Back
धतीमि और रघबीर सिंह ने बाढ़ प्रभावित इलाक़े का दौरा, राहत शुरू
PSParambir Singh Aulakh
Sept 27, 2025 16:46:22
Amritsar, Punjab
-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
-ਐਡਵੋਕੇਟ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵਲੋਂ ਹੜ੍ਹ ਪ੍ਰਭਾਵਿਤ ਘਰਾਂ ਦੀ ਮੁੜ ਉਸਾਰੀ ਦੇ ਕਾਰਜਾਂ ਦੀ ਆਰੰਭਤਾ ਕਰਵਾਈ..
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦੀ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੁਆਰਾ ਮੁੜ-ਉਸਾਰੀ ਦੇ ਕਾਰਜ ਦੀ ਆਰੰਭਤਾ ਕਰਵਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿਆਲ ਭੱਟੀ ਪਿੰਡ ਦੇ ਜੈਮਲ ਸਿੰਘ, ਜਿਸ ਦਾ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ, ਨੂੰ ਸ਼੍ਰੋਮਣੀ ਕਮੇਟੀ ਵੱਲੋਂ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਵਿਆਪਕ ਨੁਕਸਾਨ ਕੀਤਾ ਹੈ, ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਘਰ ਢਹਿ ਗਏ ਹਨ। ਸ਼੍ਰੋਮਣੀ ਕਮੇਟੀ, ਸਿੱਖ ਸੰਸਥਾਵਾਂ ਅਤੇ ਸੰਪ੍ਰਦਾਵਾਂ ਸਮੇਤ ਜਥੇਬੰਦੀਆਂ ਤੇ ਸੁਸਾਇਟੀਆਂ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈਆਂ ਹਨ। ਉਨ੍ਹਾਂ ਨੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਦੇ ਉਪਰਾਲਿਆਂ ਨੂੰ ਸਮਾਜਿਕ ਮਜ਼ਬੂਤੀ ਲਈ ਅਹਿਮ ਦੱਸਿਆ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਾਲਾਤ ਸੁਧਰਨ ਤੱਕ ਲੋੜਵੰਦਾਂ ਦੀ ਮਦਦ ਜਾਰੀ ਰੱਖੇਗੀ। ਉਨ੍ਹਾਂ ਨੇ ਪੰਜਾਬੀਆਂ ਦੀ ਇਕਜੁਟਤਾ ਅਤੇ ਹਮਦਰਦੀ ਦੀ ਸ਼ਲਾਘਾ ਕੀਤੀ।
ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਸਥਾਵਾਂ ਦੀ ਸੇਵਾ ਨੂੰ ਸਿੱਖ ਪਰੰਪਰਾ ਦਾ ਗੌਰਵ ਦੱਸਦਿਆਂ ਕਿਹਾ ਕਿ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਦੀ ਉਸਾਰੀ ਦਾ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਸੀ, ਪਰ ਉਹ ਕਿਤੇ ਨਜ਼ਰ ਨਹੀਂ ਆ ਰਹੀ।
ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵੱਲੋਂ ਭਾਈ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸੇਵਾ ਦੇ ਕਾਰਜ ਵਿਚ ਮਹੱਤਵਪੂਰਨ ਸੇਵਾਵਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੰਪਰਦਾ ਦਾ ਟੀਚਾ 100 ਲੋੜਵੰਦ ਪਰਿਵਾਰਾਂ ਦੇ ਘਰ ਤਿਆਰ ਕਰਨਾ ਹੈ, ਜਿਸ ਵਿੱਚੋਂ ਕਈਆਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਬਾਬਾ ਹਰਨੇਕ ਸਿੰਘ ਸਿਆੜ ਸਾਹਿਬ, ਪੀੜਤ ਪਰਿਵਾਰ ਦੇ ਮੈਂਬਰ ਸ. ਜੈਮਲ ਸਿੰਘ ਅਤੇ ਹੋਰ ਵੀ ਮੌਜੂਦ ਸਨ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ATAkashdeep Thind
FollowSept 27, 2025 17:15:350
Report
TBTarsem Bhardwaj
FollowSept 27, 2025 16:47:420
Report
KSKamaldeep Singh
FollowSept 27, 2025 16:30:44Chandigarh, Chandigarh:VISUALS OF THE JAWANDA BIKE
0
Report
SGSatpal Garg
FollowSept 27, 2025 14:49:104
Report
MJManoj Joshi
FollowSept 27, 2025 14:31:400
Report
RKRAJESH KATARIA
FollowSept 27, 2025 14:15:503
Report
SSSanjay Sharma
FollowSept 27, 2025 14:04:200
Report
ASAvtar Singh
FollowSept 27, 2025 13:50:502
Report
KSKamaldeep Singh
FollowSept 27, 2025 13:45:450
Report
VKVarun Kaushal
FollowSept 27, 2025 13:31:420
Report
BSBHARAT SHARMA
FollowSept 27, 2025 13:15:520
Report
KCKhem Chand
FollowSept 27, 2025 13:03:320
Report
VSVARUN SHARMA
FollowSept 27, 2025 12:51:100
Report
BKBIMAL KUMAR
FollowSept 27, 2025 12:49:492
Report