Become a News Creator

Your local stories, Your voice

Follow us on
Download App fromplay-storeapp-store
Advertisement
Back
Fatehgarh Sahib140407

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ: ਜਸਵੀਰ ਸਿੰਘ ਦਾ ਸੰਘਰਸ਼ ਦਾ ਐਲਾਨ!

Jagmeet Singh
Jul 03, 2025 11:11:58
Fatehgarh Sahib, Punjab
Anchor - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਫਤਿਹਗੜ੍ਹ ਸਾਹਿਬ ਵਿਖੇ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਵੀ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਯੂਥ ਕਨਵੀਨਰ ਗੁਰਜਿੰਦਰ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਤਿੰਨ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੀ ਉਹਨਾਂ ਵਲੋਂ ਹਮਾਇਤ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਆਪਣੀਆਂ ਸਜਾ ਕਰ ਚੁਕੇ ਬੰਦੀ ਸਿੰਘ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿੱਚ ਲੈਂਡ ਪੁਲਿੰਗ ਐਕਟ ਅਧੀਨ ਜਮੀਨ ਐਕਵਾਇਰ ਕੀਤੀ ਜਾ ਰਹੀ ਉਸਦਾ ਵਿਰੋਧ ਕਰਦੇ ਹਨ। ਉਥੇ ਹੀ ਜੋ ਕੇਂਦਰ ਸਰਕਾਰ ਅਮਰੀਕਾ ਨਾਲ ਵਪਾਰਕ ਸਮਝੌਤਾ ਕਰ ਰਹੀ ਉਹ ਉਸਦੇ ਹਕ ਵਿੱਚ ਨਹੀਂ ਹਨ। Byte---ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ Byte---ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਯੂਥ ਕਨਵੀਨਰ ਗੁਰਜਿੰਦਰ ਸਿੰਘ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement