Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਮਹਾਰਾਜਾ ਰਣਜੀਤ ਸਿੰਘ ਦੀ ਯਾਦ 'ਚ ਸਲਾਨਾ ਬਰਸੀ, ਆਓ ਸ਼ਰਧਾ ਨਾਲ ਮਨਾਈਏ!

Parambir Singh Aulakh
Jun 28, 2025 09:00:32
Amritsar, Punjab
ਅੰਮ੍ਰਿਤਸਰ ਦੇ ਰਾਮ ਬਾਗ 'ਚ ਮਹਾਰਾਜਾ ਰਣਜੀਤ ਸਿੰਘ ਦੀ ਯਾਦ 'ਚ ਮਨਾਈ ਜਾਵੇਗੀ ਸਲਾਨਾ ਬਰਸੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਕਿਰਪਾ ਨਾਲ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਦੇ ਵਿੱਚ ਕਰਵਾਈ ਸੀ ਸੋਨੇ ਦੀ ਸੇਵਾ - ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ: ਆਓ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਯਾਦ ਕਰੀਏ - ਜਥੇਦਾਰ ਅਕਾਲ ਤਖਤ ਸਾਹਿਬ ਜਿੱਥੇ ਇੱਕ ਪਾਸੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਬਰਸੀ ਐਸਜੀਪੀਸੀ ਵੱਲੋਂ ਹਰ ਸਾਲ ਪਾਕਿਸਤਾਨ ਵਿਖੇ ਸ਼ਰਧਾਲੂਆਂ ਦਾ ਜੱਥਾ ਭੇਜ ਕੇ ਮਨਾਇਆ ਜਾਂਦਾ ਉਹ ਤੇ ਉੱਥੇ ਹੀ ਭਾਰਤ ਪਾਕਿਸਤਾਨ ਵਿਚਾਲੇ ਹੋਏ ਵਿਵਾਦ ਦੌਰਾਨ ਇਸ ਵਾਰ ਐਸਜੀਪੀਸੀ ਵੱਲੋਂ ਪਾਕਿਸਤਾਨ ਵਿੱਚ ਸ਼ਰਧਾਲੂਆਂ ਦਾ ਜੱਥਾ ਨਹੀਂ ਭੇਜਿਆ ਜਾ ਰਿਹਾ ਜਿਸ ਦੇ ਚਲਦੇ ਅੰਮ੍ਰਿਤਸਰ ਦੇ ਰਾਮਬਾਗ ਸਮਰ ਪੈਲਸ ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ 29 ਜੂਨ ਨੂੰ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ। ਜਿਸ ਦੇ ਚਲਦੇ ਸਮਾਗਮ ਤੋਂ ਪਹਿਲੇ ਹਾਲਾਤਾਂ ਦਾ ਜਾਇਜ਼ਾ ਲੈਣ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ ਗੱਜ ਪਹੁੰਚੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਮਹਾਰਾਜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੋਨੇ ਦੀ ਸੇਵਾ ਕਰਵਾਈ, ਜੋ ਅੱਜ ਵੀ ਸੰਗਤਾਂ ਦੀ ਅੱਖਾਂ ਨੂੰ ਚਮਕ ਦਿੰਦੀ ਹੈ। ਗੁਰੂ ਰਾਮਦਾਸ ਪਾਤਸ਼ਾਹ ਜੀ ਪ੍ਰਤੀ ਆਪਣੀ ਅਟੁੱਟ ਸ਼ਰਧਾ ਦੇ ਤਹਿਤ, ਮਹਾਰਾਜਾ ਨੇ ਆਪਣੀ ਰਹਾਇਸ਼ ‘ਰਾਮ ਬਾਗ’ ਨਾਮਕ ਥਾਂ ਬਣਾਈ ਜੋ ਗੁਰੂ ਸਾਹਿਬ ਦੇ ਨਾਮ 'ਤੇ ਹੈ। ਪਹਿਲਾਂ ਹਰ ਸਾਲ ਸ਼ੇਰੇ ਪੰਜਾਬ ਦੀ ਯਾਦ ਵਿੱਚ ਪਾਕਿਸਤਾਨ ਵਿੱਚ ਉਨ੍ਹਾਂ ਦੀ ਬਰਸੀ ਮਨਾਈ ਜਾਂਦੀ ਸੀ, ਪਰ ਹੁਣ ਸਰਹੱਦੀ ਹਾਲਾਤਾਂ ਕਰਕੇ ਜਥੇ ਦੀ ਜਾਂਚ ਘਟ ਗਈ ਹੈ। ਫਿਰ ਵੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਦੀ ਬਰਸੀ 29 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਸੱਚੇ ਪਾਤਸ਼ਾਹ ਜੀ ਦੀ ਅੰਮ੍ਰਿਤਮਈ ਬਾਣੀ ਦਾ ਪਾਠ, ਰਾਗੀ ਸਜਨੋਂ ਵੱਲੋਂ ਕੀਰਤਨ ਅਤੇ ਢਾਡੀ ਜਥਿਆਂ ਵੱਲੋਂ ਇਤਿਹਾਸਕ ਵਿਰਾਸਤ ਨੂੰ ਸੰਝਾ ਕੀਤਾ ਜਾਵੇਗਾ। ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਸ਼ਰਧਾਂਜਲੀ ਦਿਓ। ਉਹ ਮਹਾਨ ਸ਼ਾਸਕ ਸਨ ਜਿਨ੍ਹਾਂ ਦੇ ਰਾਜ ਵਿੱਚ ਹਰ ਧਰਮ, ਜਾਤ ਤੇ ਵਰਗ ਦੇ ਲੋਕ ਸੁਖੀ ਤੇ ਸੁਰੱਖਿਅਤ ਰਹਿੰਦੇ ਸਨ। ਉਨ੍ਹਾਂ ਦੀ ਯਾਦ ਸਦਾ ਅਮਰ ਰਹੇ। ਬਾਈਟ : ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement