Back
Vigilance Bureau ने 20,000 रुपए रिश्वत लेते हुए FCI अधिकारी के तकनीकी सहायक को धर दबोचा
SSSanjay Sharma
Feb 26, 2026 16:02:01
Noida, Uttar Pradesh
ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੋਏ ਹੱਥੀਂ ਕਾਬੂ ਕੀਤਾ ਹੈ।
ਚੰਡੀਗੜ੍ਹ 26 ਫਰਵਰੀ, 2026:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੋਏ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗੁਰੂ ਤੇਗ ਬਹਾਦਰ ਚੌਲ ਮਿੱਲ, ਨੰਗਲ ਫਿਦਾ, ਸਬ-ਤਹਿਸੀਲ ਭੋਗਪੁਰ, ਜ਼ਿਲ੍ਹਾ ਜਲੰਧਰ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਖਰੀਦ ਸੀਜ਼ਨ 2025-26 ਲਈ ਉਕਤ ਚੌਲ ਮਿੱਲ ਨੂੰ ਝੋਨੇ ਦੀਆਂ 49,086 ਬੋਰੀਆਂ ਅਲਾਟ ਕੀਤੀਆਂ ਗਈਆਂ ਸਨ। ਅਲਾਟ ਕੀਤੀ ਗਈ ਮਾਤਰਾ ਵਿੱਚੋਂ, ਚੌਲਾਂ ਦੀਆਂ 1,160 ਬੋਰੀਆਂ ਦੋ ਖੇਪਾਂ (ਹਰੇਕ ਖੇਪ ਵਿੱਚ 580 ਬੋਰੀਆਂ) ਐਫ.ਸੀ.ਆਈ. ਨੂੰ ਭੇਜਣ ਲਈ ਲੰਬਿਤ ਸਨ।
ਉਨ੍ਹਾਂ ਦੱਸਿਆ ਕਿ ਉਕਤ ਦੋ ਖੇਪਾਂ ਭੋਗਪੁਰ ਸਥਿਤ ਐਫ.ਸੀ.ਆਈ. ਗੋਦਾਮ ਵਿੱਚ ਭੇਜੀਆਂ ਗਈਆਂ ਸਨ। ਇਸ ਤੋਂ ਬਾਅਦ, ਦੋਸ਼ੀ ਰੂਹੀ ਬਾਲਾ ਕਾਲੀਆ ਨੇ ਉਕਤ ਖੇਪਾਂ ਨੂੰ ਕਲੀਅਰ ਕਰਨ ਲਈ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਹ ਮੰਗ ਸ਼ਿਕਾਇਤਕਰਤਾ ਦੇ ਮੁਨੀਮ ਆਦਰਸ਼ ਕੁਮਾਰ ਨਾਲ ਮੋਬਾਈਲ ਫੋਨ ਰਾਹੀਂ ਹੋਈ ਗੱਲਬਾਤ ਦੌਰਾਨ ਕੀਤੀ ਗਈ ਸੀ。
ਦੱਸਣਯੋਗ ਹੈ ਕਿ ਪਹਿਲਾਂ ਵੀ, ਦੋਸ਼ੀ ਨੇ ਸ਼ਿਕਾਇਤਕਰਤਾ ਤੋਂ ਆਪਣੀ ਫਰਮ ਦੀਆਂ ਪਿਛਲੀਆਂ ਖੇਪਾਂ ਨੂੰ ਕਲੀਅਰ ਕਰਨ ਬਦਲੇ 50,000 ਰੁਪਏ ਰਿਸ਼ਵਤ ਲਈ ਸੀ। ਆਪਣੀਆਂ ਖੇਪਾਂ ਨੂੰ ਰੱਦ ਕਰਨ ਦੇ ਡਰ ਤੋਂ, ਸ਼ਿਕਾਇਤਕਰਤਾ ਮਜਬੂਰੀ ਵਿੱਚ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ। ਹਾਲਾਂਕਿ, ਬੇਨਤੀ ਕਰਨ 'ਤੇ, ਦੋਸ਼ੀ ਬਕਾਇਆ ਖੇਪਾਂ ਨੂੰ ਕਲੀਅਰ ਕਰਨ ਲਈ 20,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ。
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ, ਯੂਨਿਟ ਕਪੂਰਥਲਾ ਕੋਲ ਪਹੁਚ ਕੀਤੀ ਅਤੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਰੂਹੀ ਬਾਲਾ ਕਾਲੀਆ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowFeb 26, 2026 17:00:190
Report
KDKuldeep Dhaliwal
FollowFeb 26, 2026 15:32:280
Report
KBKulbir Beera
FollowFeb 26, 2026 15:31:510
Report
DSDEVINDER SHARMA
FollowFeb 26, 2026 15:31:070
Report
MSManish Shanker
FollowFeb 26, 2026 14:45:520
Report
KPKomlata Punjabi
FollowFeb 26, 2026 14:36:140
Report
SKSuneel Kumar
FollowFeb 26, 2026 14:35:310
Report
DSDEVINDER SHARMA
FollowFeb 26, 2026 14:18:420
Report
SBSANJEEV BHANDARI
FollowFeb 26, 2026 14:02:060
Report
SBSANJEEV BHANDARI
FollowFeb 26, 2026 14:01:450
Report
KSKuldeep Singh
FollowFeb 26, 2026 14:01:200
Report
NSNaresh Sethi
FollowFeb 26, 2026 13:40:250
Report
MSManish Sharma
FollowFeb 26, 2026 13:40:020
Report
KSKapil sharma
FollowFeb 26, 2026 13:39:330
Report