Back
UPSC पास सिख विद्यार्थियों को शिरोमणी कमेटी एक लाख रुपये सम्मान देगी
KSKapil sharma
Mar 07, 2026 12:05:39
Noida, Uttar Pradesh
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਸਖ਼ਤ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਨਾ ਨੌਜੁਆਨਾਂ ਦੀ ਮਿਹਨਤ ਲਗਨ ਅਤੇ ਦ੍ਰਿਡ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜੁਆਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵੱਢਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਵਿਚ ਪ੍ਰਸ਼ਾਸਕੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ, ਜਿਸ ਨਾਲ ਲੋੜਵੰਦ ਗੁਰਸਿੱਖ ਬੱਚਿਆਂ ਨੂੰ ਇਸ ਖੇਤਰ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਉਨ੍ਹਾਂ ਦੇ ਉਚੇਰੇ ਭਵਿੱਖ ਦੀ ਕਾਮਨਾ ਵੀ ਕੀਤੀ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKapil sharma
FollowMar 07, 2026 13:02:260
Report
VBVIJAY BHARDWAJ
FollowMar 07, 2026 13:02:180
Report
TBTarsem Bhardwaj
FollowMar 07, 2026 13:02:010
Report
VKVarun Kaushal
FollowMar 07, 2026 13:00:370
Report
VBVIJAY BHARDWAJ
FollowMar 07, 2026 13:00:150
Report
ADAnkush Dhobal
FollowMar 07, 2026 12:34:550
Report
NLNitin Luthra
FollowMar 07, 2026 12:34:470
Report
KSKapil sharma
FollowMar 07, 2026 12:19:09Noida, Uttar Pradesh:बादशाह ने माँगी माफ़ी पंजाब पर भी लें
0
Report
MTManish Thakur
FollowMar 07, 2026 12:18:410
Report
MSManish Shanker
FollowMar 07, 2026 12:18:03Sahibzada Ajit Singh Nagar, Punjab:महिला दिवस से एक दिन पहले 60 रुपये वृद्धि: घरेलू सामान के दाम
0
Report
BSBHARAT SHARMA
FollowMar 07, 2026 12:17:270
Report
VBVIJAY BHARDWAJ
FollowMar 07, 2026 12:15:430
Report
KSKapil sharma
FollowMar 07, 2026 12:00:590
Report
MSManish Shanker
FollowMar 07, 2026 11:50:25Sahibzada Ajit Singh Nagar, Punjab:ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸੋਹਾਣਾ ਵਲੋਂ ਵਿਸ਼ਵ ਮਹਿਲਾ ਦਿਵਸ ਤੇ ਇਸਤਰੀ ਵਿੰਗ ਦਾ ਕੀਤਾ ਵਿਸਥਾਰ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਮਹਿਲਾਵਾਂ ਨੂੰ ਸੋਂਪੀ ਕਮਾਂਡ。
0
Report