Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar140603

ਘੱਗਰ ਦਰਿਆ 'ਚ ਲਾਪਤਾ ਵਿਅਕਤੀ ਦੀ ਖੋਜ ਲਈ ਗੋਤਾਖੋਰਾਂ ਦੀ ਮੁਹਿੰਮ ਜਾਰੀ

SANJEEV BHANDARI
Jul 01, 2025 18:31:09
Zirakpur, Punjab
ਡੇਰਾਬੱਸੀ ਘੱਗਰ ਦਰਿਆ 'ਚ ਪੂਜਾ ਸਮੱਗਰੀ ਪਰਵਾਉਣ ਆਇਆ ਇੱਕ ਵਿਅਕਤੀ ਅੱਜ ਸਵੇਰੇ ਤੋਂ ਲਾਪਤਾ ਹੈ, ਜਿਸਦੇ ਦਰਿਆ ਵਿੱਚ ਡਿੱਗਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਲਾਪਤਾ ਵਿਅਕਤੀ ਦੀ ਖੋਜ ਲਈ ਗੋਤਾਖੋਰਾਂ ਦੀ ਟੀਮ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾੲੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੁਬਾਰਕਪੁਰ ਦਾ ਰਹਿਣ ਵਾਲਾ 65 ਸਾਲਾ ਕਰਨੈਲ ਸਿੰਘ ਅੱਜ ਸਵੇਰੇ ਧਾਰਮਿਕ ਰਸਮਾਂ ਤੋਂ ਬਾਅਦ ਪੂਜਾ ਸਮੱਗਰੀ ਨੂੰ ਵਹਾਉਣ ਲਈ ਮੁਬਾਰਕਪੁਰ ਪੁਲ 'ਤੇ ਗਿਆ ਸੀ। ਉਸਦੀ ਆਖਰੀ ਝਲਕ ਘੱਗਰ ਦਰਿਆ ਨੇੜੇ ਸਥਿਤ ਇਕ ਫੈਕਟਰੀ ਦੇ ਸੀਸੀਟੀਵੀ ਕੈਮਰੇ 'ਚ ਕੈਦ ਹੋਈ, ਪਰ ਉਸਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਉਹ ਦਰਿਆ ਦੇ ਤੇਜ਼ ਵਹਾਅ ਵਿੱਚ ਵਹਿ ਗਿਆ ਹੋਵੇਗਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪਰਸ਼ਾਸਨ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ। ਗੋਤਾਖੋਰਾਂ ਵੱਲੋਂ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ, ਪਰ ਖ਼ਬਰ ਲਿਖੇ ਜਾਣ ਤੱਕ ਵਿਅਕਤੀ ਦਾ ਕੋਈ ਪਤਾ ਨਹੀਂ ਲੱਗ ਸਕਿਆ। ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਬਚਾਅ ਕੰਮ ਵਿੱਚ ਰੁਕਾਵਟਾਂ ਆ ਰਹੀਆਂ ਹਨ। ਪਰਿਵਾਰਕ ਮੈਂਬਰ ਬਹੁਤ ਹੀ ਪਰੇਸ਼ਾਨ ਹਨ ਅਤੇ ਪ੍ਰਸ਼ਾਸਨ ਨੂੰ ਬੇਨਤੀ ਕਰ ਰਹੇ ਹਨ ਕਿ ਜਲਦੀ ਤੋਂ ਜਲਦੀ ਵਿਅਕਤੀ ਦੀ ਤਲਾਸ਼ ਕੀਤੀ ਜਾਵੇ। SHOTS BYTE - FAMILY MEMBER BYTE - DIVER CCTV
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement