Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar140603

ਡੀਸੀ ਮੋਹਾਲੀ ਦਾ ਦੌਰਾ: ਜਨਤਾ ਦੀਆਂ ਸਮੱਸਿਆਵਾਂ 'ਤੇ ਜ਼ੋਰ!

SANJEEV BHANDARI
Jul 04, 2025 13:07:19
Zirakpur, Punjab
ਡੇਰਾਬੱਸੀ/ਜ਼ੀਰਕਪੁਰ ਡੇਰਾਬੱਸੀ ਅਤੇ ਜ਼ੀਰਕਪੁਰ ਸ਼ਹਿਰ ਚ ਆਮ ਲੋਕਾਂ ਨੂੰ ਆ ਰਹੀ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਅੱਜ ਡੀਸੀ ਮੋਹਾਲੀ ਕੋਮਲ ਮਿੱਤਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤਾ ਗਿਆ ਦੌਰਾ। ਦੌਰੇ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੰਮ ਵਿੱਚ ਆ ਰਹੀ ਢਿੱਲ ਨੂੰ ਗਤੀ ਦੇਣ ਬਾਰੇ ਹਦਾਇਤਾਂ ਕੀਤੀਆਂ ਗਈਆਂ । ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੁਖਨਾ ਚੌ ਦੀ ਸਫਾਈ ਦੇ ਕੰਮ ਵਿੱਚ ਅਧਿਕਾਰੀਆਂ ਵੱਲੋਂ ਵਰਤੀ ਜਾ ਰਹੀ ਢਿੱਲ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵਰਤੀ ਜਾ ਰਹੀ ਸਮਗਰੀ ਅਤੇ ਸੜਕਾਂ ਤੇ ਲੱਗ ਰਹੀ ਇੰਟਰਲੋਕ ਟਾਈਲਾਂ ਦੀ ਕੁਆਲਿਟੀ ਨੂੰ ਵੀ ਚੈੱਕ ਕੀਤਾ ਗਿਆ । ਡੀਸੀ ਮੋਹਾਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਚ ਕੰਮ ਕਰ ਰਹੇ ਠੇਕੇਦਾਰਾਂ ਨੂੰ ਵੀ ਕੜੀ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕੰਮ ਚ ਘਟੀਆ ਮਟੀਰੀਅਲ ਦਾ ਇਸਤੇਮਾਲ ਨਾ ਕੀਤਾ ਜਾਵੇ । ਡੀਸੀ ਮੋਹਾਲੀ ਵੱਲੋਂ ਆਮ ਜਨਤਾ ਨੂੰ ਵੀ ਸ਼ਹਿਰ ਨੂੰ ਸਾਫ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ । ਵੀਆਈਪੀ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਕਰਨ ਤੋਂ ਬਾਅਦ ਅਗਲੇ ਛੇ ਮਹੀਨਿਆਂ ਵਿੱਚ ਇੰਟਰਲੋਕ ਟਾਈਲਾਂ ਲਾ ਕੇ ਸੜਕ ਨੂੰ ਪੂਰੀ ਤਰਹਾਂ ਤਿਆਰ ਕਰ ਦਿੱਤਾ ਜਾਵੇਗਾ। ਡੀਸੀ ਮੋਹਾਲੀ ਵੱਲੋਂ ਜ਼ੀਰਕਪੁਰ ਦੇ ਕਾਰਜ ਸਾਧਕ ਅਫਸਰ ਨੂੰ ਵੀ ਹਦਾਇਤ ਕੀਤੀ ਗਈ ਕਿ ਆਮ ਲੋਕਾਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਜੇਕਰ ਕੋਈ ਵੀ ਜਿੰਮੇਵਾਰ ਅਫਸਰ ਆਪਣੇ ਕੰਮ ਵਿੱਚ ਲਾਪਰਵਾਹੀ ਵਰਤਦਾ ਹੈ ਤਾਂ ਉਸ ਉੱਤੇ ਸਖਤ ਐਕਸ਼ਨ ਲਿਆ ਜਾਵੇਗਾ । BYTE- DC MOHALI VISUALS
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement