Back
कांग्रेस नेता का गुरुद्वारा रामदास में प्रवेश, नियम उल्लंघन; शिरोमणि कमेटी ने कार्रवाई की
BSBHARAT SHARMA
Sept 17, 2025 12:33:40
Amritsar, Punjab
wt
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਦੇ ਆਉਣ ਮੌਕੇ ਮਰਯਾਦਾ ਦੀ ਉਲੰਘਣਾ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕੀਤੀ ਕਾਰਵਾਈ
ਅੰਮ੍ਰਿਤਸਰ, 17 ਸਤੰਬਰ-
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਦੇ ਆਉਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਫੈਸਲੇ ਦੇ ਵਿਰੁੱਧ ਜਾਣ ਕਰਕੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦਫ਼ਤਰ ਤੋਂ ਜਾਰੀ ਅਧਿਕਾਰਤ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੇ ਦਿਨੀਂ ਕਾਂਗਰਸ ਆਗੂ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਆਉਣ ਸਮੇਂ ਹੋਈ ਮਰਯਾਦਾ ਦੀ ਉਲੰਘਣਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ ਸੀ, ਜਿਸ ਦੀ ਅੱਜ ਰਿਪੋਰਟ ਪ੍ਰਾਪਤ ਹੋਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਵਿਚ ਕਥਾਵਾਚਕ ਭਾਈ ਪਲਵਿੰਦਰ ਸਿੰਘ ਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਮੈਨੇਜਰ ਸ. ਪ੍ਰਗਟ ਸਿੰਘ ਨੂੰ ਵਾਰਨਿੰਗ ਕਰਦਿਆਂ ਤਬਦੀਲੀ ਕੀਤੀ ਗਈ ਹੈ।
ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਪੜਤਾਲੀਆਂ ਰਿਪੋਰਟ ਵਿਚ ਇਹ ਪੱਖ ਸਾਹਮਣੇ ਆਇਆ ਹੈ ਕਿ ਕਾਂਗਰਸ ਦੇ ਆਗੂ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਚ ਨਿਰਧਾਰਤ ਜੰਗਲੇ ਦੇ ਅੰਦਰ ਗਏ ਸਨ, ਜੋ ਮਰਯਾਦਾ ਦਾ ਸਿੱਧੇ ਤੌਰ ’ਤੇ ਉਲੰਘਣ ਹੈ। ਉਨ੍ਹਾਂ ਕਿਹਾ ਕਿ ਇਸ ਨਿਰਧਾਰਤ ਅਸਥਾਨ ’ਤੇ ਜਾਣ ਲਈ ਇਕ ਨੀਯਤ ਬਾਣਾ ਵੀ ਲਾਜ਼ਮੀ ਹੁੰਦਾ ਹੈ ਅਤੇ ਅੰਦਰ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ, ਸੇਵਾਦਾਰਾਂ ਅਤੇ ਸਬੰਧਤ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਜੰਗਲੇ ਦੇ ਅੰਦਰ ਨਹੀਂ ਜਾ ਸਕਦਾ।
ਇਸ ਤੋਂ ਇਲਾਵਾ ਕਾਂਗਰਸ ਆਗੂਆਂ ਨੂੰ ਦਰਬਾਰ ਦੇ ਅੰਦਰ ਸਿਰੋਪਾਓ ਦੇਣ ਸਮੇਂ ਵੀ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਦੀ ਉਲੰਘਣਾ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਅਨੁਸਾਰ ਦਰਬਾਰ ਦੇ ਅੰਦਰ ਕਿਸੇ ਵੀ ਵੀਆਈਪੀ (ਵਿਸ਼ੇਸ਼ ਵਿਅਕਤੀਆਂ) ਨੂੰ ਸਿਰੋਪਾਓ ਨਹੀਂ ਦਿੱਤਾ ਜਾ ਸਕਦਾ। ਇਨ੍ਹਾਂ ਦੋਹਾਂ ਕਾਰਨਾਂ ਦੇ ਮੱਦੇਨਜ਼ਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਮੁਲਾਜ਼ਮਾਂ ’ਤੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowSept 17, 2025 14:04:21Noida, Uttar Pradesh:
DUBAI (UAE): ASIA CUP 2025/ UAE VS PAKISTAN MATCH/ UAE CRICKET TEAM ARRIVES AT STADIUM/ VISUALS
-- -- -- -- -- -- -- -- -- -- -- -- -- -- -- -- -
DUBAI (UAE): ASIA CUP 2025/ UAE VS PAKISTAN MATCH/ VISUALS/ VOX-POP
0
Report
KBKulbir Beera
FollowSept 17, 2025 14:04:120
Report
BSBALINDER SINGH
FollowSept 17, 2025 14:04:010
Report
SNSUNIL NAGPAL
FollowSept 17, 2025 13:49:241
Report
SSSanjay Sharma
FollowSept 17, 2025 13:47:380
Report
BKBIMAL KUMAR
FollowSept 17, 2025 13:34:550
Report
MSManish Sharma
FollowSept 17, 2025 13:34:440
Report
KCKhem Chand
FollowSept 17, 2025 13:34:010
Report
BSBHARAT SHARMA
FollowSept 17, 2025 13:31:18Ludhiana, Punjab:ਰਾਹੁਲ ਗਾਂਧੀ ਤੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ
0
Report
BSBALINDER SINGH
FollowSept 17, 2025 13:20:301
Report
BSBHARAT SHARMA
FollowSept 17, 2025 13:19:264
Report
SNSUNIL NAGPAL
FollowSept 17, 2025 13:19:120
Report
SBSANJEEV BHANDARI
FollowSept 17, 2025 13:04:280
Report
KBKulbir Beera
FollowSept 17, 2025 13:04:100
Report
VKVipan Kumar
FollowSept 17, 2025 13:00:300
Report