Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਬਿਕਰਮ ਮਜੀਠੀਆ 'ਤੇ ਕੈਬਨਟ ਮੰਤਰੀ ਦਾ ਵੱਡਾ ਬਿਆਨ: ਨਸ਼ਿਆਂ ਵਿਰੁੱਧ ਜੰਗ ਜਾਰੀ!

BHARAT SHARMA
Jun 28, 2025 08:34:17
Amritsar, Punjab
ਬਿਕਰਮ ਮਜੀਠੀਆ ਨੂੰ ਲੈ ਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ ਯੁੱਧ ਨਸ਼ਿਆਂ ਵਿਰੁੱਧ ਜਦੋਂ ਸ਼ੁਰੂ ਹੋਇਆ ਸੀ ਉਸ ਸਮੇਂ ਹੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿਸੇ ਵੀ ਨਸ਼ੇ ਦਾ ਧੰਦਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਉਸ ਤਹਿਤ ਹੀ ਬਿਕਰਮ ਮਜੀਠੀਆ ਵਿਰੁੱਧ ਕਾਰਵਾਈ ਕੀਤੀ ਗਈ ਹੈ ਬਿਕਰਮ ਮਜੀਠੀਆ ਵਿਰੁੱਧ ਕਾਰਵਾਈ 540 ਕਰੋੜ ਦੇ ਨਸ਼ਾ ਕਾਰੋਬਾਰ 'ਤੇ ਆਧਾਰਤ, ਸਬੂਤ ਪਹਿਲਾਂ ਤੋਂ ਮੌਜੂਦ: ਧਾਲੀਵਾਲ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਚੱਲ ਰਹੀ ਕਾਨੂੰਨੀ ਕਾਰਵਾਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਹੋਣ ਵੇਲੇ ਹੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਜੋ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਹੋਵੇਗਾ, ਉਹ ਕਿੰਨਾ ਵੀ ਵੱਡਾ ਚਿਹਰਾ ਕਿਉਂ ਨਾ ਹੋਵੇ, ਉਸ ਨੂੰ ਨਹੀਂ ਬਖ਼ਸ਼ਿਆ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ ਬਿਕਰਮ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਵੀ ਉਸੇ ਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 540 ਕਰੋੜ ਰੁਪਏ ਦੇ ਲੈਣ-ਦੇਣ ਹੋਏ ਹਨ, ਜਿਸ ਵਿੱਚੋਂ 161 ਕਰੋੜ ਰੁਪਏ ਦੀ ਰਕਮ ਸਿੱਧੀ ਕੈਸ਼ ਰੂਪ ਵਿੱਚ ਬੈਂਕਾਂ ਵਿੱਚ ਡਿਪਾਜ਼ਿਟ ਹੋਈ। ਉਨ੍ਹਾਂ ਦੱਸਿਆ ਕਿ ਇਹ ਸਬੂਤ ਕੋਈ ਨਵੇਂ ਨਹੀਂ ਹਨ, ਬਲਕਿ ਇਹ 2012 ਤੋਂ ਮੌਜੂਦ ਸਨ। ਉਸ ਸਮੇਂ ਦੀ ਅਕਾਲੀ ਦਲ ਸਰਕਾਰ ਨੂੰ ਜਾਂਚ ਕਰਨੀ ਚਾਹੀਦੀ ਸੀ ਪਰ ਇਰਾਦੇ ਦੀ ਕਮੀ ਕਾਰਨ ਕਾਰਵਾਈ ਨਹੀਂ ਹੋਈ। ਧਾਲੀਵਾਲ ਨੇ ਇਹ ਵੀ ਕਿਹਾ ਕਿ ਨਵੰਬਰ 2013 ਵਿੱਚ ਜਦੋਂ ਨਸ਼ਾ ਤਸਕਰ ਜਗਦੀਸ਼ ਭੋਲਾ ਫੜਿਆ ਗਿਆ ਸੀ, ਉਸ ਨੇ ਮਜੀਠੀਆ ਦਾ ਨਾਂ ਲਿਆ ਅਤੇ ਕੋਰਟ ਵਿੱਚ ਵੀ ਬਿਆਨ ਦਿੱਤੇ। ਇਸ ਮਾਮਲੇ ਵਿੱਚ ਤਤਕਾਲੀ ਈ.ਡੀ. ਹੈਡ ਨਿਰਜਨ ਸਿੰਘ ਵੀ ਹੁਣ ਆਪਣਾ ਪੱਖ ਰੱਖਣ ਆ ਰਹੇ ਹਨ। ਕੈਬਨਟ ਮੰਤਰੀ ਨੇ ਇਨ੍ਹਾਂ ਸਾਰੇ ਤੱਥਾਂ ਨੂੰ ਸਾਹਮਣੇ ਰੱਖਦਿਆਂ ਸਾਫ ਕੀਤਾ ਕਿ ਹੁਣ ਦੀ ਸਰਕਾਰ ਗੰਭੀਰ ਹੈ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਕੋਈ ਕਮਜ਼ੋਰੀ ਨਹੀਂ ਛੱਡੇਗੀ। ਬਾਈਟ : ਕੁਲਦੀਪ ਸਿੰਘ ਧਾਲੀਵਾਲ ਕੈਬਨਟ ਮੰਤਰੀ ਪੰਜਾਬ ਸਰਕਾਰ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement