿਆਰਥੀਆਂ ਵਿੱਚ ਨਵੀਨਤਾ, ਤਕਨੀਕੀ ਹੁਨਰ, ਰਚਨਾਤਮਕਤਾ ਅਤੇ ਲੀਡਰਸ਼ਿਪ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ gਇ ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਭਵਿੱਖ ਦੇ ਉੱਦਮੀ ਬਣਨ ਲਈ ਉਤਸ਼ਾਹਿਤ ਕੀਤਾ ਗਿਆ। ਇਹ ਪਹਿਲ ਏਆਈ ਆਧਾਰਤ ਐਪਲੀਕੇਸ਼ਨ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਤਕਨੀਕੀ ਹੁਨਰ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KKKIRTIPAL KUMAR
FollowMar 25, 2026 18:15:16956
Report
KSKapil sharma
FollowMar 25, 2026 16:46:451053
Report
SPSomi Prakash Bhuveta
FollowMar 25, 2026 16:17:19979
Report
BSBHARAT SHARMA
FollowMar 25, 2026 16:17:021007
Report
RKRAMAN KHOSLA
FollowMar 25, 2026 16:16:321084
Report
KSKapil sharma
FollowMar 25, 2026 15:50:18Noida, Uttar Pradesh:HOSHIARPUR (PUNJAB): LONG QUEUES AT PETROL PUMPS
976
Report
KSKapil sharma
FollowMar 25, 2026 15:40:10Noida, Uttar Pradesh:DELHI: SANJAY SINGH (AAP) ON ALL-PARTY MEETING ON WEST ASIA CRISIS
1036
Report
TBTarsem Bhardwaj
FollowMar 25, 2026 15:19:401058
Report
ADAnkush Dhobal
FollowMar 25, 2026 15:01:381055
Report
DSDharmindr Singh
FollowMar 25, 2026 14:06:491021
Report
ADAnkush Dhobal
FollowMar 25, 2026 14:06:201090
Report
ADAnkush Dhobal
FollowMar 25, 2026 14:03:131089
Report
SSSandeep Singh
FollowMar 25, 2026 14:03:041074
Report
KSKapil sharma
FollowMar 25, 2026 13:52:171060
Report