Back
पंजाब को मिला टॉप अचीवर अवॉर्ड: उद्योग-उन्मुख नीतियों से तेज़ हुआ निवेश
SSSanjay Sharma
Nov 11, 2025 16:15:57
Noida, Uttar Pradesh
ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ 'ਟਾਪ ਅਚੀਵਰ' ਐਵਾਰਡ ਨਾਲ ਕੀਤਾ ਸਨਮਾਨਿਤ
ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ
ਚੰਡੀਗੜ੍ਹ, 11 ਨਵੰਬਰ-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟਾਪ ਅਚੀਵਰ" ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।
ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ。
ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ "ਟਾਪ ਅਚੀਵਰ" ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ।
ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ. ਕੇ., ਯੂ.ਏ.ਈ., Switzerland, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ sਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਇਸੇ ਤਰ੍ਹਾਂ ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowMar 14, 2026 17:45:5348
Report
SSSanjay Sharma
FollowMar 14, 2026 17:03:06128
Report
TBTarsem Bhardwaj
FollowMar 14, 2026 17:01:02196
Report
VKVipan Kumar
FollowMar 14, 2026 16:01:26193
Report
KPKomlata Punjabi
FollowMar 14, 2026 15:15:52195
Report
VKVarun Kaushal
FollowMar 14, 2026 15:01:15134
Report
SSSanjay Sharma
FollowMar 14, 2026 14:53:09Noida, Uttar Pradesh:SGPC member Dilbag Singh Virk on Amit Shah Moga Rally.
100
Report
ASAnmol Singh Warring
FollowMar 14, 2026 14:49:34106
Report
SSSanjay Sharma
FollowMar 14, 2026 14:47:04190
Report
RKRAJESH KATARIA
FollowMar 14, 2026 14:34:45124
Report
VSVARUN SHARMA
FollowMar 14, 2026 14:34:19129
Report
BSBHARAT SHARMA
FollowMar 14, 2026 14:33:46223
Report
SSSanjay Sharma
FollowMar 14, 2026 14:03:42Noida, Uttar Pradesh:DELHI: AMAR SINGH (CONGRESS): HOME MINISTER AMIT SHAH'S STATEMENT/ DRUGS ISSUE IN PUNJAB/ PM NARENDRA MODI’S STATEMENT/ PUNJAB LEGISLATIVE ASSEMBLY ELECTION 2027/AAP
146
Report
ASAnmol Singh Warring
FollowMar 14, 2026 13:52:20152
Report
VBVIJAY BHARDWAJ
FollowMar 14, 2026 13:51:45218
Report