Back
पंजाब ने ऊर्जा संरक्षण पुरस्कार 2025 में देशभर में दूसरा स्थान पाया
AAAsrar Ahmad
Dec 14, 2025 12:35:20
Noida, Uttar Pradesh
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਾਸੋਂ ਪ੍ਰਾਪਤ ਕੀਤਾ ਪੁਰਸਕਾਰ
ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਨੀ ਪੱਧਰ ‘ਤੇ ਮਿਲੀ ਮਾਨਤਾ- ਅਮਨ ਅਰੋੜਾ
ਚੰਡੀਗੜ੍ਹ/ਨਵੀਂ ਦਿੱਲੀ, 14 ਦਸੰਬਰ:
ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।
ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਖੇਤੀਬਾੜ੍ਹੀ ਖੇਤਰ ਵਿਚ 18000 ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਮੁਸੱਲਸਲ ਯਤਨ ਜਾਰੀ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਯਾਨੇ ਉਦਯੋਗਿਕ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੂਬਾ ਸਰਕਾਰ ਨੇ ਸੂਬੇ ਦੀਆਂ ਸਰਕਾਰੀ ਇਮਾਰਤਾਂ ਵਿਚ ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਦੇ ਰੂਫਟਾਟ ਪ੍ਰਾਜੈਕਟ ਸਫਲਤਾਪੂਰਵਕ ਸਥਾਪਤ ਕੀਤੇ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਮਾਰਤਾਂ ਵਿਚ ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਕਦਮ ਚੁੱਕਣੇ ਵਪਾਰਕ ਖੇਤਰ ਵਿਚ ਊਰਜਾ ਬਚਾਉਣ ਲਈ ਬਹੁਤ ਅਹਿਮੀਅਤ ਰੱਖਦਾ ਹੈ, ਜਿਸ ਖਾਤਰ ਊਰਜਾਕੁਸ਼ਲਤਾ ਵਾਲੇ ਡਿਜਾਇਨ, ਢੁੱਕਵੀਂ ਇਮਾਰਤੀ ਸਮੱਗਰੀ ਦੀ ਵਰਤੋ ਅਤੇ ਊਰਜਾ ਸੰਭਾਲ ਇਮਾਰਤੀ ਕੋਡ ਦੀ ਵਰਤੋ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਵਿਚ ਸੰਯੁਕਤ ਜਲਵਾਯੂ ਜ਼ੋਨ ਲਈ ਕੌਮੀ ਊਰਜਾ ਸੰਭਾਲ ਬਿਲਡਿੰਗ ਕੋਡ ਵਿਚ ਸੋਧ ਕਰਕੇ ਪੰਜਾਬ ਊਰਜਾ ਸੰਭਾਲ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਨੋਟੀਫਾਈ ਕਰਨ ਦੀ ਪਹਿਲਕਦਮੀ ਕੀਤੀ ਹੈ। ਭਵਿੱਖੀ ਜ਼ਰੂਰਤਾਂ ਨੂੰ ਵੇਖਦਿਆਂ ਹੋਇਆਂ ਇਮਾਰਤੀ ਨਿਯਮਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 850 ਇਮਾਰਤਾਂ ਨੂੰ ਈ.ਸੀ.ਬੀ.ਸੀ ਨਿਯਮ ਪਾਲਣਾ ਤਹਿਤ ਲਿਆਂਦਾ ਜਾ ਚੁੱਕਾ ਹੈ।
ਉਰਜਾ ਸੰਭਾਲ ਤੇ ਸਮਰੱਥਾ ਵਾਧੇ ਦੇ ਖੇਤਰ ਵਿਚ ਪਹਿਲਕਦਮੀਆਂ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ s੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਮੁੱਚੇ ਯਤਨਾ ਦੇ ਸਦਕਾ ਹੀ ਹੁਣ ਤੱਕ 12000 ਮਿਲੀਅਨ ਯੂਨਿਟਾਂ ਦੀ ਬਚਤ ਸੰਭਵ ਹੋ ਚੁੱਕੀ ਹੈ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਉਤਪਾਦਨ ਲਈ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ਤੇ ਸੂਰਜੀ ਉਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਓਣਾ ਸਮੇਂ ਦੀ ਲੋੜ ਹੈ, ਜੋ ਊਰਜਾ ਸਮਰੱਥਾ ਅਤੇ ਸੰਭਾਲ ਦੇ ਨਾਲ -ਨਾਲ ਵਾਤਾਵਰਣ ਸੰਭਾਲ ਲਈ ਸਭ ਤੋਂ ਵੱਧ ਕਾਰਗਰ ਸਾਬਤ ਹੋਣਗੀਆਂ।
ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀ.ਈ.ਓ ਸ਼੍ਰੀਮਤੀ ਨੀਲਿਮਾ, ਪ੍ਰਸ਼ਾਸਕੀ ਸਕੱਤਰ, ਨਵੇਂ ਅਤੇ ਨਵਿਆਉਣਯੋਗ ਸਰੋਤ ਵਿਭਾਗ ਡਾ. ਬਸੰਤ ਗਰਗ, ਵਧੀਕ ਡਾਇਰעקטਰ ਜਸਪਾਲ ਸਿੰਘ ਅਤੇ ਪ੍ਰਾਜੈਕਟ ਇੰਜੀਨੀਅਰ ਸ਼ਰਦ ਸ਼ਰਮਾ ਵੀ ਮੌਜੂਦ ਸਨ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
AAAsrar Ahmad
FollowDec 14, 2025 17:03:240
Report
TSTEJINDER SINGH
FollowDec 14, 2025 17:02:570
Report
BSBALINDER SINGH
FollowDec 14, 2025 16:46:240
Report
RBRohit Bansal
FollowDec 14, 2025 16:18:390
Report
AAAsrar Ahmad
FollowDec 14, 2025 16:15:550
Report
HSHarmeet Singh Maan
FollowDec 14, 2025 14:46:280
Report
KSKiranveer Singh
FollowDec 14, 2025 14:20:080
Report
AAAsrar Ahmad
FollowDec 14, 2025 14:19:270
Report
JSJagmeet Singh
FollowDec 14, 2025 14:17:580
Report
BSBHARAT SHARMA
FollowDec 14, 2025 14:17:310
Report
AAAsrar Ahmad
FollowDec 14, 2025 14:17:140
Report
NSNaresh Sethi
FollowDec 14, 2025 14:06:590
Report
MJManoj Joshi
FollowDec 14, 2025 14:04:450
Report
AAAsrar Ahmad
FollowDec 14, 2025 13:34:470
Report
DVDEVENDER VERMA
FollowDec 14, 2025 13:04:420
Report