Become a News Creator

Your local stories, Your voice

Follow us on
Download App fromplay-storeapp-store
Advertisement
Back
Faridkot151203

ਬੋਲੈਰੋ-ਟਰੱਕ ਟੱਕਰ: AGTF ਹੌਲਦਾਰ ਦੀ ਮੌਤ, ਦੋ ਪੁਲਿਸ ਮੁਲਾਜਮ ਗੰਭੀਰ ਜ਼ਖਮੀ!

NSNaresh Sethi
Jul 18, 2025 07:30:23
Faridkot, Punjab
ਐਂਕਰ ਫਰੀਦਕੋਟ ਚ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਪਿੰਡ ਢਿੱਲਵਾਂ ਕਲਾਂ ਨੇੜੇ ਇੱਕ ਬੋਲੈਰੋ ਕਾਰ ਅਤੇ ਇੱਕ ਟਰੱਕ ਵਿਚਕਾਰ ਹੋਈ ਟੱਕਰ ਵਿੱਚ ਬੋਲੈਰੋ  ਸਵਾਰ ਪੰਜਾਬ ਪੁਲਿਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਇੱਕ ਹੌਲਦਾਰ ਦੀ ਮੌਤ ਹੋ ਗਈ, ਜਦੋਂ ਕਿ ਇੱਕ ASI ਸਮੇਤ ਦੋ ਪੁਲਿਸ ਮੁਲਾਜਮ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੇ ਸਮੇਂ, AGTF ਟੀਮ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਡਿਊਟੀ ਤੋਂ ਬਾਅਦ ਸਰਕਾਰੀ ਬੋਲੈਰੋ ਗੱਡੀ ਵਿੱਚ ਆਪਣੀ ਬਠਿੰਡਾ ਯੂਨਿਟ ਵਾਪਸ ਆ ਰਹੀ ਸੀ। ਮ੍ਰਿਤਕ ਦੀ ਪਛਾਣ ਹਵਾਲਦਾਰ (ਸੀ-1) ਜਸਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਵੜਿੰਗ ਖੇੜਾ, ਮੁਕਤਸਰ ਦਾ ਰਹਿਣ ਵਾਲਾ ਸੀ ਅਤੇ ਇਸ ਮਾਮਲੇ ਵਿੱਚ ਜ਼ਖਮੀ ਏਐਸਆਈ ਅਮਰੀਕ ਸਿੰਘ ਦੇ ਬਿਆਨ 'ਤੇ ਪੁਲਿਸ ਨੇ ਟਰੱਕ ਡਰਾਈਵਰ ਨਾਹਰ ਸਿੰਘ, ਵਾਸੀ ਪਿੰਡ ਬਰਗਾੜੀ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਏਜੀਟੀਐਫ ਦੀ ਬਠਿੰਡਾ ਯੂਨਿਟ ਵਿੱਚ ਤਾਇਨਾਤ ਏਐਸਆਈ ਅਮਰੀਕ ਸਿੰਘ ਆਪਣੇ ਦੋ ਸਾਥੀਆਂ ਹਵਲਦਾਰ ਜਸਵਿੰਦਰ ਸਿੰਘ ਅਤੇ ਹਵਲਦਾਰ ਰਾਜਵੀਰ ਸਿੰਘ ਨਾਲ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਡਿਊਟੀ ਤੋਂ ਬਾਅਦ ਇੱਕ ਸਰਕਾਰੀ ਬੋਲੈਰੋ ਗੱਡੀ ਵਿੱਚ ਬਠਿੰਡਾ ਵਾਪਸ ਆ ਰਹੇ ਸਨ। ਜਦੋਂ ਉਹ ਨੈਸ਼ਨਲ ਹਾਈਵੇਅ 'ਤੇ ਪਿੰਡ ਢਿਲਵਾਂ ਕਲਾ ਨੇੜੇ ਆਕਸਫੋਰਡ ਸਕੂਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਮਿਕਸਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸਦੇ ਟਰੱਕ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀ ਕਾਰ ਸੜਕ 'ਤੇ ਪਲਟ ਗਈ। ਹਾਦਸੇ ਸਮੇਂ ਹੌਲਦਾਰ ਰਾਜਵੀਰ ਸਿੰਘ ਗੱਡੀ ਚਲਾ ਰਿਹਾ ਸੀ ਜਦੋਂ ਕਿ ਏਐਸਆਈ ਅਮਰੀਕ ਸਿੰਘ ਡਰਾਈਵਰ ਸੀਟ ਦੇ ਕੋਲ ਬੈਠਾ ਸੀ ਜਦੋਂ ਕਿ ਜਸਵਿੰਦਰ ਸਿੰਘ ਪਿਛਲੀ ਸੀਟ 'ਤੇ ਬੈਠਾ ਸੀ। ਭਾਵੇਂ ਇਸ ਹਾਦਸੇ ਵਿੱਚ ਤਿੰਨਾਂ ਨੂੰ ਸੱਟਾਂ ਲੱਗੀਆਂ ਸਨ, ਪਰ ਹੌਲਦਾਰ ਜਸਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਏਐਸਆਈ ਅਮਰੀਕ ਸਿੰਘ ਦੇ ਬਿਆਨ 'ਤੇ ਪੁਲਿਸ ਨੇ ਮਿਕਸਚਰ ਟਰੱਕ ਦੇ ਡਰਾਈਵਰ ਨਾਹਰ ਸਿੰਘ ਵਾਸੀ ਬਰਗਾੜੀ ਖ਼ਿਲਾਫ਼ ਸਦਰ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕਰਕੇ ਦੋਵੇਂ ਵਹੀਕਲਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮ੍ਰਿਤਕ ਹੌਲਦਾਰ ਜਸਵਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। Byte ਜਤਿੰਦਰ ਸਿੰਘ DSP ਕੋਟਕਪੂਰਾ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top